ਕਰਜ਼ੇ ਤੋਂ ਪ੍ਰੇਸ਼ਾਨ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਲਗਾਇਆ ਮੌਤ ਨੂੰ ਗਲੇ, ਪਿੱਛੇ ਛੱਡ ਗਿਆ ਛੋਟਾ ਭਰਾ ਤੇ ਬੁੱਢੀ ਮਾਂ

debt
ਕਰਜ਼ੇ ਤੋਂ ਪ੍ਰੇਸ਼ਾਨ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਲਗਾਇਆ ਮੌਤ ਨੂੰ ਗਲੇ, ਪਿੱਛੇ ਛੱਡ ਗਿਆ ਛੋਟਾ ਭਰਾ ਤੇ ਬੁੱਢੀ ਮਾਂ

ਕਰਜ਼ੇ ਤੋਂ ਪ੍ਰੇਸ਼ਾਨ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਲਗਾਇਆ ਮੌਤ ਨੂੰ ਗਲੇ, ਪਿੱਛੇ ਛੱਡ ਗਿਆ ਛੋਟਾ ਭਰਾ ਤੇ ਬੁੱਢੀ ਮਾਂ,ਤਲਵੰਡੀ ਸਾਬੋ: ਪੰਜਾਬ ‘ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਕਾਰਨ ਅੰਨਦਾਤਾ ਅਖਵਾਉਣ ਵਾਲੇ ਪੰਜਾਬ ਦੇ ਕਿਸਾਨ ਇਸ ਅੱਗ ‘ਚ ਸੜ੍ਹ ਕੇ ਸੁਆਹ ਹੋ ਰਹੇ ਹਨ।

debt
ਕਰਜ਼ੇ ਤੋਂ ਪ੍ਰੇਸ਼ਾਨ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਲਗਾਇਆ ਮੌਤ ਨੂੰ ਗਲੇ, ਪਿੱਛੇ ਛੱਡ ਗਿਆ ਛੋਟਾ ਭਰਾ ਤੇ ਬੁੱਢੀ ਮਾਂ

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੀ ਮੌਜੂਦਾ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵੱਡੇ-ਵੱਡੇ ਦਾਅਵੇ ਕੀਤੇ ਸਨ, ਕਿ ਅਸੀਂ ਕਿਸਾਨਾਂ ਦਾ ਕਰਜ਼ ਮੁਆਫ ਕਰ ਦਵਾਂਗੇ, ਪੰਜਾਬ ਨੂੰ ਨਸ਼ਾ ਮੁਕਤ ਕਰ ਦਵਾਂਗੇ, ਪਰ ਅੱਜ ਪੰਜਾਬ ਸਰਕਾਰ ਦੇ ਉਹੀ ਵਾਅਦੇ ਖੋਖਲੇ ਹੁੰਦੇ ਜਾ ਰਹੇ ਹਨ।

ਹੋਰ ਪੜ੍ਹੋ:ਬਰਨਾਲਾ ਜ਼ਿਲ੍ਹੇ ਦੇ ਪਿੰਡ ਸੇਖਾ ‘ਚ ਨੌਜਵਾਨ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖੁਦਕੁਸ਼ੀ

debt
ਕਰਜ਼ੇ ਤੋਂ ਪ੍ਰੇਸ਼ਾਨ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਲਗਾਇਆ ਮੌਤ ਨੂੰ ਗਲੇ, ਪਿੱਛੇ ਛੱਡ ਗਿਆ ਛੋਟਾ ਭਰਾ ਤੇ ਬੁੱਢੀ ਮਾਂ

ਅੱਜ ਵੀ ਪੰਜਾਬ ‘ਚ ਕਰਜ ਦੀ ਵਜ੍ਹਾ ਕਾਰਨ ਕਿਸਾਨ ਖੁਦਕੁਸ਼ੀਆਂ ਕਰ ਰਿਹਾ, ਪਰ ਪੰਜਾਬ ਸਰਕਾਰ ‘ਤੇ ਅਜੇ ਤੱਕ ਕੰਨੀ ਜੂੰ ਨਹੀਂ ਸਿਰਕਦੀ ਜਾਪ ਰਹੀ।ਅਜਿਹਾ ਹੀ ਇੱਕ ਤਾਜ਼ਾ ਮਾਮਲਾ ਤਲਵੰਡੀ ਸਾਬੋ ਦੇ ਪਿੰਡ ਕਲਾਲਵਾਲਾ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਦੇ ਦੈਂਤ ਨੇ ਪੰਜਾਬ ਦਾ ਇੱਕ ਹੋਰ ਅੰਨਦਾਤਾ ਨਿਗਲ ਲਿਆ ਹੈ।

ਮ੍ਰਿਤਕ ਦੀ ਪਹਿਚਾਣ ਅਮ੍ਰਿਤਪਾਲ ਸਿੰਘ ਵਜੋਂ ਹੋਈ ਹੈ, ਜਿਸ ਨੇ ਕਰਜ਼ੇ ਤੋਂ ਪ੍ਰੇਸ਼ਾਨ ਆ ਕੇ ਘਰ ‘ਚ ਫਾਹਾ ਲਗਾ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

debt
ਕਰਜ਼ੇ ਤੋਂ ਪ੍ਰੇਸ਼ਾਨ ਪੰਜਾਬ ਦੇ ਇੱਕ ਹੋਰ ਕਿਸਾਨ ਨੇ ਲਗਾਇਆ ਮੌਤ ਨੂੰ ਗਲੇ, ਪਿੱਛੇ ਛੱਡ ਗਿਆ ਛੋਟਾ ਭਰਾ ਤੇ ਬੁੱਢੀ ਮਾਂ

ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਸਿਰ 4 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਹ ਆਪਣੇ ਪਿੱਛੇ ਇੱਕ ਬੁੱਢੀ ਮਾਤਾ ਅਤੇ ਇੱਕ ਛੋਟਾ ਭਰਾ ਛੱਡ ਗਿਆ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਮਾਤਮ ਛਾ ਗਿਆ ਹੈ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News