Wed, Apr 24, 2024
Whatsapp

ਪਤੀ ਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਸ਼ਰਾਬੀ ਪਤੀ ਨੇ ਸਾੜਿਆ ਜਿਉਂਦਾ, ਹੋਈ ਮੌਤ

Written by  Jashan A -- August 12th 2019 12:15 PM
ਪਤੀ ਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਸ਼ਰਾਬੀ ਪਤੀ ਨੇ ਸਾੜਿਆ ਜਿਉਂਦਾ, ਹੋਈ ਮੌਤ

ਪਤੀ ਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਸ਼ਰਾਬੀ ਪਤੀ ਨੇ ਸਾੜਿਆ ਜਿਉਂਦਾ, ਹੋਈ ਮੌਤ

ਪਤੀ ਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ ਪਤਨੀ, ਸ਼ਰਾਬੀ ਪਤੀ ਨੇ ਸਾੜਿਆ ਜਿਉਂਦਾ, ਹੋਈ ਮੌਤ,ਤਲਵੰਡੀ ਸਾਬੋ: ਤਲਵੰਡੀ ਸਾਬੋ ਦੇ ਅਧੀਨ ਪੈਂਦੇ ਪਿੰਡ ਜੋਧਪੁਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ, ਇਥੇ ਇੱਕ ਪਤਨੀ ਨੂੰ ਪਤੀ ਨੂੰ ਸ਼ਰਾਬ ਪੀਣ ਤੋਂ ਰੋਕਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਗੁੱਸੇ 'ਚ ਆਏ ਪਤੀ ਨੇ ਸ਼ਰਾਬ ਪੀ ਕੇ ਪਤਨੀ ਨੂੰ ਜਿਉਂਦਾ ਸਾੜ ਦਿੱਤਾ। ਜਿਸ ਦੀ ਐਤਵਾਰ ਸਵੇਰੇ ਭੁੱਚੋ ਮੰਡੀ ਦੇ ਇਕ ਪ੍ਰਾਈਵੇਟ ਹਸਪਤਾਲ 'ਚ ਮੌਤ ਹੋ ਗਈ।ਮ੍ਰਿਤਕ ਆਪਣੇ ਪਿੱਛੇ ਦੋ ਲੜਕਿਆਂ ਨੂੰ ਛੱਡ ਗਈ।ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਔਰਤ ਪਤੀ ਨੂੰ ਸ਼ਰਾਬ ਪੀਣ ਤੋਂ ਰੋਕਦੀ ਸੀ, ਜਦਕਿ ਪਤੀ ਉਸਦੇ ਨਾਲ ਲੜਾਈ-ਝਗੜਾ ਕਰਦਾ ਸੀ। ਹੋਰ ਪੜ੍ਹੋ:ਚੰਡੀਗੜ੍ਹ ਪ੍ਰਸ਼ਾਸਨ ਨਵੀਂ ਸ਼ਰਾਬ ਨੀਤੀ ਬਣਾਉਣ ਸਬੰਧੀ ਪਿਆ ਭੱਬਲਭੂਸੇ 'ਚ ਬੀਤੇ ਸ਼ਨੀਵਾਰ ਨੂੰ ਵੀ ਉਨ੍ਹਾਂ ਦਾ ਸ਼ਰਾਬ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਮ੍ਰਿਤਕ ਔਰਤ ਨੇ ਪ੍ਰੇਸ਼ਾਨ ਹੋ ਕੇ ਆਪਣੇ ਉਪਰ ਪੈਟਰੋਲ ਛਿੜਕ ਲਿਆ ਅਤੇ ਪਤੀ ਨੇ ਮਾਚਿਸ ਦੀ ਤੀਲੀ ਉਸ 'ਤੇ ਸੁੱਟ ਕੇ ਜਿਉਂਦੀ ਸਾੜ ਦਿੱਤੀ। ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਪਤੀ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਣ 'ਤੇ ਮੌਕੇ 'ਤੇ ਪਹੁੰਚੀ ਪੁਲਿਸ ਨੇ ਮਰਨ ਤੋਂ ਪਹਿਲਾਂ ਔਰਤ ਵੱਲੋਂ ਦਰਜ ਕਰਵਾਏ ਬਿਆਨਾਂ ਦੇ ਆਧਾਰ 'ਤੇ ਮੁਲਜ਼ਮ 'ਤੇ ਕਤਲ ਦਾ ਮਾਮਲਾ ਦਰਜ ਕਰ ਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...