ਮਾਘੀ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈਆਂ ਨਤਮਸਤਕ

Takht Sri Damdama Sahib

ਮਾਘੀ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਈਆਂ ਨਤਮਸਤਕ,ਤਲਵੰਡੀ ਸਾਬੋ: ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ 40 ਮੁਕਤਿਆਂ ਦਾ ਸ਼ਹੀਦੀ ਦਿਹਾੜਾ ਬੜੀ ਸਰਧਾ-ਭਾਵਨਾ ਨਾਲ ਮਨਾਇਆਂ ਜਾ ਰਿਹਾ ਹੈ। ਇਸ ਦੇ ਨਾਲ ਹੀ ਸਬੰਧਤ ਸਿੱਖ ਜਗਤ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਅੱਜ ਹਜ਼ਾਰਾਂ ਦੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ।

Takht Sri Damdama Sahibਸਵੇਰ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਗੁਰਦੁਆਰਾ ਸਾਹਿਬ ਪੁੱਜ ਕੇ ਪਵਿੱਤਰ ਸਰੋਵਰ ‘ਚ ਇਸਨਾਨ ਕਰ ਰਹੀਆਂ ਹਨ ਤੇ ਗੁਰੂ ਸਾਹਿਬ ਜੀ ਦਾ ਅਸ਼ੀਰਵਾਦ ਪ੍ਰਾਪਤ ਕਰ ਆਪਣਾ ਜੀਵਨ ਸਫਲਾ ਬਣਾ ਰਹੀਆਂ ਹਨ।

ਹੋਰ ਪੜ੍ਹੋ: ਚਮਕੌਰ ਸਾਹਿਬ: ਸ਼ਹੀਦੀ ਜੋੜ ਮੇਲ ਮੌਕੇ ਵੱਡੀ ਗਿਣਤੀ ‘ਚ ਸੰਗਤਾਂ ਹੋਈਆਂ ਨਤਮਸਤਕ

ਤੁਹਾਨੂੰ ਦੱਸ ਦਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਲੰਗਰਾਂ ਅਤੇ ਰਿਹਾਇਸ਼ ਦੇ ਖਾਸ ਪ੍ਰਬੰਧ ਕੀਤੇ ਹੋਏ ਹਨ।Takht Sri Damdama Sahib ਤਖ਼ਤ ਸਾਹਿਬ ਵਿਖੇ ਰਾਗੀ ਜਥੇ ਵੱਲੋ ਰਸਮਈ ਕੀਰਤਨ ਅਤੇ ਢਾਡੀ ਜਥੇ ਵੱਲੋ ਗੁਰ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਜਾ ਰਿਹਾ। ਤਖ਼ਤ ਸਾਹਿਬ ਦੇ ਹੈਡਗ੍ਰੰਥੀ ਨੇ ਸੰਗਤਾਂ ਨੂੰ ਗੁਰੂ ਘਰ ਨਾਲ ਜੁੜਣ ਦੀ ਅਪੀਲ ਕੀਤੀ।

ਹੋਰ ਖਬਰਾਂ ਦੇਖਣ ਲਈ ਸਾਡਾ ਯੂ-ਟਿਊਬ ਚੈਨਲ Subscribe ਕਰੋ:

-PTC News