ਤਲਵੰਡੀ ਸਾਬੋ : ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਸੁਆਹ

Talwandi Sabo Sangat Road house fire due to Gas leak
ਤਲਵੰਡੀ ਸਾਬੋ : ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਸੁਆਹ

ਤਲਵੰਡੀ ਸਾਬੋ : ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਸੁਆਹ:ਤਲਵੰਡੀ ਸਾਬੋ : ਤਲਵੰਡੀ ਸਾਬੋ ਦੇ ਸੰਗਤ ਰੋਡ ‘ਤੇ ਸਥਿਤ ਇੱਕ ਗਰੀਬ ਮਜ਼ਦੂਰ ਦੇ ਘਰ ‘ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਅੱਗ ਦੇ ਕਾਰਨ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

Talwandi Sabo Sangat Road house fire due to Gas leak
ਤਲਵੰਡੀ ਸਾਬੋ : ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਸੁਆਹ

ਮਿਲੀ ਜਾਣਕਾਰੀ ਅਨੁਸਾਰ ਗਰੀਬ ਮਜ਼ਦੂਰ ਬੱਗਾ ਖਾਨ ਦੇ ਘਰ ‘ਚ ਨਵੇਂ ਲਾਏ ਗੈਸ ਸਲੰਡਰ ਤੋਂ ਗੈਸ ਲੀਕ ਹੋਣ ਕਾਰਨ ਇਹ ਅੱਗ ਲੱਗੀ ਹੈ। ਇਸ ਦੌਰਾਨ ਅੱਗ ਦੇ ਕਾਰਨ ਫਰਿੱਜ, ਇਨਵਰਟਰ, ਕੂਲਰ, ਪੇਟੀਆਂ, ਅਲਮਾਰੀ ਸਮੇਤ ਘਰ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ।

Talwandi Sabo Sangat Road house fire due to Gas leak
ਤਲਵੰਡੀ ਸਾਬੋ : ਗੈਸ ਲੀਕ ਹੋਣ ਕਾਰਨ ਘਰ ਨੂੰ ਲੱਗੀ ਅੱਗ, ਘਰ ਦਾ ਸਮਾਨ ਸੜ ਕੇ ਸੁਆਹ

ਹਾਲਾਂਕਿ ਇਸ ਦੌਰਾਨ ਕਿਸੇ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਪਰ ਭਾਰੀ ਨੁਕਸਾਨ ਕਾਰਨ ਘਰ ਦੀ ਮਾਲਕਣ ਬੇਹੋਸ਼ ਹੋ ਗਈ, ਜੋ ਕਿ ਜੇਰੇ ਇਲਾਜ ਹੈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
-PTCNews