Sat, Apr 20, 2024
Whatsapp

ਪਾਕਿ 'ਚ ਸਿੱਖ ਲੜਕੀ ਦੇ ਜ਼ਬਰਨ ਧਰਮ ਪਰਿਵਰਤਨ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਨੋਟਿਸ

Written by  Jashan A -- August 30th 2019 01:09 PM -- Updated: August 30th 2019 01:12 PM
ਪਾਕਿ 'ਚ ਸਿੱਖ ਲੜਕੀ ਦੇ ਜ਼ਬਰਨ ਧਰਮ ਪਰਿਵਰਤਨ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਨੋਟਿਸ

ਪਾਕਿ 'ਚ ਸਿੱਖ ਲੜਕੀ ਦੇ ਜ਼ਬਰਨ ਧਰਮ ਪਰਿਵਰਤਨ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਨੋਟਿਸ

ਪਾਕਿ 'ਚ ਸਿੱਖ ਲੜਕੀ ਦੇ ਜ਼ਬਰਨ ਧਰਮ ਪਰਿਵਰਤਨ ਮਾਮਲੇ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਖ਼ਤ ਨੋਟਿਸ,ਤਲਵੰਡੀ ਸਾਬੋ: ਪਾਕਿਸਤਾਨ ਵਿਚ ਸਿੱਖ ਲੜਕੀ ਦਾ ਜ਼ਬਰੀ ਧਰਮ ਤਬਦੀਲ ਕਰਵਾਉਣ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਪੂਰੀ ਦੁਨੀਆ 'ਚ ਵਸਦੇ ਸਿੱਖ ਭਾਈਚਾਰੇ 'ਚ ਗੁੱਸੇ ਦੀ ਲਹਿਰ ਦੌੜ ਗਈ ਹੈ। Talwandi Saboਇਸ ਦਰਿਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਖਤ ਨੋਟਿਸ ਲੈਂਦੇ ਹੋਏ ਚਿੰਤਾ ਪ੍ਰਗਟ ਕੀਤੀ ਹੈ ਤੇ ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਹੋਰ ਪੜ੍ਹੋ: ਜਲੰਧਰ ਦੇ ਪਿੰਡ ਧੋਗੜੀ 'ਚ ਮੀਂਹ ਦੇ ਪਾਣੀ 'ਚ ਡੁੱਬੇ 2 ਬੱਚੇ, ਹੋਈ ਮੌਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਿਥੇ ਪਾਕਿਸਤਾਨ ਸਰਕਾਰ ਤੋਂ ਘੱਟ ਗਿਣਤੀ ਸਿੱਖਾਂ ਅਤੇ ਹਿੰਦੂਆਂ ਦੀ ਜਾਨ ਮਾਲ ਦੀ ਰਾਖੀ ਕਰਨ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਸਖਤ ਕਦਮ ’ਚੁਚੁੱਕਣੇ ਚਾਹੀਦੇ ਹਨ। ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਪੀੜਤ ਪਰਿਵਾਰ ਨਾਲ ਸੰਪਰਕ ਕਰਕੇ ਹਰ ਸੰਭਵ ਮਦਦ ਕਰਨ ਦੀ ਵੀ ਹਦਾਇਤ ਕੀਤੀ ਹੈ। Talwandi Saboਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਦੇ ਨਨਕਾਣਾ ਸਾਹਿਬ ਵਿਖੇ 6-7 ਮੁੰਡੇ ਸਿੱਖ ਲੜਕੀ ਨੂੰ ਜ਼ਬਰੀ ਚੁੱਕ ਕੇ ਲੈ ਗਏ। ਜਿਸ ਤੋਂ ਬਾਅਦ ਉਹਨਾਂ ਨੇ ਜ਼ਬਰੀ ਲੜਕੀ ਦਾ ਧਰਮ ਤਬਦੀਲ ਕਰਵਾ ਦਿੱਤਾ। -PTC News


Top News view more...

Latest News view more...