Thu, Apr 25, 2024
Whatsapp

ਦਾਜ ਦੇ ਲੋਭੀਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ , 3 ਸਾਲ ਪਹਿਲਾਂ ਹੋਇਆ ਸੀ ਵਿਆਹ

Written by  Shanker Badra -- October 19th 2019 08:00 PM
ਦਾਜ ਦੇ ਲੋਭੀਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ , 3 ਸਾਲ ਪਹਿਲਾਂ ਹੋਇਆ ਸੀ ਵਿਆਹ

ਦਾਜ ਦੇ ਲੋਭੀਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ , 3 ਸਾਲ ਪਹਿਲਾਂ ਹੋਇਆ ਸੀ ਵਿਆਹ

ਦਾਜ ਦੇ ਲੋਭੀਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ , 3 ਸਾਲ ਪਹਿਲਾਂ ਹੋਇਆ ਸੀ ਵਿਆਹ:ਤਲਵੰਡੀ ਸਾਬੋ : ਤਲਵੰਡੀ ਸਾਬੋ ਦੇ ਪਿੰਡ ਲੇਲੇਵਾਲਾ ਵਿਖੇ ਇੱਕ ਵਿਆਹੁਤਾ ਔਰਤ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਕਿਰਨਪ੍ਰੀਤ ਕੌਰ ਉਰਫ਼ ਰਾਣੀ ਵਾਸੀ ਬਠਿੰਡਾ ਵਜੋਂ ਹੋਈ ਹੈ। [caption id="attachment_351359" align="aligncenter" width="300"] Talwandi Sabo village Lelewala Woman Suicide ਦਾਜ ਦੇ ਲੋਭੀਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ , 3 ਸਾਲ ਪਹਿਲਾਂ ਹੋਇਆ ਸੀ ਵਿਆਹ[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਔਰਤ ਤਿੰਨ ਸਾਲ ਪਹਿਲਾਂ ਵਿਆਹੀ ਸੀ ਤੇ ਇੱਕ ਬੇਟਾ ਵੀ ਹੈ। ਉਸਦਾ ਸਹੁਰਾ ਪਰਿਵਾਰ ਲਗਾਤਾਰ ਦਾਜ ਦੀ ਮੰਗ ਕਰ ਰਿਹਾ ਸੀ ਤੇ ਉਨ੍ਹਾਂ ਕਈ ਵਾਰੀ ਮੰਗ ਪੂਰੀ ਵੀ ਕੀਤੀ। ਉਹ ਦਾਜ ਦੀ ਹੋਰ ਮੰਗ ਕਰ ਰਹੇ ਸਨ, ਜਿਸ ਤੋਂ ਤੰਗ ਆ ਕੇ ਉਸ ਨੇ ਆਪਣੇ ਘਰ 'ਚ ਹੀ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। [caption id="attachment_351358" align="aligncenter" width="300"]Talwandi Sabo village Lelewala Woman Suicide ਦਾਜ ਦੇ ਲੋਭੀਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ , 3 ਸਾਲ ਪਹਿਲਾਂ ਹੋਇਆ ਸੀ ਵਿਆਹ[/caption] ਇਸ ਮੌਕੇ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕਾਂ ਦੇ ਪਤੀ, ਨਨਾਣ ਤੇ ਸੱਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਤਲਵੰਡੀ ਸਾਬੋ ਦੀ ਪੁਲਿਸ ਨੇ ਦੱਸਿਆ ਹੈ ਕਿ ਉਕਤ ਲੜਕੀ ਨੇ ਘਰ 'ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ ਤੇ ਦੋਸ਼ੀਆਂ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। -PTCNews


Top News view more...

Latest News view more...