Thu, Apr 25, 2024
Whatsapp

ਤਲਵੰਡੀ ਸਾਬੋ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

Written by  Shanker Badra -- May 14th 2019 05:46 PM -- Updated: May 14th 2019 05:51 PM
ਤਲਵੰਡੀ ਸਾਬੋ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਤਲਵੰਡੀ ਸਾਬੋ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ

ਤਲਵੰਡੀ ਸਾਬੋ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ:ਤਲਵੰਡੀ ਸਾਬੋ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ।ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ।ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। [caption id="attachment_295169" align="aligncenter" width="300"]Talwandi Sabo Village Mallwala Farmer Suicide ਤਲਵੰਡੀ ਸਾਬੋ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ[/caption] ਅੱਜ ਤਲਵੰਡੀ ਸਾਬੋ ਅਧੀਨ ਪੈਂਦੇ ਪਿੰਡ ਮੱਲਵਾਲਾ ਵਿੱਚ ਇੱਕ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਜ਼ਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਦੀ ਪਛਾਣ ਬਲਕਾਰ ਸਿੰਘ ਵਜੋਂ ਹੋਈ ਹੈ। [caption id="attachment_295168" align="aligncenter" width="300"]Talwandi Sabo Village Mallwala Farmer Suicide
ਤਲਵੰਡੀ ਸਾਬੋ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ[/caption] ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ 3-4 ਏਕੜ ਜ਼ਮੀਨ ਦਾ ਮਾਲਕ ਸੀ ਅਤੇ ਉਸ ਦੇ ਸਿਰ ਬੈਂਕਾਂ ਤੇ ਸੋਸਾਇਟੀ ਦਾ ਕਰੀਬ 7 ਲੱਖ ਰੁਪਏ ਦਾ ਕਰਜ਼ਾ ਸੀ।ਜਿਸ ਕਰਕੇ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ।ਮ੍ਰਿਤਕ ਕਿਸਾਨ ਬਲਕਾਰ ਸਿੰਘ ਐਤਵਾਰ ਨੂੰ ਘਰੋਂ ਚਲਾ ਗਿਆ ਸੀ ਪਰ ਜਦੋਂ ਪਰਿਵਾਰਕ ਮੈਬਰਾਂ ਨੇ ਉਸ ਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਖੇਤ 'ਚ ਬਣੇ ਕਮਰੇ 'ਚ ਉਸ ਦੀ ਲਾਸ਼ ਪਈ ਸੀ। [caption id="attachment_295162" align="aligncenter" width="251"]Talwandi Sabo Village Mallwala Farmer Suicide
ਤਲਵੰਡੀ ਸਾਬੋ ‘ਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਪੀ ਕੇ ਜੀਵਨ ਲੀਲ੍ਹਾ ਕੀਤੀ ਸਮਾਪਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਪਾਕਿਸਤਾਨ : ਕਵੇਟਾ ‘ਚ ਇੱਕ ਹੋਰ ਅੱਤਵਾਦੀ ਹਮਲਾ , 4 ਪੁਲਿਸ ਮੁਲਾਜ਼ਮਾਂ ਦੀ ਮੌਤ ,11 ਜ਼ਖ਼ਮੀ ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਬਲਕਾਰ ਸਿੰਘ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਉਸ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਮ੍ਰਿਤਕ ਕਿਸਾਨ ਆਪਣੇ ਮੀਤਾ -ਪਿਤਾ ਦਾ ਇਕਲੌਤਾ ਪੁੱਤਰ ਸੀ ,ਜਿਸ ਦੇ ਤਿੰਨ ਭੈਣਾਂ ਹਨ ਅਤੇ 8 ਸਾਲ ਦੀ ਬੇਟੀ ਹੈ ਜਦਕਿ ਮ੍ਰਿਤਕ ਕਿਸਾਨ ਦੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ। -PTCNews


Top News view more...

Latest News view more...