Fri, Jun 20, 2025
Whatsapp

ਤਾਮਿਲਨਾਡੂ ਦੇ ਵਿਰੂਧੁਨਗਰ 'ਚ ਪਟਾਖਿਆਂ ਦੀ ਫੈਕਟਰੀ 'ਚ ਅੱਗ ਲੱਗਣ ਕਾਰਨ 11 ਦੀ ਮੌਤ, 36 ਜ਼ਖਮੀ

Reported by:  PTC News Desk  Edited by:  Shanker Badra -- February 12th 2021 07:31 PM
ਤਾਮਿਲਨਾਡੂ ਦੇ ਵਿਰੂਧੁਨਗਰ 'ਚ ਪਟਾਖਿਆਂ ਦੀ ਫੈਕਟਰੀ 'ਚ ਅੱਗ ਲੱਗਣ ਕਾਰਨ 11 ਦੀ ਮੌਤ, 36 ਜ਼ਖਮੀ

ਤਾਮਿਲਨਾਡੂ ਦੇ ਵਿਰੂਧੁਨਗਰ 'ਚ ਪਟਾਖਿਆਂ ਦੀ ਫੈਕਟਰੀ 'ਚ ਅੱਗ ਲੱਗਣ ਕਾਰਨ 11 ਦੀ ਮੌਤ, 36 ਜ਼ਖਮੀ

ਤਾਮਿਲਨਾਡੂ : ਤਾਮਿਲਨਾਡੂ ਦੇ ਵਿਰੂਧੁਨਗਰ 'ਚ ਅੱਜ ਇੱਕ ਵੱਡਾ ਹਾਦਸਾ ਵਾਪਰਿਆ ਹੈ, ਜਿੱਥੇ ਪਟਾਕੇ ਬਣਾਉਣ ਵਾਲੀ ਫੈਕਟਰੀ ਵਿੱਚ ਭਾਰੀ ਅੱਗ ਲੱਗ ਗਈ ਹੈ। ਇਸ ਧਮਾਕੇ ਤੋਂ ਬਾਅਦ ਲੱਗੀ ਅੱਗ 'ਚ 11 ਲੋਕਾਂ ਦੀ ਮੌਤ ਹੋ ਗਈ, ਜਦੋਂਕਿ 36 ਲੋਕ ਜ਼ਖ਼ਮੀ ਹੋਏ ਹਨ। ਪੁਲਿਸ-ਪ੍ਰਸ਼ਾਸਨ ਦੀਆਂ ਟੀਮਾਂ ਵੀ ਆਸ ਪਾਸ ਦੀਆਂ ਇਮਾਰਤਾਂ ਨੂੰ ਖਾਲੀ ਕਰਵਾ ਰਹੀਆਂ ਹਨ। [caption id="attachment_474361" align="aligncenter" width="1125"]Tamil Nadu: 11 dead and 22 injured in fire accident at a fireworks factory in Virudhunagar ਤਾਮਿਲਨਾਡੂ ਦੇ ਵਿਰੂਧੁਨਗਰ 'ਚ ਪਟਾਖਿਆਂ ਦੀ ਫੈਕਟਰੀ 'ਚ ਅੱਗ ਲੱਗਣ ਕਾਰਨ 11 ਦੀ ਮੌਤ, 36 ਜ਼ਖਮੀ[/caption] ਪੜ੍ਹੋ ਹੋਰ ਖ਼ਬਰਾਂ : Punjab Municipal Election 2021: ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਇਸ ਦੇ ਨਾਲ ਹੀ ਪੀਐਮ ਮੋਦੀ ਨੇ ਵੀ ਇਸ ਘਟਨਾ 'ਤੇ ਦੁੱਖ ਜ਼ਾਹਿਰ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਮੁਆਵਜ਼ਾ ਦੇਣ ਦਾ ਵੀ ਐਲਾਨ ਕੀਤਾ ਗਿਆ ਹੈ। ਜਦਕਿ  ਸੂਬੇ ਦੇ ਮੁੱਖ ਮੰਤਰੀ ਨੇ ਸਾਰੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 3 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਰਕਮ ਦੇਣ ਦਾ ਐਲਾਨ ਕੀਤਾ ਹੈ, ਜਦਕਿ ਗੰਭੀਰ ਰੂਪ ਨਾਲ ਜ਼ਖਮੀਆਂ ਨੂੰ 1 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। [caption id="attachment_474360" align="aligncenter" width="1600"]Tamil Nadu: 11 dead and 22 injured in fire accident at a fireworks factory in Virudhunagar ਤਾਮਿਲਨਾਡੂ ਦੇ ਵਿਰੂਧੁਨਗਰ 'ਚ ਪਟਾਖਿਆਂ ਦੀ ਫੈਕਟਰੀ 'ਚ ਅੱਗ ਲੱਗਣ ਕਾਰਨ 11 ਦੀ ਮੌਤ, 36 ਜ਼ਖਮੀ[/caption] ਚਸ਼ਮਦੀਦਾਂ ਦੇ ਅਨੁਸਾਰ ਉਨ੍ਹਾਂ ਨੇ ਧਮਾਕੇ ਵਰਗੀ ਇੱਕ ਆਵਾਜ਼ ਸੁਣੀ ਸੀ, ਜਦੋਂ ਉਹ ਉੱਥੇ ਪਹੁੰਚੇ ਤਾਂ ਫੈਕਟਰੀ ਤੋਂ ਅੱਗ ਦੀਆਂ ਲਪਟਾਂ ਨਿਕਲ ਰਹੀਆਂ ਸੀ। ਸਥਾਨਕ ਲੋਕ ਬਚਾਅ ਕਾਰਜਾਂ ਵਿੱਚ ਪੁਲਿਸ-ਪ੍ਰਸ਼ਾਸਨ ਦੀ ਮਦਦ ਵੀ ਕਰ ਰਹੇ ਹਨ। ਪੁਲਿਸ ਅਧਿਕਾਰੀਆਂ ਅਨੁਸਾਰ ਅਜੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ ਪਰ ਪਟਾਖਿਆਂ ਦੀ ਫੈਕਟਰੀ ਕਾਰਨ ਭਾਰੀ ਨੁਕਸਾਨ ਦਾ ਅਨੁਮਾਨ ਲਗਾਇਆ ਜਾ ਰਿਹਾ ਹੈ। ਪੜ੍ਹੋ ਹੋਰ ਖ਼ਬਰਾਂ : ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ ,ਕਿਹਾ- ਕੇਂਦਰ ਸਰਕਾਰ ‘ਹਮ ਦੋ ਹਮਾਰੇ ਦੋ' ਦੀ ਤਰਜ਼ 'ਤੇ ਚੱਲ ਰਹੀ ਹੈ [caption id="attachment_474359" align="aligncenter" width="259"]Tamil Nadu: 11 dead and 22 injured in fire accident at a fireworks factory in Virudhunagar ਤਾਮਿਲਨਾਡੂ ਦੇ ਵਿਰੂਧੁਨਗਰ 'ਚ ਪਟਾਖਿਆਂ ਦੀ ਫੈਕਟਰੀ 'ਚ ਅੱਗ ਲੱਗਣ ਕਾਰਨ 11 ਦੀ ਮੌਤ, 36 ਜ਼ਖਮੀ[/caption] ਇਸ ਦੇ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਵੀ ਇਸ ਘਟਨਾ 'ਤੇ ਦੁੱਖ ਜ਼ਹਿਰ ਕੀਤਾ ਹੈ। ਉਨ੍ਹਾਂ ਨੇ ਲਿਖਿਆ ਕਿ "ਵਿਰੁਧੁਨਗਰ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਪ੍ਰਤੀ ਮੇਰੀ ਹਮਦਰਦੀ ਹੈ। ਅਤੇ ਮੈਂ ਚਾਹੁੰਦਾ ਹਾਂ ਕਿ ਉਥੇ ਫਸੇ ਲੋਕ ਸੁਰੱਖਿਅਤ ਰਹਿਣ। ਇਸ ਤੋਂ ਇਲਾਵਾ ਮੈਂ ਰਾਜ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਉਹ ਮੌਕੇ 'ਤੇ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ। -PTCNews


  • Tags

Top News view more...

Latest News view more...

PTC NETWORK
PTC NETWORK