ਤਾਮਿਲਨਾਡੂ ‘ਚ ਭਾਰੀ ਬਾਰਿਸ਼ ਦਾ ਕਹਿਰ, 3 ਮਕਾਨ ਹੋਏ ਢਹਿ ਢੇਰੀ, 15 ਮੌਤਾਂ

TamilNadu

ਤਾਮਿਲਨਾਡੂ ‘ਚ ਭਾਰੀ ਬਾਰਿਸ਼ ਦਾ ਕਹਿਰ, 3 ਮਕਾਨ ਹੋਏ ਢਹਿ ਢੇਰੀ, 15 ਮੌਤਾਂ,ਨਵੀਂ ਦਿੱਲੀ: ਤਾਮਿਲਨਾਡੂ ਦੇ ਕੋਇੰਬਟੂਰ ਜ਼ਿਲ੍ਹੇ ‘ਚ ਭਾਰੀ ਬਾਰਿਸ਼ ਦਾ ਕਹਿਰ ਜਾਰੀ ਹੈ। ਭਾਰੀ ਮੀਂਹ ਕਾਰਨ ਤਿੰਨ ਮਕਾਨ ਢਹਿ-ਢੇਰੀ ਹੋ ਗਏ ਹਨ। ਜਿਸ ਕਾਰਨ 15 ਲੋਕਾਂ ਦੀ ਮੌਤ ਹੋ ਗਈ।ਭਾਰੀ ਬਾਰਸ਼ ਕਾਰਨ ਪੂਰੀ ਤਰ੍ਹਾਂ ਕਮਜ਼ੋਰ ਪੈ ਚੁਕੇ ਨਿੱਜੀ ਕੰਪਲੈਕਸ ਦੀ ਕੰਧ ਡਿੱਗ ਗਈ।

ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਣ ਲਈ ਮੌਕੇ ‘ਤੇ ਰਾਹਤ ਅਤੇ ਬਚਾਅ ਮੁਹਿੰਮ ਚੱਲ ਰਹੀ ਹੈ।ਉੱਥੇ ਹੀ ਮੁੱਖ ਮੰਤਰੀ ਈ. ਪਲਾਨੀਸਵਾਮੀ ਨੇ ਇਸ ਘਟਨਾ ‘ਤੇ ਸੋਗ ਜ਼ਾਹਰ ਕੀਤਾ ਹੈ ਅਤੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਰਾਜ ਆਫ਼ਤ ਰਾਹਤ ਫੰਡ ਤੋਂ 4-4 ਲੱਖ ਰੁਪਏ ਦੀ ਮਦਦ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ।

-PTC News