ਸੰਘਣੀ ਧੁੰਦ ਦਾ ਕਹਿਰ ਸ਼ੁਰੂ, ਸੜਕ ਹਾਦਸੇ ਦੌਰਾਨ 4 ਪਰਿਵਾਰਕ ਮੈਂਬਰ ਗੰਭੀਰ ਜ਼ਖਮੀ

By Jashan A - December 01, 2018 8:12 am

ਸੰਘਣੀ ਧੁੰਦ ਦਾ ਕਹਿਰ ਸ਼ੁਰੂ, ਸੜਕ ਹਾਦਸੇ ਦੌਰਾਨ 4 ਪਰਿਵਾਰਕ ਮੈਂਬਰ ਗੰਭੀਰ ਜ਼ਖਮੀ,ਟਾਂਡਾ: ਪੰਜਾਬ ਅੰਦਰ ਦਿਨ ਬ ਦਿਨ ਸੜਕ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਹੁਣ ਤੱਕ ਅਨੇਕਾਂ ਹੀ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਆਪਣੀਆਂ ਜਾਨਾ ਗਵਾ ਚੁੱਕੇ ਹਨ।

accident ਸੰਘਣੀ ਧੁੰਦ ਦਾ ਕਹਿਰ ਸ਼ੁਰੂ, ਸੜਕ ਹਾਦਸੇ ਦੌਰਾਨ 4 ਪਰਿਵਾਰਕ ਮੈਂਬਰ ਗੰਭੀਰ ਜ਼ਖਮੀ

ਅਜਿਹਾ ਹੀ ਇੱਕ ਤਾਜ਼ਾ ਮਾਮਲਾ ਟਾਂਡਾ ਤੋਂ ਸਾਹਮਣੇ ਆਇਆ ਹੈ, ਜਿਥੇ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਜਿਸ ਦੌਰਾਨ ਇੱਕੋਂ ਪਰਿਵਾਰ ਦੇ 4 ਜੀਅ ਗੰਭੀਰ ਜ਼ਖਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਦਾ ਕਾਰਨ ਸੰਘਣੀ ਧੁੰਦ ਹੈ।

road accident ਸੰਘਣੀ ਧੁੰਦ ਦਾ ਕਹਿਰ ਸ਼ੁਰੂ, ਸੜਕ ਹਾਦਸੇ ਦੌਰਾਨ 4 ਪਰਿਵਾਰਕ ਮੈਂਬਰ ਗੰਭੀਰ ਜ਼ਖਮੀ

ਪਿੰਡ ਰੜਾ ਦੇ ਮੋੜ 'ਤੇ ਸੰਘਣੀ ਧੁੰਦ ਦਾ ਕਹਿਰ ਉਸ ਸਮੇਂ ਦਿਖਾਈ ਦਿੱਤਾ, ਜਦੋਂ ਇਸ ਦੇ ਚੱਲਦਿਆਂ ਹੋਏ ਹਾਦਸੇ ਦੌਰਾਨ ਪਰਿਵਾਰ ਦੇ 4 ਜੀਅ ਗੰਭੀਰ ਜ਼ਖਮੀਂ ਹੋ ਗਏ।

road accident news ਸੰਘਣੀ ਧੁੰਦ ਦਾ ਕਹਿਰ ਸ਼ੁਰੂ, ਸੜਕ ਹਾਦਸੇ ਦੌਰਾਨ 4 ਪਰਿਵਾਰਕ ਮੈਂਬਰ ਗੰਭੀਰ ਜ਼ਖਮੀ

ਖ਼ਬਰਾਂ ਮੁਤਾਬਕ ਸੰਘਣੀ ਧੁੰਦ ਕਾਰਨ ਇਕ ਕਾਰ ਟਾਂਡਾ ਵੱਲ ਨੂੰ ਮੁੜਨ ਲੱਗਿਆ ਬੇਕਾਬੂ ਹੋ ਕੇ ਸੜਕ ਕਿਨਾਰੇ ਲੱਗੇ ਦਰੱਖਤ ਨਾਲ ਟਕਰਾਈ, ਜਿਸ ਕਾਰਨ ਕਾਰ 'ਚ ਸਵਾਰ ਨਾਡਾ ਨਾਲ ਸਬੰਧਿਤ ਪਰਿਵਾਰ ਦੇ 4 ਜੀਅ ਗੰਭੀਰ ਰੂਪ 'ਚ ਜ਼ਖਮੀਂ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਥਾਨਕ ਸਰਕਾਰੀ ਹਸਪਤਾਲ ਭਰਤੀ ਕਰਾਇਆ ਗਿਆ ਹੈ।

—PTC News

adv-img
adv-img