ਤਪਾ ਮੰਡੀ : ਪੰਜਾਬ ‘ਚ ਕਿਸਾਨਾਂ -ਮਜ਼ਦੂਰਾਂ ਦੀ ਮਾੜੀ ਹਾਲਤ , ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

Tapa Mandi: Village Dhillwan Farmer suicide
ਤਪਾ ਮੰਡੀ : ਪੰਜਾਬ 'ਚ ਕਿਸਾਨਾਂ -ਮਜ਼ਦੂਰਾਂ ਦੀ ਮਾੜੀ ਹਾਲਤ , ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਤਪਾ ਮੰਡੀ : ਪੰਜਾਬ ‘ਚ ਕਿਸਾਨਾਂ -ਮਜ਼ਦੂਰਾਂ ਦੀ ਮਾੜੀ ਹਾਲਤ , ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ:ਤਪਾ ਮੰਡੀ : ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਸੂਬੇ ਅੰਦਰ ਕਿਸਾਨਾਂ -ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ।

Tapa Mandi: Village Dhillwan Farmer suicide

ਤਪਾ ਮੰਡੀ : ਪੰਜਾਬ ‘ਚ ਕਿਸਾਨਾਂ -ਮਜ਼ਦੂਰਾਂ ਦੀ ਮਾੜੀ ਹਾਲਤ , ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਇਸ ਲੜੀ ਤਹਿਤ ਜ਼ਿਲ੍ਹਾ ਬਰਨਾਲਾ ਦੇ ਪਿੰਡ ਢਿਲਵਾਂ ਦੇ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਪਲਵਿੰਦਰ ਸਿੰਘ ਵਜੋਂ ਹੋਈ ਹੈ।ਮ੍ਰਿਤਕ ਪਲਵਿੰਦਰ ਸਿੰਘ ਆਪਣੇ ਪਿੱਛੇ 2 ਲੜਕੇ ਅਤੇ ਪਤਨੀ ਨੂੰ ਛੱਡ ਗਿਆ ਹੈ।

Tapa Mandi: Village Dhillwan Farmer suicide

ਤਪਾ ਮੰਡੀ : ਪੰਜਾਬ ‘ਚ ਕਿਸਾਨਾਂ -ਮਜ਼ਦੂਰਾਂ ਦੀ ਮਾੜੀ ਹਾਲਤ , ਇੱਕ ਹੋਰ ਕਿਸਾਨ ਨੇ ਕੀਤੀ ਖ਼ੁਦਕੁਸ਼ੀ

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਪਲਵਿੰਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ।ਜਿਸ ਕਰਕੇ ਉਹ ਆਪਣੇ ਖੇਤਾਂ ‘ਚ ਗਿਆ ਸੀ , ਜਿੱਥੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਅਤੇ ਉਸ ਦੀ ਮੌਤ ਹੋ ਗਈ।
-PTCNews