Thu, Apr 25, 2024
Whatsapp

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ ,ਜਨਵਰੀ 'ਚ ਹੋਣਾ ਸੀ ਲੜਕੀ ਦਾ ਵਿਆਹ

Written by  Shanker Badra -- December 30th 2019 11:09 AM
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ ,ਜਨਵਰੀ 'ਚ ਹੋਣਾ ਸੀ ਲੜਕੀ ਦਾ ਵਿਆਹ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ ,ਜਨਵਰੀ 'ਚ ਹੋਣਾ ਸੀ ਲੜਕੀ ਦਾ ਵਿਆਹ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ ,ਜਨਵਰੀ 'ਚ ਹੋਣਾ ਸੀ ਲੜਕੀ ਦਾ ਵਿਆਹ:ਤਰਨਤਾਰਨ: ਪੰਜਾਬ ਸਰਕਾਰ ਦੇ ਮਾੜੇ ਪ੍ਰਬੰਧ ਨੇ ਪੰਜਾਬ ‘ਚ ਕਿਸਾਨਾਂ ਤੇ ਮਜ਼ਦੂਰਾਂ ਦੀ ਮਾੜੀ ਆਰਥਿਕ ਹਾਲਤ ਨੂੰ ਜੱਗ ਜਾਹਿਰ ਕੀਤਾ ਹੈ। ਪੰਜਾਬ ਵਿੱਚ ਕਿਸਾਨ ਖੁਦਕੁਸ਼ੀਆਂ ਦਾ ਇਹ ਕੋਈ ਨਵਾਂ ਮਾਮਲਾ ਨਹੀਂ ਹੈ ਸਗੋਂ ਹਰ ਰੋਜ਼ ਹੀ ਕਿਤੇ ਨਾ ਕਿਤੇ ਖੁਦਕੁਸ਼ੀ ਹੁੰਦੀ ਰਹਿੰਦੀ ਹੈ। ਸੂਬੇ ਅੰਦਰ ਕਿਸਾਨ ਮਜ਼ਦੂਰਾਂ ਦੀ ਹਾਲਤ ਦਿਨ-ਬ-ਦਿਨ ਕਮਜੋਰ ਹੁੰਦੀ ਜਾ ਰਹੀ ਹੈ,ਜਿਸ ਦੇ ਕਾਰਨ ਸੂਬੇ ਅੰਦਰ ਹਰ ਰੋਜ਼ ਕਿਸਾਨ ਮਜ਼ਦੂਰ ਖੁਦਕੁਸ਼ੀ ਕਰ ਰਹੇ ਹਨ। [caption id="attachment_374229" align="aligncenter" width="300"]Tarantaran Village Pandori Ran Singh Farmer Suicide ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ ,ਜਨਵਰੀ 'ਚ ਹੋਣਾ ਸੀ ਲੜਕੀ ਦਾ ਵਿਆਹ[/caption] ਤਰਨਤਾਰਨ ਦੇ ਪਿੰਡ ਪੰਡੋਰੀ ਰਣ ਸਿੰਘ ਵਿਖੇ ਇੱਕ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸੁਖਦੇਵ ਸਿੰਘ (45) ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਪੰਡੋਰੀ ਰਣ ਸਿੰਘ ,ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। [caption id="attachment_374230" align="aligncenter" width="300"] Tarantaran Village Pandori Ran Singh Farmer Suicide ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ ,ਜਨਵਰੀ 'ਚ ਹੋਣਾ ਸੀ ਲੜਕੀ ਦਾ ਵਿਆਹ[/caption] ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਖੇਤੀਬਾੜੀ ਦਾ ਕੰਮ ਕਰਦਾ ਸੀ ਪਰ ਸਿਰਫ ਪੌਣੇ ਦੋ ਏਕੜ ਜ਼ਮੀਨ ’ਚ ਘਰ ਦਾ ਗੁਜ਼ਾਰਾ ਕਰਨਾ ਵੀ ਬੇਹੱਦ ਮੁਸ਼ਕਲ ਹੋਇਆ ਸੀ। ਮ੍ਰਿਤਕ ਕਿਸਾਨ ਦੇ ਸਿਰ ਲਗਭਗ ਸਾਢੇ 3 ਲੱਖ ਰੁਪਏ ਦਾ ਕਰਜ਼ਾ ਸੀ ਅਤੇ ਉਸਦੀ ਦੀ ਲੜਕੀ ਦਾ ਵਿਆਹ ਵੀ ਜਨਵਰੀ ਨੂੰ ਤੈਅ ਹੋਇਆ ਸੀ ਪਰ ਕਰਜ਼ੇ ਕਾਰਣ ਸੁਖਦੇਵ ਸਿੰਘ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। [caption id="attachment_374231" align="aligncenter" width="300"]Tarantaran Village Pandori Ran Singh Farmer Suicide ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਜ਼ਹਿਰੀਲੀ ਦਵਾਈ ਨਿਗਲ ਕੇ ਕੀਤੀ ਖ਼ੁਦਕੁਸ਼ੀ ,ਜਨਵਰੀ 'ਚ ਹੋਣਾ ਸੀ ਲੜਕੀ ਦਾ ਵਿਆਹ[/caption] ਅੱਜ ਸਵੇਰੇ ਸੁਖਦੇਵ ਸਿੰਘ ਘਰੋਂ ਆਪਣੀ ਮੋਟਰ ’ਤੇ ਗਿਆ ,ਜਿੱਥੇ ਉਸ ਨੇ ਕੋਈ ਜ਼ਹਿਰੀਲੀ ਦਵਾਈ ਪੀ ਲਈ ਹੈ। ਇਸ ਬਾਰੇ ਜਦ ਪਰਿਵਾਰ ਨੂੰ ਪਤਾ ਲੱਗਾ ਤਾਂ ਸੁਖਦੇਵ ਸਿੰਘ ਨੂੰ ਹਸਪਤਾਲ ਲਿਜਾਂਦਿਆਂ ਰਸਤੇ ’ਚ ਹੀ ਉਸਦੀ ਮੌਤ ਹੋ ਗਈ। ਇਸ ਸੰਬੰਧ 'ਚ ਥਾਣਾ ਝਬਾਲ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਤਰਨਤਾਰਨ ਦੇ ਮੁਰਦਾ ਘਰ ਵਿਖੇ ਪੋਸਟਮਾਰਟਮ ਲਈ ਰੱਖਵਾਂ ਦਿੱਤਾ ਹੈ। -PTCNews


Top News view more...

Latest News view more...