ਤਰਨਤਾਰਨ : ਪੁਲਿਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕੀਤਾ ਗ੍ਰਿਫਤਾਰ
ਤਰਨਤਾਰਨ : ਪੁਲਿਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕੀਤਾ ਗ੍ਰਿਫਤਾਰ:ਤਰਨਤਾਰਨ : ਥਾਣਾ ਸਦਰ ਪੱਟੀ ਦੀ ਪੁਲਿਸ ਨੇ 2 ਵਿਅਕਤੀਆਂ ਨੂੰ ਵੱਖ -ਵੱਖ ਥਾਵਾਂ ਤੋਂ ਨਾਜਾਇਜ਼ ਸ਼ਰਾਬ ਸਮੇਤ ਗ੍ਰਿਫਤਾਰ ਕੀਤਾ ਹੈ।ਇਸ ਸਬੰਧੀ ਤਰਨਤਾਰਨ ਦੇ ਐੱਸ.ਪੀ. (ਡੀ) ਹਰਦੀਪ ਸਿੰਘ ਨੇ ਦੱਸਿਆ ਹੈ ਕਿ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਪਿੰਡ ਧਗਾਣਾ ਦੇ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ।
[caption id="attachment_278756" align="aligncenter" width="300"]
ਤਰਨਤਾਰਨ : ਪੁਲਿਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕੀਤਾ ਗ੍ਰਿਫਤਾਰ[/caption]
ਇਸ ਦੌਰਾਨ ਪੁਲਿਸ ਨੇ ਰਣਜੀਤ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਧਗਾਣਾ ਨੂੰ ਕਾਬੂ ਕਰਕੇ ਉਸ ਕੋਲੋਂ 20 ਬੋਤਲਾਂ ਨਾਜਾਇਜ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ।
[caption id="attachment_278758" align="aligncenter" width="300"]
ਤਰਨਤਾਰਨ : ਪੁਲਿਸ ਨੇ 2 ਵਿਅਕਤੀਆਂ ਨੂੰ ਨਾਜਾਇਜ਼ ਸ਼ਰਾਬ ਸਮੇਤ ਕੀਤਾ ਗ੍ਰਿਫਤਾਰ[/caption]
ਇਸ ਦੌਰਾਨ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਇੱਕ ਹੋਰ ਵਿਅਕਤੀ ਕੋਲੋਂ 20 ਬੋਤਲਾਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।ਪੁਲਿਸ ਵੱਲੋਂ ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਠੱਕਰਪੁਰਾ ਵਜੋਂ ਹੋਈ ਹੈ ,ਜਿਸ ਨੂੰ ਪੁਲਿਸ ਨੇ ਗਸ਼ਤ ਦੌਰਾਨ ਪਿੰਡ ਚੀਮਾ ਕਲਾਂ ਦੇ ਨਜ਼ਦੀਕ ਕਾਬੂ ਕੀਤਾ ਹੈ।
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਸ੍ਰੀ ਦਰਬਾਰ ਸਾਹਿਬ ਵਿੱਚ TikTok ‘ਤੇ ਵੀਡੀਓ ਬਣਾਉਣ ਵਾਲੀਆਂ ਲੜਕੀਆਂ ਨੇ ਮੰਗੀ ਮੁਆਫੀ ,ਦੇਖੋ ਵੀਡੀਓ
-PTCNews