Advertisment

ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 6 ਮੈਂਬਰੀ ਗਰੋਹ ਦਾ ਕੀਤਾ ਪਰਦਾਫਾਸ਼

author-image
Shanker Badra
Updated On
New Update
ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 6 ਮੈਂਬਰੀ ਗਰੋਹ ਦਾ ਕੀਤਾ ਪਰਦਾਫਾਸ਼
Advertisment
ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 6 ਮੈਂਬਰੀ ਗਰੋਹ ਦਾ ਕੀਤਾ ਪਰਦਾਫਾਸ਼:ਤਰਨਤਾਰਨ : ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 6 ਮੈਂਬਰੀ ਗਰੋਹ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਪੁਲਿਸ ਨੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪਿੰਡ ਰੂੜੇ ਆਸਲ ਪਾਸੋਂ ਕਾਬੂ ਕਰ ਉਹਨਾਂ ਪਾਸੋਂ 2 ਪਿਸਤੌਲਾਂ, ਚਾਰ ਜ਼ਿੰਦਾ ਕਾਰਤੂਸਾਂ ਸਮੇਤ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਹਨ। publive-image ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 6 ਮੈਂਬਰੀ ਗਰੋਹ ਦਾ ਕੀਤਾ ਪਰਦਾਫਾਸ਼ ਫੜੇ ਗਏ ਵਿਅਕਤੀਆਂ ਦੀ ਪਹਿਚਾਣ ਰਵਿੰਦਰ ਸਿੰਘ, ਗੁਰਸੇਵਕ ਸਿੰਘ, ਸੋਨੂੰ ਸਿੰਘ ਅਤੇ ਅਕਾਸ਼ਦੀਪ ਸਿੰਘ ਵੱਜੋ ਹੋਈ ਹੈ। ਉਕਤ ਗਿਰੋਹ ਦੇ 2 ਲੋਕ ਪੁਲਿਸ ਨੂੰ ਮੌਕੇ ਤੋਂ ਚਕਮਾ ਦੇ ਕੇ ਫ਼ਰਾਰ ਹੋਣ ਵਿੱਚ ਸਫਲ ਹੋ ਗਏ ਹਨ। ਤਰਨਤਾਰਨ ਪੁਲਿਸ ਦੇ ਡੀ ਐਸ ਪੀ ਡੀ ਕਮਲਜੀਤ ਸਿੰਘ ਨੇ ਦੱਸਿਆ ਕਿ ਉਕਤ ਗਿਰੋਹ ਕਾਫੀ ਲੰਮੇ ਸਮੇਂ ਤੋਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ। publive-image ਤਰਨਤਾਰਨ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ 6 ਮੈਂਬਰੀ ਗਰੋਹ ਦਾ ਕੀਤਾ ਪਰਦਾਫਾਸ਼ ਉਕਤ ਗਿਰੋਹ ਵੱਲੋਂ ਬੀਤੀ 26 ਅਗਸਤ ਨੂੰ ਪਿੰਡ ਜੰਡੋਕੇ ਦੇ ਨਜ਼ਦੀਕ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਲੁੱਟ ਕੀਤੀ ਸੀ। ਇਸ ਘਟਨਾ ਵਿੱਚ ਉਕਤ ਵਿਅਕਤੀ ਜ਼ਖਮੀ ਹੋ ਗਿਆ ਸੀ ਅਤੇ ਬਾਅਦ ਵਿੱਚ ਉਸਦੀ ਮੌਤ ਹੋ ਗਈ ਸੀ। ਡੀਐਸਪੀ ਨੇ ਦੱਸਿਆ ਕਿ ਬਾਕੀ ਫ਼ਰਾਰ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। -PTCNews-
tarn-taran-police looting-gang
Advertisment

Stay updated with the latest news headlines.

Follow us:
Advertisment