Fri, Apr 19, 2024
Whatsapp

ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਸੁੱਖ ਭਿਖਾਰੀਵਾਲ ਤੇ ਹੈਰੀ ਚੱਠਾ ਦੇ ਕਰੀਬੀ 2 ਮੁਲਜ਼ਮ ਗ੍ਰਿਫ਼ਤਾਰ

Written by  Riya Bawa -- August 09th 2022 03:21 PM -- Updated: August 09th 2022 04:42 PM
ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਸੁੱਖ ਭਿਖਾਰੀਵਾਲ ਤੇ ਹੈਰੀ ਚੱਠਾ ਦੇ ਕਰੀਬੀ 2 ਮੁਲਜ਼ਮ ਗ੍ਰਿਫ਼ਤਾਰ

ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਸੁੱਖ ਭਿਖਾਰੀਵਾਲ ਤੇ ਹੈਰੀ ਚੱਠਾ ਦੇ ਕਰੀਬੀ 2 ਮੁਲਜ਼ਮ ਗ੍ਰਿਫ਼ਤਾਰ

ਤਰਨਤਾਰਨ: ਪੰਜਾਬ ਦੇ ਤਰਨਤਾਰਨ ਸ਼ਹਿਰ ਵਿੱਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਦੋਵਾਂ ਕੋਲੋਂ ਹੈਂਡ ਗਰਨੇਡ, ਹਥਿਆਰ ਅਤੇ ਡਰੱਗ ਮਨੀ ਵੀ ਬਰਾਮਦ ਕੀਤੀ ਗਈ ਹੈ। ਇਹ ਹਥਿਆਰ ਮੁਲਜ਼ਮਾਂ ਨੇ ਪਾਕਿਸਤਾਨ ਤੋਂ ਮੰਗਵਾਏ ਸਨ। ਗੈਂਗਸਟਰ ਤੋਂ ਅੱਤਵਾਦੀ ਬਣਿਆ ਗੁਰਵਿੰਦਰ ਸਿੰਘ ਪਿਛਲੇ ਸਾਲ ਮਾਰੇ ਗਏ ਕਾਮਰੇਡ ਬਲਵਿੰਦਰ ਸਿੰਘ ਸੰਧੂ ਦਾ ਵੀ ਕਾਤਲ ਹੈ। ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਸੁੱਖ ਭਿਖਾਰੀਵਾਲ ਤੇ ਹੈਰੀ ਚੱਠਾ ਦੇ ਕਰੀਬੀ 2 ਮੁਲਜ਼ਮ ਗ੍ਰਿਫ਼ਤਾਰ ਡੀਜੀਪੀ ਪੰਜਾਬ ਆਈਪੀਐਸ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮਾਂ ਦੀ ਪਛਾਣ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦੇ ਕਰੀਬੀ ਗੁਰਵਿੰਦਰ ਸਿੰਘ ਅਤੇ ਸੰਦੀਪ ਸਿੰਘ ਵਜੋਂ ਹੋਈ ਹੈ। ਹੈਂਡ ਗਰਨੇਡ ਤੋਂ ਇਲਾਵਾ ਪੁਲਿਸ ਨੇ ਦੋਵਾਂ ਕੋਲੋਂ 635 ਗ੍ਰਾਮ ਹੈਰੋਇਨ, 2 ਲੋਡਡ ਪਿਸਤੌਲ, 2 ਮੈਗਜ਼ੀਨ, 13 ਜਿੰਦਾ ਕਾਰਤੂਸ, 100 ਗ੍ਰਾਮ ਅਫੀਮ, 1 ਲਾਂਸਰ ਕਾਰ ਅਤੇ 3.95 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਮੁਲਜ਼ਮ ਪਾਕਿਸਤਾਨ ਤੋਂ ਹੈਰੋਇਨ, ਹਥਿਆਰ ਅਤੇ ਵਿਸਫੋਟਕ ਸਮੱਗਰੀ ਲਿਆਉਂਦੇ ਸਨ। ਪੰਜਾਬ ਦੇ ਤਰਨਤਾਰਨ ਸ਼ਹਿਰ ਵਿੱਚ ਪੁਲਿਸ ਨੇ ਗੈਂਗਸਟਰ ਹੈਰੀ ਚੱਠਾ ਅਤੇ ਸੁੱਖ ਬਿਖਾਰੀਵਾਲ ਦੇ ਦੋ ਕਰੀਬੀ ਸਾਥੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ ਇਹ ਹੈ VIDEO--- ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਤਰਨਤਾਰਨ ਦੇ ਕਾਮਰੇਡ ਬਲਵਿੰਦਰ ਸਿੰਘ ਸੰਧੂ ਕਤਲ ਕੇਸ ਵਿੱਚ ਵੀ ਮੁਲਜ਼ਮ ਹੈ। ਫਿਲਹਾਲ ਕਾਮਰੇਡ ਬਲਵਿੰਦਰ ਸਿੰਘ ਸੰਧੂ ਮਾਮਲੇ ਦੀ NIA ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਰਵਿੰਦਰ ਸਿੰਘ ਨੂੰ NIA ਦੇ ਵੱਲੋਂ ਪੀ.ਓ.ਕਰਾਰ ਦਿੱਤਾ ਜਾ ਚੁੱਕਾ ਹੈ।  ਤਰਨਤਾਰਨ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਸੁੱਖ ਭਿਖਾਰੀਵਾਲ ਤੇ ਹੈਰੀ ਚੱਠਾ ਦੇ ਕਰੀਬੀ 2 ਮੁਲਜ਼ਮ ਗ੍ਰਿਫ਼ਤਾਰ -PTC News


Top News view more...

Latest News view more...