Tue, Apr 23, 2024
Whatsapp

ਵੱਡੀ ਖ਼ਬਰ , ਤਰਨਤਾਰਨ ਦੇ ਪੱਟੀ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

Written by  Shanker Badra -- June 05th 2020 12:34 PM
ਵੱਡੀ ਖ਼ਬਰ , ਤਰਨਤਾਰਨ ਦੇ ਪੱਟੀ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

ਵੱਡੀ ਖ਼ਬਰ , ਤਰਨਤਾਰਨ ਦੇ ਪੱਟੀ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ

ਵੱਡੀ ਖ਼ਬਰ , ਤਰਨਤਾਰਨ ਦੇ ਪੱਟੀ 'ਚ ਕੋਰੋਨਾ ਵਾਇਰਸ ਨਾਲ ਪਹਿਲੀ ਮੌਤ:ਪੱਟੀ : ਚੀਨ ਦੇ ਵੁਹਾਨ ਸ਼ਹਿਰ ਤੋਂ ਫੈਲੇ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿੱਚ ਹਫੜਾ -ਦਫੜੀ ਮਚਾ ਦਿੱਤੀ ਹੈ। ਵਿਸ਼ਵ ਭਰ ਦੇ ਮੁਲਕ ਕੋਰੋਨਾ ਮਹਾਂਮਾਰੀ ਦੀ ਚਪੇਟ ਵਿਚ ਆਏ ਹੋਏ ਹਨ। ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ। ਪੰਜਾਬ 'ਚ ਅੱਜ ਕੋਰੋਨਾ ਨਾਲ ਇੱਕ ਹੋਰ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਤਰਨਤਾਰਨ ਅਧੀਨ ਆਉਂਦੇ ਪੱਟੀ ਸ਼ਹਿਰ ਦੇ ਵਾਰਡ ਨੰਬਰ 15 ਦੇ ਵਸਨੀਕ ਸਤਨਾਮ ਸਿੰਘ ਕੋਰੋਨਾ ਕਾਰਨ ਬੀਤੀ ਰਾਤ ਹੋਈ ਮੌਤ ਹੋ ਗਈ ਹੈ।  ਉਸ ਨੂੰਤਿੰਨ ਦਿਨ ਪਹਿਲਾਂ ਅੰਮ੍ਰਿਤਸਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਅੱਜ 10 ਸਵੇਰੇ ਪ੍ਰਸ਼ਾਸਨ ਵੱਲੋਂ ਲਾਹੌਰ ਰੋਡ ਸ਼ਮਸ਼ਾਨ ਘਾਟ ਪੱਟੀ ਵਿਖੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿਚ ਪੀ.ਪੀ.ਈ ਕਿੱਟਾਂ ਪਾ ਕੇ ਸਤਨਾਮ ਸਿੰਘ ਦਾ ਅੰਤਿਮ ਸੰਸਕਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਜ਼ਿਲ੍ਹਾ ਤਰਨਤਾਰਨ 'ਚ ਕੋਰੋਨਾ ਨਾਲ ਹੋਣ ਵਾਲੀ ਇਹ ਪਹਿਲੀ ਮੌਤ ਹੈ। -PTCNews


Top News view more...

Latest News view more...