Sat, Apr 27, 2024
Whatsapp

ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ , ਦੁਬਈ 'ਚ ਹੋਈ ਮੌਤ

Written by  Shanker Badra -- August 19th 2019 05:17 PM
ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ , ਦੁਬਈ 'ਚ ਹੋਈ ਮੌਤ

ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ , ਦੁਬਈ 'ਚ ਹੋਈ ਮੌਤ

ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ , ਦੁਬਈ 'ਚ ਹੋਈ ਮੌਤ:ਤਰਨਤਾਰਨ : ਪੰਜਾਬ ਦੇ ਨੌਜਵਾਨ ਡਾਲਰਾਂ-ਪੌਂਡਾਂ ਦੀ ਚਮਕ ਨੂੰ ਦੇਖ ਔਖੇ ਰਾਹਾਂ ਨੂੰ ਚੁਣਦੇ ਹਨ।ਜਿਸ ਕਰਕੇ ਡਾਲਰਾਂ ਅਤੇ ਪੌਂਡ ਦਾ ਕਰੇਜ਼ ਪੰਜਾਬੀਆਂ ਨੂੰ ਵਿਦੇਸ਼ਾਂ ਵਿਚ ਖਿੱਚ ਕੇ ਲਿਜਾ ਰਿਹਾ ਹੈ। ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੀਆਂ ਮੌਤਾਂ ਹੋਣ ਦੀਆਂ ਖ਼ਬਰਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ। ਓਥੇ ਕਿਸੇ ਨੌਜਵਾਨ ਦਾ ਕਤਲ ਹੋ ਜਾਂਦਾ ਹੈ ਅਤੇ ਕਿਸੇ ਦੀ ਸੜਕ ਹਾਦਸੇ ਵਿੱਚ ਮੌਤ ਹੋ ਜਾਂਦੀ ਹੈ। ਹੁਣ ਤਰਨਤਾਰਨ ਦੇ ਪਿੰਡ ਗੰਡੀਵਿੰਡ ਦੇ ਨੌਜਵਾਨ ਸੁਖਬੀਰ ਸਿੰਘ ਸੋਨੂੰ ਦੀ ਭੇਤਭਰੇ ਹਾਲਾਤ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। [caption id="attachment_330426" align="aligncenter" width="300"]Tarn Taran Sahib Village Gandiwind Sukhbir Singh Sonu Death in Dubai ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ , ਦੁਬਈ 'ਚ ਹੋਈ ਮੌਤ[/caption] ਜਾਣਕਾਰੀ ਅਨੁਸਾਰ ਬਲਾਕ ਨੌਸ਼ਹਿਰਾ ਪਨੂੰਆਂ ਅਧੀਨ ਪੈਂਦੇ ਪਿੰਡ ਗੰਡੀਵਿੰਡ ਦਾ 23 ਸਾਲਾ ਨੌਜਵਾਨ ਸੁਖਬੀਰ ਸਿੰਘ ਸੋਨੂੰ ਪੁੱਤਰ ਗੁਰਮੁੱਖ ਸਿੰਘ ਪਿਛਲੇ 6-7 ਮਹੀਨੇ ਤੋਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ, ਉੱਥੇ ਉਸਦੀ ਭੇਤਭਰੇ ਹਾਲਾਤ 'ਚ ਮੌਤ ਹੋ ਗਈ ਹੈ। ਇਸ ਦੁੱਖਦਾਈ ਖਬਰ ਨਾਲ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ ਹੈ। [caption id="attachment_330427" align="aligncenter" width="300"]Tarn Taran Sahib Village Gandiwind Sukhbir Singh Sonu Death in Dubai ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ , ਦੁਬਈ 'ਚ ਹੋਈ ਮੌਤ[/caption] ਦੱਸਿਆ ਜਾਂਦਾ ਹੈ ਕਿ ਮ੍ਰਿਤਕ ਸੁਖਬੀਰ ਸਿੰਘ ਸੋਨੂੰ ਮਾਪਿਆਂ ਦਾ ਇਕਲੌਤਾ ਪੁੱਤ ਸੀ। ਜਿਸ ਦੇ ਲਈ ਪਰਿਵਾਰ ਨੇ ਨਾਮਾਤਰ ਜ਼ਮੀਨ ਦੇ ਚਲਦਿਆਂ ਬੇਹਤਰ ਭਵਿੱਖ ਲਈ ਆਪਣੇ ਜਿਗਰ ਦੇ ਟੋਟੇ ਨੂੰ ਵਿਦੇਸ਼ ਦੀ ਧਰਤੀ 'ਤੇ ਭੇਜਣ ਸਮੇਂ ਜੋ ਸੁਪਨੇ ਸਝੋਏ ਸਨ, ਉਹ ਬੁਰੀ ਤਰ੍ਹਾਂ ਚਕਨਾਚੂਰ ਹੋ ਗਏ ਹਨ। [caption id="attachment_330425" align="aligncenter" width="300"]Tarn Taran Sahib Village Gandiwind Sukhbir Singh Sonu Death in Dubai ਰੋਜ਼ੀ-ਰੋਟੀ ਕਮਾਉਣ ਵਿਦੇਸ਼ ਗਿਆ ਸੀ ਮਾਪਿਆਂ ਦਾ ਇਕਲੌਤਾ ਪੁੱਤ , ਦੁਬਈ 'ਚ ਹੋਈ ਮੌਤ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਸਤਲੁਜ ਦਰਿਆ ‘ਚ ਪਾਣੀ , ਹੜ੍ਹ ਦੇ ਖਤਰੇ ਨੂੰ ਦੇਖਦਿਆਂ 6 ਟਰੇਨਾਂ ਰੱਦ ਇਸ ਦੌਰਾਨ ਪੀੜਤ ਪਰਿਵਾਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ, ਕੇਂਦਰ ਦੀ ਮੋਦੀ ਸਰਕਾਰ ਤੇ ਡਿਪਟੀ ਕਮਿਸ਼ਨਰ ਤਰਨਤਾਰਨ ਕੋਲੋਂ ਮੰਗ ਕੀਤੀ ਕਿ ਉਹ ਉਨ੍ਹਾਂ ਦੇ ਨੌਜਵਾਨ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ 'ਚ ਮਦਦ ਕਰੇ। -PTCNews


Top News view more...

Latest News view more...