Thu, Apr 25, 2024
Whatsapp

ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਝਗੜਾ , ਇੱਕ ਬਜ਼ੁਰਗ ਵਿਅਕਤੀ ਦਾ ਕਤਲ

Written by  Shanker Badra -- November 02nd 2019 11:31 AM
ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਝਗੜਾ , ਇੱਕ ਬਜ਼ੁਰਗ ਵਿਅਕਤੀ ਦਾ ਕਤਲ

ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਝਗੜਾ , ਇੱਕ ਬਜ਼ੁਰਗ ਵਿਅਕਤੀ ਦਾ ਕਤਲ

ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਝਗੜਾ , ਇੱਕ ਬਜ਼ੁਰਗ ਵਿਅਕਤੀ ਦਾ ਕਤਲ:ਭਿਖੀਵਿੰਡ : ਥਾਣਾ ਖਾਲੜਾ ਅਧੀਨ ਆਉਂਦੇ ਪਿੰਡ ਸਰਹੱਦੀ ਵਾਂ ਤਾਰਾ ਸਿੰਘ ਵਿਖੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਇੱਕ ਵਿਅਕਤੀ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਗੁਰਨਾਮ ਸਿੰਘ ਪਿੰਡ ਬਲਿਆਂਵਾਲਾ ਵਜੋਂ ਹੋਈ ਹੈ। ਜਿਸ ਤੋਂ ਬਾਅਦ ਪੁਲਿਸ ਵੱਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। [caption id="attachment_355407" align="aligncenter" width="300"]Tarn Taran Village Wan Tara Singh water Case Elder man Murder ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਝਗੜਾ , ਇੱਕ ਬਜ਼ੁਰਗ ਵਿਅਕਤੀ ਦਾ ਕਤਲ[/caption] ਇਸ ਮੌਕੇ 'ਤੇ ਪਹੁੰਚੇ ਡੀ.ਐੱਸ.ਪੀ. ਭਿੱਖੀਵਿੰਡ ਰਾਜਬੀਰ ਸਿੰਘ ਅਤੇ ਐੱਸਐੱਚਓ ਖਾਲੜਾ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਸਾਹਿਬ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਪਿੰਡ ਬਲਿਆਂਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਕਿਹਾ ਕਿ ਉਹ ਤੇ ਉਸ ਦਾ ਪਿਤਾ ਗੁਰਨਾਮ ਸਿੰਘ ਆਪਣੀ ਮਾਸੀ ਦੇ ਮੁੰਡੇ ਹਰਜੀਤ ਸਿੰਘ ਵਾਸੀ ਵਾਂ ਤਾਰਾ ਸਿੰਘ ਜੈਸੀ ਦਾ ਪਤਾ ਲੈਣ ਗਏ ਸਨ। [caption id="attachment_355405" align="aligncenter" width="300"]Tarn Taran Village Wan Tara Singh water Case Elder man Murder ਪਾਣੀ ਦੀ ਨਿਕਾਸੀ ਨੂੰ ਲੈ ਕੇ ਹੋਇਆ ਝਗੜਾ , ਇੱਕ ਬਜ਼ੁਰਗ ਵਿਅਕਤੀ ਦਾ ਕਤਲ[/caption] ਇਸ ਦੌਰਾਨ ਉਨ੍ਹਾਂ ਦੇ ਗੁਆਂਢ 'ਚ ਰਹਿੰਦੇ ਮੇਜਰ ਸਿੰਘ ,ਉਸ ਦੀ ਪਤਨੀ ਦਵਿੰਦਰ ਕੌਰ ਤੇ ਭਤੀਜਾ ਗੁਰਵਿੰਦਰ ਸਿੰਘ ਵਾਸੀ ਰਾਜੋਕੇ ਨੇ ਡਾਂਗਾਂ -ਸੋਟੀਆਂ ਨਾਲ ਸਾਡੇ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਬਾਕੀ ਪਰਿਵਾਰਕ ਮੈਂਬਰ ਤਾਂ ਭੱਜ ਕੇ ਅੰਦਰ ਵੜ ਗਏ ਪਰ ਗੁਰਨਾਮ ਸਿੰਘ ਬਜ਼ੁਰਗ ਹੋਣ ਕਰਕੇ ਭੱਜ ਨਹੀਂ ਸਕਿਆ ਤੇ ਉਕਤ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਨਾਲ ਗੁਰਨਾਮ ਸਿੰਘ ਦੀ ਮੌਕੇ 'ਤੇ ਮੌਤ ਹੋ ਗਈ। -PTCNews


Top News view more...

Latest News view more...