ਤਰਨਤਾਰਨ : CIA ਸਟਾਫ਼ ਪੁਲਿਸ ਨੇ 3 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

TarnTaran CIA staff police Arrested 2 people with 3 crore heroin
ਤਰਨਤਾਰਨ : CIA ਸਟਾਫ਼ ਪੁਲਿਸ ਨੇ 3 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਤਰਨਤਾਰਨ : CIA ਸਟਾਫ਼ ਪੁਲਿਸ ਨੇ 3 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ:ਤਰਨਤਾਰਨ  : ਤਰਨਤਾਰਨ ਦੀ ਸੀਆਈਏ ਸਟਾਫ ਪੁਲਿਸ ਨੇ 2 ਵਿਅਕਤੀਆਂ ਨੂੰ 656 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਐੱਸ.ਪੀ.(ਡੀ.) ਜਗਜੀਤ ਸਿੰਘ ਵਾਲੀਆ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀਆਈਏ ਸਟਾਫ ਦੇ ਸਬ ਇੰਸਪੈਕਟਰ ਸੁਖਦੇਵ ਸਿੰਘ ਵੱਲੋਂ ਪੁਲਿਸ ਪਾਰਟੀ ਸਮੇਤ ਪਿੰਡ ਰਟੌਲ ਨਜ਼ਦੀਕ ਲਿੰਕ ਰੋਡ ‘ਤੇ ਗਸ਼ਤ ਕੀਤੀ ਜਾ ਰਹੀ ਸੀ।

TarnTaran CIA staff police Arrested 2 people with 3 crore heroin
ਤਰਨਤਾਰਨ : CIA ਸਟਾਫ਼ ਪੁਲਿਸ ਨੇ 3 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਇਸ ਦੌਰਾਨ 2 ਵਿਅਕਤੀ ਉਨ੍ਹਾਂ ਨੂੰ ਦੇਖ ਕੇ ਭੱਜਣ ਲੱਗੇ ,ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਤੁਰੰਤ ਕਾਬੂ ਕਰ ਲਿਆ। ਦੋਵਾਂ ਮੁਲਜ਼ਮਾਂ ਦੀ ਪਛਾਣ ਸ਼ਾਮ ਲਾਲ ਪੁੱਤਰ ਸਹੀਦਾਂ ਰਾਮ ,ਨਿਵਾਸੀ ਗਿੱਲਵਾਲੀ ਗੇਟ ਅੰਮ੍ਰਿਤਸਰ ਅਤੇ ਸਾਹਿਲ ਮਲਹੋਤਰਾ ਪੁੱਤਰ ਦਿਨਾਰ ਮਲਹੋਤਰਾ ਨਿਵਾਸੀ ਗੁਰੂ ਰਾਮਦਾਸ ਕਾਲੋਨੀ ਅੰਮ੍ਰਿਤਸਰ ਵਜੋਂ ਹੋਈ ਹੈ।

TarnTaran CIA staff police Arrested 2 people with 3 crore heroin
ਤਰਨਤਾਰਨ : CIA ਸਟਾਫ਼ ਪੁਲਿਸ ਨੇ 3 ਕਰੋੜ ਦੀ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਕਾਬੂ

ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ ਕੁੱਲ 656 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਿਸ ਤਹਿਤ ਥਾਣਾ ਸਿਟੀ ਤਰਨਤਾਰਨ ਵਿਖੇ ਮਾਮਲਾ ਦਰਜ ਕਰਕੇ ਅਗਲੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ‘ਚ ਕੀਮਤ ਕਰੀਬ 3 ਕਰੋੜ ਰੁਪਏ ਦੱਸੀ ਜਾ ਰਹੀ ਹੈ।

-PTCNews