ਹਾਦਸੇ/ਜੁਰਮ

ਨਸ਼ੇ ਦਾ ਸੇਵਨ ਕਰ ਰਹੇ ਸਨ 2 ਪੁਲਿਸ ਮੁਲਾਜ਼ਮ, ਗਵਾਉਣੀ ਪਈ ਨੌਕਰੀ

By Jashan A -- November 17, 2019 5:50 pm

ਨਸ਼ੇ ਦਾ ਸੇਵਨ ਕਰ ਰਹੇ ਸਨ 2 ਪੁਲਿਸ ਮੁਲਾਜ਼ਮ, ਗਵਾਉਣੀ ਪਈ ਨੌਕਰੀ,ਤਰਨਤਾਰਨ: ਤਰਨਤਾਰਨ ਦੇ ਐੱਸ.ਐੱਸ.ਪੀ ਧਰੁਵ ਦਹੀਆ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਖ-ਵੱਖ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਜਿਸ ਦੇ ਨਾਲ ਨਾਲ ਪੁਲਿਸ ਮੁਲਾਜ਼ਮਾਂ 'ਤੇ ਵੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਸਖ਼ਤ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ।

ਬੀਤੇ ਦਿਨ ਜ਼ਿਲ੍ਹਾ ਤਰਨਤਾਰਨ ਦੇ 2 ਪੁਲਿਸ ਮੁਲਾਜ਼ਮਾਂ ਵੱਲੋਂ ਨਸ਼ੇ ਦਾ ਸੇਵਨ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਜਿਸ 'ਚ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਅਤੇ ਟਹਿਲ ਸਿੰਘ ਨਸ਼ਾ ਕਰ ਰਹੇ ਹਨ। ਜਿਸ ਤੋਂ ਬਾਅਦ ਪੁਲਿਸ ਨੇ ਦੋਹਾਂ ਦਾ ਡੋਪ ਟੈਸਟ ਕਰਵਾਇਆ ਤੇ ਜਿਨ੍ਹਾਂ ਦੇ ਰਿਜ਼ਲਟ ਵੀ ਪਾਜ਼ੇਟਿਵ ਪਾਇਆ ਗਿਆ।

ਹੋਰ ਪੜ੍ਹੋ: Surf Excel ਦੇ ਚੱਕਰ 'ਚ MS Excel ਦਾ ਹੋਣ ਲੱਗਾ ਬਾਈਕਾਟ, ਦੇਖੋ ਤਸਵੀਰਾਂ

ਇਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਦੋਹਾਂ ਨੂੰ ਪੁਲਿਸ ਮਹਿਕਮੇ ਵਿੱਚੋਂ ਬਰਖ਼ਾਸਤ ਕਰ ਦਿੱਤਾ ਹੈ ਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਧਰ ਐੱਸ.ਐੱਸ.ਪੀ ਧਰੁਵ ਦਹੀਆ ਦਾ ਕਹਿਣਾ ਹੈ ਕਿ ਜਿਲ੍ਹੇ 'ਚ ਨਸ਼ਾ ਕਰਨ ਵਾਲਿਆਂ ਤੇ ਵੇਚਣ ਵਾਲਿਆਂ ਨੂੰ ਬਖਸਿਆ ਨਹੀਂ ਜਾਵੇਗਾ ਤੇ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

-PTC News

  • Share