Tue, Dec 23, 2025
Whatsapp

ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ

Reported by:  PTC News Desk  Edited by:  Jashan A -- April 17th 2019 09:19 PM -- Updated: April 17th 2019 09:24 PM
ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ

ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ

ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ,ਤਰਨਤਾਰਨ: ਪੰਜਾਬ 'ਚ 'ਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ 'ਚ ਅਨੇਕਾਂ ਨੌਜਵਾਨ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਖਾਸਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਨੇ 2 ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। [caption id="attachment_283998" align="aligncenter" width="300"]cd ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ[/caption] ਮਿਲੀ ਜਾਣਕਾਰੀ ਮੁਤਾਬਕ ਪਿੰਡ ਦੇ 2 ਨੌਜਵਾਨਾਂ ਨੇ ਨਸ਼ੇ ਦੀ ਕਮੀ ਆਉਣ ਨਾਲ ਫਾਹਾ ਲੈ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਮ੍ਰਿਤਕਾਂ ਦੀ ਪਹਿਚਾਣ ਪਿੰਦਰ ਸਿੰਘ ਅਤੇ ਹਰਦੀਪ ਸਿੰਘ ਪਿੰਡ ਖਾਸਪੁਰ ਵਜੋਂ ਹੋਈ ਹੈ। ਹੋਰ ਪੜ੍ਹੋ:ਮੀਂਹ ਤੇ ਝੱਖੜ ਨਾਲ ਨੁਕਸਾਨੀਆਂ ਫਸਲਾਂ ਦੀ ਤੁਰੰਤ ਗਿਰਦਾਵਰੀ ਦਾ ਹੁਕਮ ਦੇਣ ਅਮਰਿੰਦਰ: ਸੁਖਬੀਰ ਬਾਦਲ ਦੱਸਿਆ ਜਾ ਰਿਹਾ ਹੈ ਕਿ ਦੋਨਾਂ ਨੌਜਵਾਨਾਂ ਦੀ ਉਮਰ 20 ਅਤੇ 25 ਸਾਲ ਸੀ ਅਤੇ ਦੋਵੇਂ ਇੱਕ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ। [caption id="attachment_284000" align="aligncenter" width="300"]cd ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ[/caption] ਉਥੇ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...

PTC NETWORK
PTC NETWORK