Advertisment

ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ

author-image
Jashan A
Updated On
New Update
ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ
Advertisment
ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ,ਤਰਨਤਾਰਨ: ਪੰਜਾਬ 'ਚ 'ਚ ਨਸ਼ੇ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਕਾਰਨ ਪੰਜਾਬ 'ਚ ਅਨੇਕਾਂ ਨੌਜਵਾਨ ਇਸ ਅੱਗ 'ਚ ਸੜ੍ਹ ਕੇ ਸੁਆਹ ਹੋ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਤਰਨਤਾਰਨ ਦੇ ਪਿੰਡ ਖਾਸਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਨੇ 2 ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ। cd ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ ਮਿਲੀ ਜਾਣਕਾਰੀ ਮੁਤਾਬਕ ਪਿੰਡ ਦੇ 2 ਨੌਜਵਾਨਾਂ ਨੇ ਨਸ਼ੇ ਦੀ ਕਮੀ ਆਉਣ ਨਾਲ ਫਾਹਾ ਲੈ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਹੈ।ਮ੍ਰਿਤਕਾਂ ਦੀ ਪਹਿਚਾਣ ਪਿੰਦਰ ਸਿੰਘ ਅਤੇ ਹਰਦੀਪ ਸਿੰਘ ਪਿੰਡ ਖਾਸਪੁਰ ਵਜੋਂ ਹੋਈ ਹੈ। ਹੋਰ ਪੜ੍ਹੋ:ਮੀਂਹ ਤੇ ਝੱਖੜ ਨਾਲ ਨੁਕਸਾਨੀਆਂ ਫਸਲਾਂ ਦੀ ਤੁਰੰਤ ਗਿਰਦਾਵਰੀ ਦਾ ਹੁਕਮ ਦੇਣ ਅਮਰਿੰਦਰ: ਸੁਖਬੀਰ ਬਾਦਲ ਦੱਸਿਆ ਜਾ ਰਿਹਾ ਹੈ ਕਿ ਦੋਨਾਂ ਨੌਜਵਾਨਾਂ ਦੀ ਉਮਰ 20 ਅਤੇ 25 ਸਾਲ ਸੀ ਅਤੇ ਦੋਵੇਂ ਇੱਕ ਗਰੀਬ ਪਰਿਵਾਰ ਨਾਲ ਸਬੰਧ ਰੱਖਦੇ ਸਨ। ਇਸ ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰਾਂ 'ਚ ਸੋਗ ਦੀ ਲਹਿਰ ਦੌੜ ਗਈ ਹੈ। cd ਨਸ਼ੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਪਿੰਡ 'ਚ ਸੋਗ ਦੀ ਲਹਿਰ ਉਥੇ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। -PTC News-
punjabi-news latest-punjabi-news tarntaran-news news-in-punjabi latest-tarntaran-news tarntaran-news-in-punjabi
Advertisment

Stay updated with the latest news headlines.

Follow us:
Advertisment