ਤਰਨਤਾਰਨ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੁਰੱਪ ਦੇ 5 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਦਬੋਚਿਆ

By Jashan A - September 24, 2019 2:09 pm

ਤਰਨਤਾਰਨ ਪੁਲਿਸ ਨੇ ਜੱਗੂ ਭਗਵਾਨਪੁਰੀਆ ਗੁਰੱਪ ਦੇ 5 ਗੈਂਗਸਟਰਾਂ ਨੂੰ ਹਥਿਆਰਾਂ ਸਣੇ ਦਬੋਚਿਆ,ਤਰਨਤਾਰਨ: ਤਰਨਤਾਰਨ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਜੱਗੂ ਭਗਵਾਨਪੁਰੀਆ ਗੁਰੱਪ ਦੇ ਪੰਜ ਗੈਂਗਸਟਰਾਂ ਨੂੰ ਗ੍ਰਿਫਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਹਨਾਂ ਪਾਸੋਂ ਚਾਰ ਪਿਸਤੋਲ 6 ਰਾਇਫਲਾਂ ਤੇ 175 ਦੇ ਕਰੀਬ ਰੋਂਦ ਅਤੇ ਦੋ ਗੱਡੀਆਂ ਵੀ ਬਰਾਮਦ ਕੀਤੀਆਂ।

arrested ਤੁਹਾਨੂੰ ਦੱਸ ਦਈਏ ਕਿ ਬੀਤੀ ਰਾਤ ਤਰਨਤਾਰਨ ਪੁਲਿਸ ਨੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਹਨਾਂ ਨੇ ਗੈਂਗਸਟਰਾਂ ਨੂੰ ਦਬੋਚਿਆ।ਮਿਲੀ ਜਾਣਕਾਰੀ ਮੁਤਾਬਕ ਇਹ ਗਿਰੋਹ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿੱਚ ਸਨ।

ਹੋਰ ਪੜ੍ਹੋ: ਅਜਨਾਲਾ 'ਚ ਪੁਲਿਸ ਮੁਲਾਜ਼ਮ ਨੇ ਖੁਦ ਨੂੰ ਮਾਰੀ ਗੋਲੀ, ਹੋਈ ਮੌਤ

arrestedਫਿਲਹਾਲ ਪੁਲਿਸ ਨੇ ਗੈਂਗਸਟਰਾਂ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਪੁੱਛਗਿੱਛ ਦੌਰਾਨ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਜਤਾਈ ਜਾ ਰਹੀ ਹੈ।

-PTC News

adv-img
adv-img