Fri, Apr 26, 2024
Whatsapp

550ਵੇਂ ਪ੍ਰਕਾਸ਼ ਪੁਰਬ ਸਬੰਧੀ ਕਾਠਮੰਡੂ ਤੋਂ ਸਜਾਇਆ ਗਿਆ ਨਗਰ ਕੀਰਤਨ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

Written by  Jashan A -- October 16th 2019 02:06 PM
550ਵੇਂ ਪ੍ਰਕਾਸ਼ ਪੁਰਬ ਸਬੰਧੀ ਕਾਠਮੰਡੂ ਤੋਂ ਸਜਾਇਆ ਗਿਆ ਨਗਰ ਕੀਰਤਨ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਕਾਠਮੰਡੂ ਤੋਂ ਸਜਾਇਆ ਗਿਆ ਨਗਰ ਕੀਰਤਨ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

550ਵੇਂ ਪ੍ਰਕਾਸ਼ ਪੁਰਬ ਸਬੰਧੀ ਕਾਠਮੰਡੂ ਤੋਂ ਸਜਾਇਆ ਗਿਆ ਨਗਰ ਕੀਰਤਨ ਤਰਨਤਾਰਨ ਦੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ,ਤਰਨਤਾਰਨ: ਸ੍ਰੀ ਗੁਰੂੂੂ ਨਾਨਕ ਦੇਵ ਜੀ ਦੇ 550 ਵੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪਹਿਲਾ ਮਹਾਨ ਅੰਤਰਰਾਸ਼ਟਰੀ ਨਗਰ ਕੀਰਤਨ ਸ਼੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਕੈਲਫੋਰਨੀਆ ਵਲੋਂ ਨੇਪਾਲ ਦੇ ਕਾਠਮੰਡੂ ਤੋ ਸੁਲਤਾਨਪੁਰ ਲੋਧੀ ਲਈ ਬੀਤੀ 4 ਅਕਤੂਬਰ ਤੋਂ ਸਜਾਇਆ ਜਾ ਰਿਹਾ ਹੈ। Nagar Kirtanਬੀਤੀ ਦੇਰ ਰਾਤ ਨਗਰ ਕੀਰਤਨ ਕਈ ਪੜਾਅ ਤਹਿ ਕਰਦਾ ਹੋਇਆ ਤਰਨ ਤਾਰਨ ਦੇ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਪੰਹੁਚਿਆ, ਜਿਥੇ ਨਗਰ ਕੀਰਤਨ ਰਾਤਰੀ ਵਿਸ਼ਰਾਮ ਕਰਨ ਤੋਂ ਬਾਅਦ ਅੱਜ ਆਪਣੇ ਅਗਲੇ ਪੜਾਅ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ ਛਾਇਆਂ ਅਤੇ ਗੁਰੁੂੂੂ ਸਾਹਿਬ ਦੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਤਰਨ ਤਾਰਨ ਦੇ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਹੋਇਆ। ਹੋਰ ਪੜ੍ਹੋ:ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ ਤੁਹਾਨੂੰ ਦੱਸ ਦਈਏ ਕਿ ਇਹ ਨਗਰ ਕੀਰਤਨ ਖਡੂਰ ਸਾਹਿਬ ,ਗੋਇੰਦਵਾਲ ,ਕਪੂਰਥਲਾ ਹੁੰਦਾ ਹੋਇਆ ਬੁਲੰਦਪੁਰ ਸਾਹਿਬ ਵਿਖੇ ਜਾ ਕੇ ਰਾਤਰੀ ਵਿਸ਼ਰਾਮ ਕਰ ਕੱਲ ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਪੁਹੰਚੇਗਾ। Nagar Kirtanਇਸ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਸੇਵਾ ਸੁਸਾਇਟੀ ਕੈਲਫੋਰਨੀਆ ਦੇ ਮੁੱਖ ਸੇਵਾਦਾਰ ਭਾਈ ਅਮਰਬੀਰ ਸਿੰਘ ਨੇ ਦੱਸਿਆ ਕੀ ਇਹ ਨਗਰ ਕੀਰਤਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਲਈ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ 'ਚ ਨੇਪਾਲ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ ਹੈ। Nagar Kirtanਜੋ ਕਿ ਵੱਖ ਵੱਖ ਸ਼ਹਿਰਾਂ 'ਚੋਂ ਹੁੰਦਾ ਹੋਇਆ ਪੜਾਅ ਦਰ ਪੜਾਅ ਰਸਤਾ ਤਹਿ ਕਰਦਾ ਹੋਇਆ ਆਪਣੀ ਮੰਜ਼ਿਲ ਵੱਲ ਵੱਧ ਰਿਹਾ ਹੈ ਉਨਾਂ ਸੰਗਤਾਂ ਨੂੰ ਅਪੀਲ ਕੀਤੀ ਕੀ ਵੱਡੀ ਗਿਣਤੀ ਵਿੱਚ ਉਹ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਦੇ ਸਮਾਗਮਾਂ ਵਿੱਚ ਸ਼ਾਮਿਲ ਹੋ ਕੇ ਗੁਰੂ ਦੇ ਲੜ ਲੱਗ ਕੇ ਆਪਣਾ ਜੀਵਨ ਸਫਲਾ ਬਣਾਉਣ ਤੇ ਗੁਰੂ ਸਾਹਿਬ ਦੇ ਦੱਸੇ ਰਸਤੇ 'ਤੇ ਚੱਲਣ ਦੀ ਅਪੀਲ ਕੀਤੀ ਹੈ। -PTC News


Top News view more...

Latest News view more...