ਤਰਨਤਾਰਨ : BSF ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ

Heroin

ਤਰਨਤਾਰਨ : BSF ਨੂੰ ਮਿਲੀ ਵੱਡੀ ਸਫ਼ਲਤਾ, ਕਰੋੜਾਂ ਦੀ ਹੈਰੋਇਨ ਕੀਤੀ ਬਰਾਮਦ,ਤਰਨਤਾਰਨ: ਤਰਨਤਾਰਨ ‘ਚ ਭਾਰਤ ਪਾਕਿ ਸਰਹੱਦ ਨੇੜਿਓਂ ਬੀ. ਐੱਸ. ਐੱਫ. ਦੇ ਜਵਾਨਾਂ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ, ਜਦੋਂ ਉਹਨਾਂ ਨੇ ਜ਼ਮੀਨ ’ਚ ਦੱਬੀ ਹੋਈ ਇਕ ਕਿਲੋ 60 ਗ੍ਰਾਮ ਹੈਰੋਇਨ ਬਰਾਮਦ ਕੀਤੀ।

Heroinਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 5 ਕਰੋੜ 3 ਲੱਖ ਦੇ ਕਰੀਬ ਹੈ, ਮਿਲੀ ਜਾਣਕਾਰੀ ਮੁਤਾਬਕ ਬੀ. ਐੱਸ. ਐੱਫ. ਦੀ 138 ਬਟਾਲੀਅਨ ਵੱਲੋਂ ਇੰਸਪੈਕਟਰ ਬੱਪਨ ਇੰਚਾਰਜ ਬੀ. ਓ. ਪੀ. ਨੌਸ਼ਹਿਰਾ ਢਾਲਾ, ਬੁਰਜੀ ਨੰਬਰ 122 ਪੋਸਟ ਥਾਣਾ ਸਰਾਏ ਅਮਾਨਤ ਖਾਂ ਦੀ ਅਗਵਾਈ ‘ਚ ਸਰਚ ਅਭਿਆਨ ਚਲਾਇਆ ਗਿਆ ਸੀ, ਜਿਸ ਦੌਰਾਨ ਉਹਨਾਂ ਨੂੰ ਇਹ ਵੱਡੀ ਕਾਮਯਾਬੀ ਮਿਲੀ।

ਹੋਰ ਪੜ੍ਹੋ:ਕਰਨਾਲ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਫੜ੍ਹਿਆ ਐਮਬੀਏ ਪਾਸ ਸ਼ਾਤਿਰ ਨਟਵਰਲਾਲ 

Heroinਸੂਤਰਾਂ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤਾ ਗਿਆ ਸਾਮਾਨ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਦੇ ਹਵਾਲੇ ਕਰਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

-PTC News