ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ

Drug

ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ,ਤਰਨਤਾਰਨ: ਪੰਜਾਬ ‘ਚ ਨਸ਼ਿਆਂ ਦੀ ਆਮਦ ਲਗਾਤਾਰ ਵਧਦੀ ਜਾ ਰਹੀ ਹੈ ਤੇ ਆਏ ਦਿਨ ਪੰਜਾਬ ਦੀ ਜਵਾਨੀ ਇਹਨਾਂ ਦਾ ਸ਼ਿਕਾਰ ਹੋ ਰਹੀ ਹੈ। ਨਸ਼ਿਆਂ ਕਾਰਨ ਹੁਣ ਤਕ ਮਾਪਿਆਂ ਦੇ ਕਈ ਪੁੱਤ ਆਪਣੀਆਂ ਜਾਨਾ ਗਵਾ ਚੁੱਕੇ ਹਨ।

Drugਅਜਿਹਾ ਹੀ ਇੱਕ ਹੋਰ ਮਾਮਲਾ ਤਰਨਤਾਰਨ ਦੇ ਪਿੰਡ ਵੇਈਪੂਈ ਤੋਂ ਸਾਹਮਣੇ ਆਇਆ ਹੈ, ਜਿਥੇ ਨਸ਼ੇ ਦਾ ਟੀਕਾ ਲਗਾਉਣ ਕਾਰਨ ਇੱਕ 25 ਸਾਲਾ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੇਵ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ: ਗੋਲਡਨ ਗਰਲ ਹਿਮਾ ਦਾਸ ਦੀ ਇਹ ਖ਼ੂਬੀ ਹੋਈ ਵਾਇਰਲ…

ਮ੍ਰਿਤਕ ਦੇ ਪਰਿਵਾਰਕ ਮੈਬਰਾਂ ਅਨੁਸਾਰ ਮ੍ਰਿਤਕ ਕਾਫੀ ਸਮੇਂ ਤੋਂ ਨਸ਼ੇ ਕਰਨ ਦਾ ਆਦੀ ਸੀ ਤੇ ਬੀਤੇ ਰਾਤ ਉਸ ਵੱਲੋ ਨਸ਼ੇ ਦਾ ਟੀਕਾ ਲਗਾਉਣ ਕਾਰਨ ਉਸਦੀ ਮੋਤ ਹੋ ਗਈ ਹੈ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦਾ ਮਾਹੌਲ ਬਣਿਆ ਹੋਇਆ ਹੈ।

Drugਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦਿਆਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ ਤੇ ਐੱਸ.ਐੱਸ ਪੀ ਦੀ ਰਹਿਨੁਮਾਈ ਹੇਠ ਪੁਲਿਸ ਵਿਭਾਗ ਵੱਲੋਂ ਨਿਗਰਾਨੀ ਰੱਖੀ ਜਾ ਰਹੀ ਹੈ।

-PTC News