ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪਿੰਡ ਵਾਸੀਆਂ 'ਚ ਭਾਰੀ ਰੋਸ
ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪਿੰਡ ਵਾਸੀਆਂ 'ਚ ਭਾਰੀ ਰੋਸ,ਤਰਨਤਾਰਨ: ਤਰਨਤਾਰਨ ਦੇ ਪਿੰਡ ਪੰਕਵੜ ਵਿਖੇ ਗੁਟਕਾ ਸਾਹਿਬ ਦੀ ਬੇਆਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਕਾਰਨ ਪਿੰਡ ਦੇ ਲੋਕਾਂ 'ਚ ਕਾਫੀ ਰੋਸ਼ ਪਾਇਆ ਜਾ ਰਿਹਾ ਹੈ। [caption id="attachment_281045" align="aligncenter" width="300"] ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪਿੰਡ ਵਾਸੀਆਂ 'ਚ ਭਾਰੀ ਰੋਸ[/caption] ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਗੁਟਕਾ ਸਾਹਿਬ ਦੇ ਅੰਗ ਨਹਿਰੀ ਪਾਣੀ ਦੇ ਸੁੱਕੇ ਸੂਏ ਵਿੱਚੋ ਫਟੇ ਹੋਏ ਮਿਲੇ। ਹੋਰ ਪੜ੍ਹੋ:ਬਠਿੰਡਾ ਦੇ ਪਿੰਡ ਡਿੱਖ-ਸੂਚ ਵਿਚਕਾਰ ਪਲਟੀ ਸਕੂਲੀ ਬੱਸ , ਇੱਕ ਵਿਦਿਆਰਥੀ ਦੀ ਮੌਤ , 6 ਜ਼ਖ਼ਮੀ [caption id="attachment_281046" align="aligncenter" width="300"] ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਪਿੰਡ ਵਾਸੀਆਂ 'ਚ ਭਾਰੀ ਰੋਸ[/caption] ਜਿਸ ਤੋਂ ਬਾਅਦ ਪਿੰਡ ਵਾਸੀ ਗੁਟਕਾ ਸਾਹਿਬ ਜੀ ਦੇ ਅੰਗ ਪਿੰਡ ਦੇ ਗੁਰੂ ਘਰ 'ਚ ਲੈ ਕੇ ਗਏ।ਇਸ ਮੌਕੇ ਜਥੇਬੰਦੀਆਂ ਪਹੁੰਚੀਆਂ ਹੋਈਆਂ ਹਨ। ਪਿੰਡ ਵਾਸੀਆਂ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ। ਉਥੇ ਹੀ ਇਸ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। -PTC News