ਤੇਜ਼ ਰਫ਼ਤਾਰ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ

Road Accident

ਤੇਜ਼ ਰਫ਼ਤਾਰ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ,ਤਰਨਤਾਰਨ: ਤੇਜ਼ ਰਫਤਾਰ ਕਾਰਨ ਆਏ ਦਿਨ ਭਿਆਨਕ ਸੜਕ ਹਾਦਸੇ ਵਾਪਰ ਰਹੇ ਹਨ। ਜਿਨ੍ਹਾਂ ‘ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਜੰਡ ਨਜ਼ਦੀਕ ਵਾਪਰਿਆ ਹੈ।

Road Accidentਜਿਥੇ ਤੇਜ਼ ਰਫਤਾਰ ਸਕੂਲ ਵੈਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਭੇਜ ਸਿੰਘ ਵਜੋਂ ਹੋਈ ਹੈ।

ਹੋਰ ਪੜ੍ਹੋ: ਮੈਕਸੀਕੋ ‘ਚ ਹੋਈ ਅੰਨ੍ਹੇਵਾਹ ਫਾਇਰਿੰਗ,10 ਲੋਕਾਂ ਦੀ ਮੌਤ

ਪਰਿਵਾਰਿਕ ਮੈਬਰਾਂ ਮੁਤਾਬਕ ਗੁਰਭੇਜ ਸਿੰਘ ਮੋਟਰਸਾਈਕਲ ‘ਤੇ ਸਵਾਰ ਹੋ ਕੇ ਮਾਨ ਲੈਣ ਲਈ ਪੱਟੀ ਨੂੰ ਜਾ ਰਹੇ ਸੀ। ਜਦੋਂ ਪਿੰਡ ਜੰਡ ਕੋਲ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫਤਾਰ ‘ਚ ਸਕੂਲ ਵੈਨ ਦੇ ਡਰਾਈਵਰ ਨੇ ਲਾਪਰਵਾਹੀ ਨਾਲ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ।

Road Accidentਉਧਰ ਘਟਨਾ ਸਬੰਧੀ ਥਾਣਾ ਸਦਰ ਪੱਟੀ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਜਲਦੀ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ।

-PTC News