Wed, Apr 24, 2024
Whatsapp

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ

Written by  Jashan A -- September 02nd 2019 12:55 PM
ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ

ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 1 ਦੀ ਮੌਤ,ਤਰਨਤਾਰਨ: ਤੇਜ਼ ਰਫਤਾਰ ਕਾਰਨ 'ਸੂਬੇ ਚ ਆਏ ਦਿਨ ਸੜਕੀ ਹਾਦਸਿਆਂ 'ਚ ਵਾਧਾ ਹੋ ਰਿਹਾ ਹੈ। ਜਿਸ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਸੜਕ ਹਾਦਸਾ ਤਰਨਤਾਰਨ ਅਧੀਨ ਆਉਂਦੇ ਪਿੰਡ ਕੋਟ ਜਸਪਤ ਨਜ਼ਦੀਕ ਵਾਪਰਿਆ ਹੈ। Road Accident ਜਿਥੇ ਤੇਜ਼ ਰਫਤਾਰ ਕਾਰ ਨੇ ਇੱਕ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਨੌਜਵਾਨ ਦੀ ਮੌਤ ਹੋ ਗਈ ਜਦ ਕਿ ਇਕ ਜ਼ਖ਼ਮੀ ਹੋ ਗਿਆ। ਜਿਸ ਦਾ ਇਲਾਜ ਹਸਪਤਾਲ ਵਿਖੇ ਚੱਲ ਰਿਹਾ ਹੈ। ਹੋਰ ਪੜ੍ਹੋ: ਗੁਰਦਾਸਪੁਰ 'ਚ ਕਾਰ ਅਤੇ ਕੈਂਟਰ ਦੀ ਆਹਮੋ ਸਾਹਮਣੇ ਟੱਕਰ ਵਿੱਚ 2 ਵਿਕਅਤੀਆਂ ਦੀ ਹੋਈ ਮੌਤ Road Accident ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਮਾਤਮ ਪਸਰ ਗਿਆ ਹੈ।ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ 'ਤੇ ਪਹੁੰਚੀ ਸਥਾਨਕ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਅਣਪਛਾਤੇ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। -PTC News


Top News view more...

Latest News view more...