Tue, Dec 23, 2025
Whatsapp

ਤਰਨਤਾਰਨ 'ਚ ਵੱਡੀ ਵਾਰਦਾਤ: SGPC ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Reported by:  PTC News Desk  Edited by:  Jashan A -- June 26th 2019 08:43 AM
ਤਰਨਤਾਰਨ 'ਚ ਵੱਡੀ ਵਾਰਦਾਤ: SGPC ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਤਰਨਤਾਰਨ 'ਚ ਵੱਡੀ ਵਾਰਦਾਤ: SGPC ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਤਰਨਤਾਰਨ 'ਚ ਵੱਡੀ ਵਾਰਦਾਤ: SGPC ਮੁਲਾਜ਼ਮ ਦੀ ਗੋਲੀ ਮਾਰ ਕੇ ਕੀਤੀ ਹੱਤਿਆ,ਤਰਨਤਾਰਨ: ਤਰਨਤਾਰਨ ਸ੍ਰੀ ਦਰਬਾਰ ਸਾਹਿਬ ਦੇ ਵਿੱਚ ਸੇਵਾਦਾਰ ਵਜੋਂ ਕੰਮ ਕਰ ਰਹੇ ਗੁਰਮੇਜ ਸਿੰਘ ਪੁੱਤਰ ਮਿਲਖਾ ਸਿੰਘ ਵਾਸੀ ਪੱਟੀ ਦੀ ਲੁੱਟ ਖੋਹ ਕਰਨ ਦੀ ਨੀਅਤ ਨਾਲ ਗੋਲੀ ਮਾਰ ਕੇ ਹੱਤਿਆ ਕਰ ਦੇਣ ਦਾ ਮਾਮਲਾ ਸਾਮਣੇ ਅਇਆ ਹੈ। ਇਹ ਘਟਨਾ ਥਾਣਾ ਸਿਟੀ ਦੇ ਅਧੀਨ ਪੈਂਦੇ ਪਿੰਡ ਬਚੜੇ ਵਿਖੇ ਦੇਰ ਰਾਤ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਮੇਜ ਸਿੰਘ ਅਪਣੀ ਭੈਣ ਦੇ ਘਰੋ ਹਰ ਰੋਜ ਦੀ ਤਰਾਂ ਦੁੱਧ ਲੈਕੇ ਆ ਰਿਹਾ ਸੀ ਕਿ ਕੁਝ ਅਣਪਛਾਤੇ ਵੱਲੋਂ ਪਿੱਠ 'ਤੇ ਗੋਲੀ ਮਾਰ ਦਿੱਤੀ ਗਈ। ਜਦ ਗੋਲੀ ਵੱਜੀ ਤਾਂ ਗੁਰਮੇਜ ਸਿੰਘ ਨੇ ਮੌਕੇ 'ਤੇ ਹੀ ਦਮ ਤੋੜ ਗਿਆ। ਹੋਰ ਪੜ੍ਹੋ: ਮੋਹਾਲੀ ਦੇ ਖਰੜ 'ਚ ਇੱਕ ਸ਼ੋਅਰੂਮ ਨੂੰ ਲੱਗੀ ਭਿਆਨਕ ਅੱਗ, ਮਚੀ ਹਫੜਾ-ਦਫੜੀ ਇਸ ਕਤਲ ਦੀ ਖ਼ਬਰ ਮਿਲਦਿਆਂ ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਚੰਦਰ ਭੂਸ਼ਣ, ਥਾਣਾ ਸਦਰ ਤਰਨਤਾਰਨ ਦੇ ਮੁਖੀ ਗੁਰਚਰਨ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਉਧਰ ਕਤਲ ਦੀ ਖ਼ਬਰ ਮਿਲਦਿਆਂ ਪਰਿਵਾਰ 'ਚ ਸੋਗ ਦੀ ਭਾਰੀ ਲਹਿਰ ਪਾਈ ਜਾ ਰਹੀ ਹੈ। -PTC News


Top News view more...

Latest News view more...

PTC NETWORK
PTC NETWORK