ਤਰਨਤਾਰਨ ਦੇ ਪਿੰਡ ਭੁੱਲਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਗਨ ਭੇਟ

fire

ਤਰਨਤਾਰਨ ਦੇ ਪਿੰਡ ਭੁੱਲਰ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਗਨ ਭੇਟ,ਤਰਨਤਾਰਨ: ਤਰਨਤਾਰਨ ਦੇ ਪਿੰਡ ਭੁੱਲਰ ਵਿਖੇ ਗੁਰਦੁਆਰਾ ਸਾਹਿਬ ਵਿਖੇ ਬਿਜਲੀ ਦੇ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਤੇ 10 ਗੁਟੱਕਾ ਸਾਹਿਬ ਅਗਨ ਭੇਟ ਹੋ ਗਏ ਹਨ।

fire ਇਸ ਘਟਨਾ ਦੀ ਸੂਚਨਾ ਮਿਲਣ ‘ਤੇ ਵੱਡੀ ਗਿਣਤੀ ‘ਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਇੱਕਠੀਆਂ ਹੋ ਗਈਆਂ। ਮਿਲੀ ਜਾਣਕਾਰੀ ਅਗਨ ਭੇਟ ਹੋਏ ਸਰੂਪਾਂ ਨੂੰ ਅਰਦਾਸ ਤੋਂ ਬਾਅਦ ਗੋਇੰਦਵਾਲ ਸਾਹਿਬ ਵਿਖੇ ਅੰਤਿਮ ਰਸਮਾਂ ਲਈ ਭੇਜ ਦਿੱਤਾ ਗਿਆ।

ਹੋਰ ਪੜ੍ਹੋ:ਪਿੰਡ ਗੋਸਲ ਵਿਖੇ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਖੇੜੀ ਫੱਤਣ ਵਿਖੇ ਹੋਈ ਬੇਅਦਬੀ ਦੀ ਭਾਈ ਲੌਂਗੋਵਾਲ ਵੱਲੋਂ ਨਿਖੇਧੀ

fireਗੁਰੂ ਘਰ ਦੇ ਸੇਵਾਦਾਰ ਨੇ ਦੱਸਿਆ ਕਿ ਬਿਜਲੀ ਦੇ ਅਚਾਨਕ ਸ਼ਾਰਟ ਸਰਕਟ ਕਾਰਨ ਅੱਗ ਲੱਗਣ ਕਾਰਨ ਗੁਰੂ ਗ੍ਰੰਥ ਸਾਹਿਬ ਜੀ ਦੇ ਤਿੰਨ ਸਰੂਪ ਅਤੇ ਦਸ ਗੁਟਕਾ ਸਾਹਿਬ ਅਗਨ ਭੇਟ ਹੋਣ ਕਾਰਨ ਨੁਕਸਾਨੇ ਗਏ ਹਨ ਅਤੇ ਇਹਨਾਂ ਸਰੂਪਾਂ ਨੂੰ ਗੋਇੰਦਵਾਲ ਸਾਹਿਬ ਭੇਜਿਆ ਜਾ ਰਿਹਾ ਹੈ।

-PTC News