ਵੱਡੇ ਪੱਧਰ ‘ਤੇ ਕਰਦਾ ਸੀ ਇਹ ਗੈਰਕਾਨੂੰਨੀ ਧੰਦਾ, ਚੜ੍ਹਿਆ ਪੁਲਿਸ ਦੇ ਅੜਿੱਕੇ

tarntarn

ਵੱਡੇ ਪੱਧਰ ‘ਤੇ ਕਰਦਾ ਸੀ ਇਹ ਗੈਰਕਾਨੂੰਨੀ ਧੰਦਾ, ਚੜ੍ਹਿਆ ਪੁਲਿਸ ਦੇ ਅੜਿੱਕੇ,ਤਰਨਤਾਰਨ : ਪੰਜਾਬ ਵਿੱਚ ਲਗਾਤਾਰ ਵਧ ਰਹੇ ਨਸ਼ੇ ‘ਤੇ ਠੱਲ ਪਾਉਣ ਲਈ ਪੰਜਾਬ ਪੁਲਿਸ ਆਪਣੀਆਂ ਸਮਭਵ ਕੋਸ਼ਿਸ਼ਾਂ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਪੰਜਾਬ ਪੁਲਿਸ ਨੇ ਵੱਡੇ ਨਸ਼ੇ ਦੇ ਗਿਰੋਹਾਂ ਨੂੰ ਕਾਬੂ ਕੀਤਾ ਹੈ। ਇਸੇ ਲੜੀ ਦੇ ਤਹਿਤ ਪੰਜਾਬ ਪੁਲਿਸ ਨੂੰ ਇੱਕ ਹੋਰ ਵੱਡੀ ਕਾਮਯਾਬੀ ਮਿਲੀ ਹੈ।

ਜਿਥੇ ਸਰਹਾਲੀ ਪੁਲਿਸ ਨੇ ਇੱਕ ਵੈਕਤੀ ਨੂੰ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਸਦੇ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਮਾਮਲੇ ਸਬੰਧੀ ਥਾਣਾ ਇੰਚਾਰਜ ਨੇ ਦੱਸਿਆ ਕਿ ਇਹ ਵਿਅਕਤੀ ਵੱਡੀ ਮਾਤਰਾ ਵਿੱਚ ਗੈਰਕਾਨੂੰਨੀ ਸ਼ਰਾਬ ਦੀ ਸਪਲਾਈ ਕਰਦਾ ਸੀ,

ਹੋਰ ਪੜ੍ਹੋ: ਸਹੁਰਾ ਪਰਿਵਾਰ ਕਰਦਾ ਸੀ ਤੰਗ, ਅੱਕੇ ਨੌਜਵਾਨ ਚੁੱਕਿਆ ਇਹ ਕਦਮ

ਜਿਸ ਦੌਰਾਨ ਪੁਲਿਸ ਨੇ ਛਾਪੇਮਾਰੀ ਕਰ ਇਸ ਦੋਸ਼ੀ ਨੂੰ ਦਬੋਚਿਆ ਹੈ। ਨਾਲ ਹੀ ਉਹਨਾਂ ਨੇ ਇਹ ਵੀ ਦੱਸਿਆ ਹੈ ਕਿ ਇਸ ਦੋਸ਼ੀ ਕੋਲੋਂ 20 ਬੋਤਲਾਂ ਸ਼ਰਾਬ ਬਰਾਮਦ ਕੀਤੀ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

—PTC News