ਤਰਨਤਾਰਨ: ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਜੇ.ਈ. ਰੰਗੇ ਹੱਥੀਂ ਕੀਤਾ ਕਾਬੂ

arrested
ਤਰਨਤਾਰਨ: ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਜੇ.ਈ. ਰੰਗੇ ਹੱਥੀਂ ਕੀਤਾ ਕਾਬੂ

ਤਰਨਤਾਰਨ: ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਜੇ.ਈ. ਰੰਗੇ ਹੱਥੀਂ ਕੀਤਾ ਕਾਬੂ,ਤਰਨਤਾਰਨ: ਤਰਨਤਾਰਨ ਤੋਂ ਵਿਜੀਲੈਂਸ ਵਿਭਾਗ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਜੇ. ਈ. ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਜੇ. ਈ. ਕੁਲਵਿੰਦਰ ਸਿੰਘ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ‘ਚ ਕਾਬੂ ਕੀਤਾ ਗਿਆ ਹੈ।

arrested
ਤਰਨਤਾਰਨ: ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਜੇ.ਈ. ਰੰਗੇ ਹੱਥੀਂ ਕੀਤਾ ਕਾਬੂ

ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਵਿਭਾਗ ਦੇ ਡੀ. ਐੱਸ. ਪੀ. ਕੰਵਲਜੀਤ ਕੌਰ ਨੇ ਦੱਸਿਆ ਕਿ ਸ਼ਿਕਾਇਤਕਰਤਾ ਪ੍ਰਿਤਪਾਲ ਸਿੰਘ ਪੁਤਰ ਸੌਦਾਗਰ ਸਿੰਘ ਵਾਸੀ ਪਿੰਡ ਕੈਰੋਂ ਨੇ ਦਰਖਾਸਤ ਦਿੱਤੀ ਸੀ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦਫਤਰ ਪਿੰਡ ਕੈਰੋ ਵਿਖੇ ਮੌਜੂਦ ਜੇ. ਈ. ਕੁਲਵਿੰਦਰ ਸਿੰਘ ਸੜੇ ਹੋਏ ਮੀਟਰ ਨੂੰ ਬਦਲਣ ਸਬੰਧੀ 15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

arrested
ਤਰਨਤਾਰਨ: ਵਿਜੀਲੈਂਸ ਵਿਭਾਗ ਨੇ ਰਿਸ਼ਵਤ ਲੈਂਦਾ ਜੇ.ਈ. ਰੰਗੇ ਹੱਥੀਂ ਕੀਤਾ ਕਾਬੂ

ਜਿਸ ਸਬੰਧੀ ਉਨ੍ਹਾਂ ਦਾ ਸੌਦਾ 7 ਹਜ਼ਾਰ ਰੁਪਏ ਵਿਚ ਫਿਕਸ ਹੋ ਗਿਆ। ਜਿਸ ਤੋਂ ਬਾਅਦ ਉਸ ਨੂੰ 7 ਹਜ਼ਾਰ ਰੁਪਏ ਲੈਂਦੇ ਹੋਏ ਵਿਭਾਗ ਵੱਲੋਂ ਕਾਬੂ ਕਰ ਲਿਆ ਗਿਆ।

-PTC News