ਬਿਜਲੀ ਦਾ ਬਿੱਲ ਜ਼ਿਆਦਾ ਆਉਣ ‘ਤੇ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਵਸਤੂ, ਹੋਈ ਮੌਤ

tr
ਬਿਜਲੀ ਦਾ ਬਿੱਲ ਜ਼ਿਆਦਾ ਆਉਣ 'ਤੇ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਵਸਤੂ, ਹੋਈ ਮੌਤ

ਬਿਜਲੀ ਦਾ ਬਿੱਲ ਜ਼ਿਆਦਾ ਆਉਣ ‘ਤੇ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਵਸਤੂ, ਹੋਈ ਮੌਤ,ਤਰਨਤਾਰਨ: ਤਰਨਤਾਰਨ ਦੇ ਪਿੰਡ ਮਾੜੀ ਸਮਰਾ ‘ਚ ਬਿਜਲੀ ਵਿਭਾਗ ਦਾ ਵੱਡਾ ਕਾਰਨਾਮਾ ਸਾਹਮਣੇ ਆਇਆ ਹੈ, ਜਿਥੇ ਇੱਕ ਮਿਹਨਤ ਮਜ਼ਦੂਰੀ ਕਰਨ ਵਾਲੇ ਵਿਅਕਤੀ ਨੂੰ ਬਿਜਲੀ ਵਿਭਾਗ ਨੇ 33000 ਦਾ ਬਿੱਲ ਭੇਜ ਦਿੱਤਾ।

tr
ਬਿਜਲੀ ਦਾ ਬਿੱਲ ਜ਼ਿਆਦਾ ਆਉਣ ‘ਤੇ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਵਸਤੂ, ਹੋਈ ਮੌਤ

ਹੋਰ ਪੜ੍ਹੋ:ਸ੍ਰੀ ਫਤਹਿਗੜ੍ਹ ਸਾਹਿਬ ‘ਚ ਵਾਪਰਿਆ ਭਿਆਨਕ ਹਾਦਸਾ, ਹੋਇਆ ਇੰਨ੍ਹਾਂ ਨੁਕਸਾਨ

ਜਿਸ ਨੂੰ ਦੇਖ ਇਸ ਵਿਅਕਤੀ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਦੀ ਪਹਿਚਾਣ ਬਲਬੀਰ ਸਿੰਘ ਵਾਸੀ ਪਿੰਡ ਮਾੜੀ ਸਮਰਾ ਵਜੋਂ ਹੋਈ ਹੈ।

ਇਸ ਘਟਨਾ ਤੋਂ ਬਾਅਦ ਪਰਿਵਾਰ ਮੌਕੇ ‘ਤੇ ਪਹੁੰਚਿਆ ਤੇ ਲਾਸ਼ ਨੂੰ ਕਬਜ਼ੇ ‘ਚ ਲਿਆ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਨੇ ਇਸ ਤੋਂ ਪਹਿਲਾਂ ਕਈ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਦੋਸ਼ ਲਗਾਏ ਸਨ ਕਿ ਮੈਨੂੰ ਹਰ ਵਾਰ ਬਿੱਲ ਜ਼ਿਆਦਾ ਭੇਜਿਆ ਜਾਂਦਾ ਹੈ। ਪਰਿਵਾਰਿਕ ਮੈਬਰਾਂ ਦਾ ਕਹਿਣਾ ਹੈ ਕਿ ਬਿਜਲੀ ਵਿਭਾਗ ਤੋਂ ਤੰਗ ਆ ਕੇ ਬਲਬੀਰ ਸਿੰਘ ਨੇ ਇਹ ਕਦਮ ਚੁੱਕਿਆ ਹੈ।

ਹੋਰ ਪੜ੍ਹੋ:ਬਿਜਲੀ ਵਿਭਾਗ ਦਾ ਵੱਡਾ ਕਾਰਨਾਮਾ, ਇਸ ਗਰੀਬ ਵਿਅਕਤੀ ਨੂੰ ਭੇਜਿਆ ਹਜ਼ਾਰਾਂ ਦਾ ਬਿੱਲ

tr
ਬਿਜਲੀ ਦਾ ਬਿੱਲ ਜ਼ਿਆਦਾ ਆਉਣ ‘ਤੇ ਪ੍ਰੇਸ਼ਾਨ ਵਿਅਕਤੀ ਨੇ ਨਿਗਲੀ ਜ਼ਹਿਰੀਲੀ ਵਸਤੂ, ਹੋਈ ਮੌਤ

ਉਹਨਾਂ ਕਿਹਾ ਕਿ ਬਿਜਲੀ ਵਿਭਾਗ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News