Sun, Dec 14, 2025
Whatsapp

ਪਟਿਆਲਾ: ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਦਾ ਤਸ਼ੱਦਦ, ਇੱਕ ਅਧਿਆਪਕ ਨੇ ਭਾਖੜਾ ਨਹਿਰ 'ਚ ਮਾਰੀ ਛਾਲ

Reported by:  PTC News Desk  Edited by:  Jashan A -- March 08th 2020 06:12 PM -- Updated: March 08th 2020 06:15 PM
ਪਟਿਆਲਾ: ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਦਾ ਤਸ਼ੱਦਦ, ਇੱਕ ਅਧਿਆਪਕ ਨੇ ਭਾਖੜਾ ਨਹਿਰ 'ਚ ਮਾਰੀ ਛਾਲ

ਪਟਿਆਲਾ: ਬੇਰੁਜ਼ਗਾਰ ਅਧਿਆਪਕਾਂ 'ਤੇ ਪੁਲਿਸ ਦਾ ਤਸ਼ੱਦਦ, ਇੱਕ ਅਧਿਆਪਕ ਨੇ ਭਾਖੜਾ ਨਹਿਰ 'ਚ ਮਾਰੀ ਛਾਲ

ਪਟਿਆਲਾ: ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ‘ਚ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਅਧਿਆਪਕਾਂ ‘ਤੇ ਅੱਜ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ, ਜਿਸ ਤੋਂ ਬਾਅਦ ਅਧਿਆਪਕਾਂ ਦਾ ਰੋਹ ਭਖ ਗਿਆ। ਪੁਲਿਸ ਦੇ ਲਾਠੀਚਾਰਜ ਅਤੇ ਪੰਜਾਬ ਸਰਕਾਰ ਦੇ ਵਾਅਦਿਆਂ ਤੋਂ ਤੰਗ ਆਏ ਇੱਕ ਅਧਿਆਪਕ ਨੇ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ, ਪਰ ਉਥੇ ਮੌਜੂਦ ਗੋਤਾਖੋਰਾਂ ਨੇ ਅਧਿਆਪਕ ਨੂੰ ਸੁਰੱਖਿਅਤ ਨਹਿਰ ਵਿੱਚੋਂ ਬਾਹਰ ਕੱਢ ਲਿਆ ਹੈ। ਹੋਰ ਪੜ੍ਹੋ: ਰਾਵਲਪਿੰਡੀ ਹਸਪਤਾਲ ਧਮਾਕਾ: ਮੌਲਾਨਾ ਮਸੂਦ ਅਜਹਰ ਹੋਇਆ ਜ਼ਖਮੀ ? ਜ਼ਿਕਰਯੋਗ ਹੈ ਕਿ ਅੱਜ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ ਕਰ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਸੀ।ਜਿਸ ਦੌਰਾਨ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਅਧਿਆਪਕਾਂ ‘ਤੇ ਤਸ਼ੱਦਦ ਢਾਹਿਆ। ਮਿਲੀ ਜਾਣਕਾਰੀ ਮੁਤਾਬਕ 5 ਪ੍ਰਦਰਸ਼ਨਕਾਰੀਆਂ ਦੇ ਸੱਟਾਂ ਲੱਗਣ ਅਤੇ 1 ਦੇ ਗੰਭੀਰ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ। ਇਥੇ ਹੀ ਬੱਸ ਨਹੀਂ ਹੋਈ ਪੰਜਾਬ ਦੀਆਂ ਹੱਕ ਮੰਗਦੀਆਂ ਧੀਆਂ ‘ਤੇ ਪੰਜਾਬ ਪੁਲਿਸ ਵੱਲੋਂ ਲਾਠੀਚਾਰਜ ਕੀਤਾ ਗਿਆ ਜਿੱਥੇ ਕਿ ਪੰਜਾਬ ਸਰਕਾਰ ਇੱਕ ਪਾਸੇ ਇਸਤਰੀ ਦਿਵਸ ਮਨਾ ਰਹੀ ਹੈ। -PTC News


Top News view more...

Latest News view more...

PTC NETWORK
PTC NETWORK