Tue, Apr 30, 2024
Whatsapp

"ਰੁਜ਼ਗਾਰ ਨਹੀਂ-ਵੋਟ ਨਹੀਂ" ਬੇਰੁਜ਼ਗਾਰ ਅਧਿਆਪਕਾਂ ਦਾ ਕਾਂਗਰਸ ਸਰਕਾਰ ਨੂੰ ਵੋਟਾਂ ਮੰਗਣ 'ਤੇ ਦੋ ਟੁੱਕ ਜਵਾਬ

Written by  Jashan A -- May 01st 2019 09:56 PM -- Updated: May 01st 2019 10:00 PM

"ਰੁਜ਼ਗਾਰ ਨਹੀਂ-ਵੋਟ ਨਹੀਂ" ਬੇਰੁਜ਼ਗਾਰ ਅਧਿਆਪਕਾਂ ਦਾ ਕਾਂਗਰਸ ਸਰਕਾਰ ਨੂੰ ਵੋਟਾਂ ਮੰਗਣ 'ਤੇ ਦੋ ਟੁੱਕ ਜਵਾਬ

"ਰੁਜ਼ਗਾਰ ਨਹੀਂ-ਵੋਟ ਨਹੀਂ" ਬੇਰੁਜ਼ਗਾਰ ਅਧਿਆਪਕਾਂ ਦਾ ਕਾਂਗਰਸ ਸਰਕਾਰ ਨੂੰ ਵੋਟਾਂ ਮੰਗਣ 'ਤੇ ਦੋ ਟੁੱਕ ਜਵਾਬ,ਚੰਡੀਗੜ੍ਹ:ਅਧਿਆਪਕ ਯੋਗਤਾ ਪ੍ਰੀਖਿਆ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ,ਪੰਜਾਬ ਵੱਲੋਂ ਲੋਕ-ਸਭਾ ਦਾ ਕਾਂਗਰਸ ਪਾਰਟੀ ਦਾ ਬਾਈਕਾਟ ਕਰ ਦਿੱਤਾ ਹੈ। ਉਹਨਾਂ ਵੱਲੋਂ ਚੋਣਾਂ ਦੌਰਾਨ ਚਲਾਈ "ਰੁਜ਼ਗਾਰ ਨਹੀਂ-ਵੋਟ ਨਹੀਂ" ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। [caption id="attachment_290098" align="aligncenter" width="228"]congress "ਰੁਜ਼ਗਾਰ ਨਹੀਂ-ਵੋਟ ਨਹੀਂ" ਬੇਰੁਜ਼ਗਾਰ ਅਧਿਆਪਕਾਂ ਦਾ ਕਾਂਗਰਸ ਸਰਕਾਰ ਨੂੰ ਵੋਟਾਂ ਮੰਗਣ 'ਤੇ ਦੋ ਟੁੱਕ ਜਵਾਬ[/caption] ਹੋਰ ਪੜ੍ਹੋ:ਭਾਰਤੀ ਜਲ ਸੈਨਾ ਦਾ ਹੈਲੀਕਾਪਟਰ ਤਾਮਿਲਨਾਡੂ ‘ਚ ਹੋਇਆ ਹਾਦਸਾਗ੍ਰਸਤ ਬੇਰੁਜ਼ਗਾਰ ਅਧਿਆਪਕਾਂਂ ਵੱਲੋਂ ਸੂਬੇ ਦੀ ਕਾਂਗਰਸ ਸਰਕਾਰ ਦੀਆਂ ਨੀਤੀਆਂ ਦਾ ਲੋਕਾਂ ਦੀ ਕਚਿਹਰੀ ਵਿੱਚ ਪਰਦਾਫਾਸ਼ ਕੀਤਾ ਜਾ ਰਿਹਾ ਹੈ। ਬੇਰੁਜ਼ਗਾਰ ਅਧਿਆਪਕਾਂ ਨੇ ਆਪੋ ਆਪਣਿਆਂ ਘਰਾਂ ਦੇ ਦਰਵਾਜ਼ਿਆਂ ਮੂਹਰੇ "ਰੁਜ਼ਗਾਰ ਨਹੀਂ-ਵੋਟ ਨਹੀਂ" ਨਾਅਰੇ ਲਿਖੇ ਹੋਏ ਹਨ ਅਤੇ ਪਿੰਡਾਂ ਦੀਆਂ ਸੱਥਾਂ 'ਚ ਚੋਣ ਪ੍ਰਚਾਰ ਲਈ ਪਹੁੰਚਦੇ ਕਾਂਗਰਸੀ ਉਮੀਦਵਾਰਾਂ ਨੂੰ ਸੁਆਲਾਂ ਰਾਹੀਂ ਘੇਰਿਆ ਜਾ ਰਿਹਾ। [caption id="attachment_290099" align="aligncenter" width="224"]congress "ਰੁਜ਼ਗਾਰ ਨਹੀਂ-ਵੋਟ ਨਹੀਂ" ਬੇਰੁਜ਼ਗਾਰ ਅਧਿਆਪਕਾਂ ਦਾ ਕਾਂਗਰਸ ਸਰਕਾਰ ਨੂੰ ਵੋਟਾਂ ਮੰਗਣ 'ਤੇ ਦੋ ਟੁੱਕ ਜਵਾਬ[/caption] ਉਹਨਾਂ ਕਿਹਾ ਕਿ ਪੰਜਾਬ ਵਿਚ ਸੱਤਾ 'ਤੇ ਬਿਰਾਜਮਾਨ ਕਾਂਗਰਸ ਹਕੂਮਤ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੱਤਾ ਹਾਸਲ ਕਰਨ ਲਈ ਲੋਕਾਂ ਨਾਲ ਅਨੇਕਾਂ ਲਿਖਤੀ ਵਾਅਦੇ (ਚੋਣ ਮੈਨੀਫੈਸਟੋ ਰਾਹੀਂ) ਕੀਤੇ ਸਨ। ਹੋਰ ਪੜ੍ਹੋ:ਸੀ.ਬੀ.ਆਈ ਵਿਵਾਦ : ਕਾਂਗਰਸ ਵੱਲੋਂ ਦੇਸ਼ ਭਰ ‘ਚ ਸੀ.ਬੀ.ਆਈ. ਦਫ਼ਤਰਾਂ ਦੇ ਬਾਹਰ ਰੋਸ ਪ੍ਰਦਰਸ਼ਨ ,ਚੰਡੀਗੜ੍ਹ ‘ਚ ਕਾਂਗਰਸੀ ਪ੍ਰਦਰਸ਼ਨਕਾਰੀਆਂ ‘ਤੇ ਵਰ੍ਹਾਇਆ ਪਾਣੀ [caption id="attachment_290100" align="aligncenter" width="300"]congress "ਰੁਜ਼ਗਾਰ ਨਹੀਂ-ਵੋਟ ਨਹੀਂ" ਬੇਰੁਜ਼ਗਾਰ ਅਧਿਆਪਕਾਂ ਦਾ ਕਾਂਗਰਸ ਸਰਕਾਰ ਨੂੰ ਵੋਟਾਂ ਮੰਗਣ 'ਤੇ ਦੋ ਟੁੱਕ ਜਵਾਬ[/caption] ਨੌਜਵਾਨਾਂ ਵਿੱਚ ਵੱਡੇ ਪੱਧਰ 'ਤੇ ਫੈਲੀ ਬੇਰੁਜ਼ਗਾਰੀ ਦੂਰ ਕਰਨ ਹਿੱਤ 'ਹਰ ਘਰ ਇਕ ਨੌਕਰੀ' ਦੇਣ ਦਾ ਵਾਅਦਾ ਵੀ ਕੀਤਾ ਗਿਆ ਸੀ। ਨੌਕਰੀ ਮਿਲਣ ਤੱਕ ਲੱਗਣ ਵਾਲੇ ਸਮੇਂ ਦੌਰਾਨ 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੇ ਐਲਾਨ ਕੀਤੇ ਗਏ ਸਨ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:


Top News view more...

Latest News view more...