Tue, Apr 23, 2024
Whatsapp

ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਕਦਰਾ ਕੀਮਤਾਂ ਵਾਲੀ ਸਿੱਖਿਆ ਦੀ ਲੋੜ ’ਤੇ ਜ਼ੋਰ ਦੇਣ ਲਈ ਆਖਿਆ

Written by  Jashan A -- September 04th 2019 09:20 PM
ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਕਦਰਾ ਕੀਮਤਾਂ ਵਾਲੀ ਸਿੱਖਿਆ ਦੀ ਲੋੜ ’ਤੇ ਜ਼ੋਰ ਦੇਣ ਲਈ ਆਖਿਆ

ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਕਦਰਾ ਕੀਮਤਾਂ ਵਾਲੀ ਸਿੱਖਿਆ ਦੀ ਲੋੜ ’ਤੇ ਜ਼ੋਰ ਦੇਣ ਲਈ ਆਖਿਆ

ਮੁੱਖ ਮੰਤਰੀ ਨੇ ਅਧਿਆਪਕ ਦਿਵਸ ਮੌਕੇ ਕਦਰਾ ਕੀਮਤਾਂ ਵਾਲੀ ਸਿੱਖਿਆ ਦੀ ਲੋੜ ’ਤੇ ਜ਼ੋਰ ਦੇਣ ਲਈ ਆਖਿਆ,ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਦੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ’ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਚੰਗੇਰੇ ਭਵਿੱਖ ਨੂੰ ਯਕੀਨੀ ਬਣਾਉਣ ਲਈ ਮਿਆਰੀ ਤੇ ਕਦਰਾਂ-ਕੀਮਤਾਂ ’ਤੇ ਆਧਾਰਿਤ ਸਿੱਖਿਆ ਮੁਹੱਈਆ ਕਰਵਾਉਣ ਲਈ ਪੂਰੀ ਤਨਦੇਹੀ ਨਾਲ ਸੇਵਾਵਾਂ ਦੇਣ। ਆਪਣੇ ਇਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਅਧਿਆਪਕ ਵਰਗ ਨਾਮੀ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਾ ਿਸ਼ਨਨ ਜਿਨਾਂ ਦੇ ਜਨਮ ਦਿਵਸ ਦੇ ਮੌਕੇ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ, ਨੂੰ ਆਪਣਾ ਆਦਰਸ਼ ਮੰਨਦਾ ਹੋਇਆ ਉਨਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦਾ ਪ੍ਰਣ ਕਰੇ। ਹੋਰ ਪੜ੍ਹੋ:ਕੇਜਰੀਵਾਲ ਨੇ ਰਵਿਦਾਸ ਭਾਈਚਾਰੇ ਨਾਲ ਵਿਸਵਾਸ਼ਘਾਤ ਕੀਤਾ: ਸ਼੍ਰੋਮਣੀ ਅਕਾਲੀ ਦਲ ਅਧਿਆਪਕਾਂ ਨੂੰ ਰਾਸ਼ਟਰ ਦੇ ਨਿਰਮਾਤਾ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਅਧਿਆਪਕ ਭਾਈਚਾਰੇ ਨੂੰ ਮੌਜੂਦਾ ਅਤੇ ਆਉਣ ਵਾਲੀਆਂ ਪੀੜੀਆਂ ਦੇ ਭਵਿੱਖ ਨੂੰ ਤਰਾਸ਼ਣ ਅਤੇ ਵਿਦਿਆਰਥੀਆਂ ਵਿੱਚ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲੀਡਰਸ਼ਿਪ ਦੇ ਗੁਣ ਭਰਨ ਦਾ ਸੱਦਾ ਦਿੱਤਾ ਤਾਂ ਜੋ ਉਨਾਂ ਨੂੰ ਸਮਾਜ ਦੇ ਆਦਰਸ਼ ਨਾਗਿਰਕ ਬਣਾਇਆ ਜਾ ਸਕੇ। -PTC News


Top News view more...

Latest News view more...