Uncategorized

Teachers Day: CM ਮਾਨ ਸਮੇਤ ਕਈ ਸਿਆਸੀ ਆਗੂਆਂ ਨੇ ਅਧਿਆਪਕ ਦਿਵਸ ਦੀਆਂ ਦਿੱਤੀਆਂ ਵਧਾਈਆਂ

By Riya Bawa -- September 05, 2022 12:43 pm -- Updated:September 05, 2022 12:43 pm

Teachers Day 2022: ਦੇਸ਼ ਭਰ 'ਚ ਅੱਜ ਅਧਿਆਪਕ ਦਿਵਸ ਮਨਾਇਆ ਜਾ ਰਿਹਾ ਹੈ। ਕੇਵਲ ਅਧਿਆਪਕ ਹੀ ਇੱਕ ਅਜਿਹਾ ਵਿਅਕਤੀ ਹੈ ਜੋ ਕਿ ਦੂਸਰਿਆਂ ਨੂੰ ਪੜ੍ਹਾ ਲਿਖਾ ਕੇ ਇੱਕ ਚੰਗਾ ਇਨਸਾਨ ਬਣਾਉਣ ਦੇ ਨਾਲ-ਨਾਲ ਉੱਚ ਅਹੁਦਿਆਂ ਤੇ ਪਹੁੰਚਦਾ ਦੇਖ ਕੇ ਖੁਸ਼ੀ ਮਹਿਸੂਸ ਕਰਦਾ ਹੈ। ਅਧਿਆਪਕ ਦਾ ਕਿੱਤਾ ਦੁਨੀਆਂ ਦੇ ਸਭ ਕੰਮਾਂ ਦੇ ਨਾਲੋਂ ਚੰਗਾ,ਉੱਤਮ ਅਤੇ ਸਤੀਕਾਰ ਵਾਲਾ ਹੈ। ਅਧਿਆਪਕ ਦਿਵਸ ਮੌਕੇ ਵੱਖ- ਵੱਖ ਸਿਆਸੀ ਆਗੂਆਂ ਵੱਲੋਂ ਟਵੀਟ ਕਰਕੇ ਵਧਾਈ ਦਿੱਤੀ ਗਈ ਹੈ।

TeachersDay

ਸਿੱਖਿਆ ਮੰਤਰੀ ਹਰਜੋਤ ਬੈਂਸ
ਪੰਜਾਬ ਦੇ ਸਕੂਲੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਅਧਿਆਪਕ ਦਿਵਸ ’ਤੇ ਪੰਜਾਬ ਭਰ ਦੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਦੇਸ਼ ਦੇ ਨਿਰਮਾਤਾ ਹਨ। ਅਧਿਆਪਕ ਰੂਹ ਦੇ ਇੰਜੀਨਿਅਰ ਹਨ। ਸਿੱਖਿਆ ਮੰਤਰੀ ਨੇ ਅਧਿਆਪਕਾਂ ਲਈ ਸਰਕਾਰਾਂ ਨੂੰ ਖ਼ਤ ਲਿਖ ਕੇ ਅਧਿਆਪਕ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅੱਜ ਅਧਿਆਪਕ ਦਿਵਸ ਮੌਕੇ ਮੈਂ ਪੰਜਾਬ ਦੇ ਸਾਰੇ ਅਧਿਆਪਕਾਂ ਦਾ ਧੰਨਵਾਦ ਕਰਦਾ ਹਾਂ ਅਤੇ ਸਲਾਮ ਕਰਦਾ ਹਾਂ। ਮੈਂ ਇਸ ਮੌਕੇ ਸਾਰੀਆਂ ਸਰਕਾਰਾਂ ਨੂੰ ਚਿੱਠੀ ਲਿਖੀ ਹੈ ਅਤੇ ਅਧਿਆਪਕਾਂ ਦਾ ਧੰਨਵਾਦ ਕਰਦਾ ਹਾਂ। ਅਧਿਆਪਕ ਦਿਵਸ ਦੀਆਂ ਮੁਬਾਰਕਾਂ।

ਭਗਵੰਤ ਮਾਨ
ਅਧਿਆਪਕ ਦਿਵਸ ਮੇਰੇ ਲਈ ਬਹੁਤ ਮਾਇਨੇ ਰੱਖਦਾ ਹੈ…ਮੈਂ ਖੁਦ ਇੱਕ ਅਧਿਆਪਕ (ਮੇਰੇ ਪਿਤਾ ਜੀ) ਦੇ ਮਾਰਗ-ਦਰਸ਼ਨ ਤੋਂ ਆਪਣੀ ਜ਼ਿੰਦਗੀ ਦਾ ਬਹੁਤ ਕੁਝ ਸਿੱਖਿਆ ਹੈ…ਮਾਪਿਆਂ ਤੋਂ ਬਾਅਦ ਇੱਕ ਬੱਚੇ ਦੀ ਜ਼ਿੰਦਗੀ ‘ਚ ਸਭ ਤੋਂ ਅਹਿਮ ਰੋਲ ਅਧਿਆਪਕ ਅਦਾ ਕਰਦਾ ਹੈ…ਅੱਜ ਅਧਿਆਪਕ ਦਿਵਸ ਮੌਕੇ ਦੇਸ਼ ਦੇ ਸਮੂਹ ਅਧਿਆਪਕਾਂ ਨੂੰ ਦਿਲੋਂ ਮੁਬਾਰਕਬਾਦ ਦਿੰਦਾ ਹਾਂ…

ਸੁਖਬੀਰ ਸਿੰਘ ਬਾਦਲ
ਜਿਵੇਂ ਕਿ ਅਸੀਂ ਅਧਿਆਪਕ ਦਿਵਸ 'ਤੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ. ਸਰਵਪੱਲੀ ਰਾਧਕ੍ਰਿਸ਼ਨਨ ਜੀ ਨੂੰ ਯਾਦ ਕਰਦੇ ਹਾਂ, ਆਓ ਅਸੀਂ ਸਮਾਂ ਕੱਢੀਏ ਅਤੇ ਉਨ੍ਹਾਂ ਨੂੰ ਯਾਦ ਕਰੀਏ ਜੋ ਦੇਸ਼ ਦੀ ਕਿਸਮਤ ਨੂੰ ਘੜਦੇ ਹਨ। #ਅਧਿਆਪਕ ਦਿਵਸ

ਹਰਸਿਮਰਤ ਕੌਰ ਬਾਦਲ
"ਅਸੀਂ ਅੱਜ ਜੋ ਵੀ ਹਾਂ ਆਪਣੇ ਅਧਿਆਪਕਾਂ ਦੀ ਬਦੌਲਤ ਹਾਂ, ਆਓ ਅੱਜ ਉਨ੍ਹਾਂ ਨੂੰ ਅਤੇ ਮਹਾਨ ਸਿੱਖਿਆ ਸ਼ਾਸਤਰੀ ਅਤੇ ਸਾਬਕਾ ਰਾਸ਼ਟਰਪਤੀ ਡਾ # ਸਰਵਪੱਲੀ ਰਾਧਕ੍ਰਿਸ਼ਨਨ ਜੀ ਨੂੰ ਸ਼ਰਧਾਂਜਲੀ ਭੇਂਟ ਕਰੀਏ ਜਿਨ੍ਹਾਂ ਦੀ ਜਯੰਤੀ 'ਤੇ ਇਹ ਦਿਵਸ ਮਨਾਇਆ ਜਾਂਦਾ ਹੈ। #ਅਧਿਆਪਕ ਦਿਵਸ"

ਇਹ ਵੀ ਪੜ੍ਹੋ: ਜ਼ਜਬੇ ਨੂੰ ਸਲਾਮ! ਇਨਸਾਨੀਅਤ ਦੀ ਮਿਸਾਲ ਬਣਿਆ ਬਠਿੰਡਾ ਦਾ ਇਹ ਆਟੋ ਚਾਲਕ, ਜਾਣੋ ਇਸਦੀ ਕਹਾਣੀ

-PTC News

  • Share