Fri, May 3, 2024
Whatsapp

ਅਧਿਆਪਕਾਂ ਵੱਲੋਂ ਅੱਜ ਪੰਜਾਬ ਭਰ 'ਚ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਸਾੜੇ ਗਏ ਪੁਤਲੇ

Written by  Shanker Badra -- November 24th 2018 08:01 PM
ਅਧਿਆਪਕਾਂ ਵੱਲੋਂ ਅੱਜ ਪੰਜਾਬ ਭਰ 'ਚ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਸਾੜੇ ਗਏ ਪੁਤਲੇ

ਅਧਿਆਪਕਾਂ ਵੱਲੋਂ ਅੱਜ ਪੰਜਾਬ ਭਰ 'ਚ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਸਾੜੇ ਗਏ ਪੁਤਲੇ

ਅਧਿਆਪਕਾਂ ਵੱਲੋਂ ਅੱਜ ਪੰਜਾਬ ਭਰ 'ਚ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਸਾੜੇ ਗਏ ਪੁਤਲੇ:ਚੰਡੀਗੜ੍ਹ : ਪੰਜਾਬ ਕੈਬਨਿਟ ਵੱਲੋਂ ਪਿਛਲੇ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ 8886 ਐੱਸ. ਐੱਸ. ਏ/ਰਮਸਾ, ਅਾਦਰਸ਼ ਤੇ ਮਾਡਲ ਸਕੂਲਾਂ ’ਚ ਕੰਮ ਕਰਦੇ ਅਧਿਆਪਕਾਂ ਨੂੰ ਸਿੱਖਿਆ ਵਿਭਾਗ ’ਚ ਰੈਗੂਲਰ ਕਰਨ ਦੀ ਆੜ ’ਚ ਮੌਜੂਦਾ ਮਿਲ ਰਹੀਆਂ ਤਨਖਾਹਾਂ ’ਤੇ 65 ਤੋਂ 75 ਫੀਸਦੀ ਕਟੌਤੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ।teachers Today Punjab Punjab government and education minister Burn Statueਜਿਸ ਤੋਂ ਭੜਕੇ ਸਾਂਝਾ ਅਧਿਆਪਕ ਮੋਰਚਾ ਪੰਜਾਬ ,ਰੈਗੂਲਰ ਕਰਨ ਦੇ ਨਾਂਅ 'ਤੇ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ ਕੀਤੀ ਕਟੌਤੀ ਖਿਲਾਫ ਪਿਛਲੇ 7 ਹਫ਼ਤਿਆਂ ਤੋਂ ਪਟਿਆਲਾ ਵਿਖੇ ਪੱਕਾ ਮੋਰਚਾ ਲਗਾ ਕੇ ਬੈਠੇ ਹਨ।teachers Today Punjab Punjab government and education minister Burn Statueਅੱਜ ਸਾਂਝਾ ਅਧਿਆਪਕ ਮੋਰਚਾ ਦੇ ਬੈਨਰ ਹੇਠ ਅਧਿਆਪਕਾਂ ਵੱਲੋਂ ਪੰਜਾਬ ਭਰ 'ਚ ਪੰਜਾਬ ਸਰਕਾਰ ਤੇ ਸਿੱਖਿਆ ਮੰਤਰੀ ਦੇ ਪੁਤਲੇ ਸਾੜੇ ਗਏ ਹਨ ਅਤੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਹੈ।ਇਸ ਮੌਕੇ ਅਧਿਆਪਕ ਆਗੂਆਂ ਨੇ ਪੰਜਾਬ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਕੀਤੇ ਜਾਂਦੇ ਨੋਟੀਫਿਕਸ਼ਨ ਉਨ੍ਹਾਂ ਦੇ ਸੰਘਰਸ਼ ਨੂੰ ਦਬਾ ਨਹੀਂ ਸਕਦੇ।ਅਧਿਆਪਕ ਆਗੂਆਂ ਦਾ ਕਹਿਣਾ ਹੈ ਕਿ ਜਿਨ੍ਹਾਂ ਟਾਈਮ ਉਨ੍ਹਾਂ ਦੀਆਂ ਮੰਗਾਂ ਮੰਨੀਆਂ ਨਹੀਂ ਜਾਂਦੀਆਂ ,ਉਨ੍ਹਾਂ ਟਾਈਮ ਸੰਘਰਸ਼ ਜਾਰੀ ਰਹੇਗਾ। -PTCNews


Top News view more...

Latest News view more...