ਅਰਵਿੰਦ ਕੇਜਰੀਵਾਲ ਦੇ ਘਰ ਦੇ ਬਾਹਰ ਭਾਜਪਾ ਦੇ ਧਰਨੇ ਦੀ ਅਗਵਾਈ ਕਰਨਗੇ ਤੇਜਿੰਦਰ ਬੱਗਾ
ਨਵੀਂ ਦਿੱਲੀ, 7 ਮਈ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੇ ਆਗੂ ਤੇਜਿੰਦਰ ਬੱਗਾ ਦੀ ਅਗਵਾਈ 'ਚ ਪ੍ਰਦਰਸ਼ਨ ਕੀਤਾ ਜਾਵੇਗਾ। ਤੇਜਿੰਦਰ ਬੱਗਾ ਨੂੰ ਸ਼ੁੱਕਰਵਾਰ ਨੂੰ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਇੱਕ ਦਿਨ ਬਾਅਦ ਭਾਜਪਾ ਵਰਕਰਾਂ ਦੇ ਇਸ ਵਿਸ਼ਾਲ ਵਿਰੋਧ ਪ੍ਰਦਰਸ਼ਨ ਦੀ ਜਾਣਕਾਰੀ ਸਾਹਮਣੇ ਆਈ ਹੈ।
Arvind Kejriwal's house" width="750" height="390" />
ਇਹ ਵੀ ਪੜ੍ਹੋ: ਵੇਰਕਾ ਪਲਾਂਟ 'ਚ ਦੁੱਧ ਦੇ ਟੱਪ 'ਚ ਨੰਗੇ ਨਹਾਉਂਦੇ ਵਿਅਕਤੀ ਦਾ ਹੈਰਾਨੀਜਨਕ ਸੱਚ ਆਇਆ ਸਾਹਮਣੇ
ਯੋਜਨਾਬੱਧ ਵਿਰੋਧ ਪ੍ਰਦਰਸ਼ਨ ਤੋਂ ਪਹਿਲਾਂ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਭਾਰੀ ਪੁਲਿਸ ਮੌਜੂਦਗੀ ਦੇਖੀ ਗਈ ਹੈ। ਜ਼ਿਕਰਯੋਗ ਹੈ ਕਿ ਬੱਗਾ ਪਿਛਲੇ ਦਿਨ ਰਾਸ਼ਟਰੀ ਰਾਜਧਾਨੀ ਵਿੱਚ ਪੰਜਾਬ ਪੁਲਿਸ ਦੁਆਰਾ ਹਿਰਾਸਤ ਵਿੱਚ ਲਏ ਜਾਣ ਤੋਂ ਬਾਅਦ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਦਿੱਲੀ ਵਿੱਚ ਆਪਣੇ ਘਰ ਪਹੁੰਚਿਆ ਸੀ।
ਸੂਤਰਾਂ ਅਨੁਸਾਰ ਪੁਲਿਸ ਨੇ ਕਿਸੇ ਵੀ ਸਥਿਤੀ ਦਾ ਟਾਕਰਾ ਕਰਨ ਲਈ ਤਿਆਰੀਆਂ ਕਰ ਲਈਆਂ ਹਨ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਆਲੇ ਦੁਆਲੇ ਭਾਰੀ ਫੋਰਸ ਤਾਇਨਾਤ ਕਰਨ ਦੇ ਨਾਲ-ਨਾਲ ਪੁਲਿਸ ਦੀ ਵਿਸ਼ੇਸ਼ ਸ਼ਾਖਾ ਨੂੰ ਵੀ ਸਰਗਰਮ ਕਰ ਦਿੱਤਾ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਦਿੱਲੀ ਪੁਲਿਸ ਦਾ ਦੰਗਾ ਵਿਰੋਧੀ ਸੈੱਲ ਵੀ ਪ੍ਰਦਰਸ਼ਨ ਵਾਲੀ ਥਾਂ 'ਤੇ ਹੋਵੇਗਾ।
ਮੀਡੀਆ ਸੂਤਰਾਂ ਅਨੁਸਾਰ ਦਿੱਲੀ ਪੁਲਿਸ ਨੇ ਬੈਰੀਕੇਡ ਦੀਆਂ ਤਿੰਨ ਪਰਤਾਂ ਲਗਾਈਆਂ ਹਨ, ਜਦੋਂ ਕਿ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸੀਆਰਪੀਐਫ ਤਾਇਨਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ: ਹਿਮਾਚਲ: ਟਿਡੌਂਗ ਹਾਈਡ੍ਰੋ ਪਾਵਰ ਪ੍ਰੋਜੈਕਟ ਹਾਦਸੇ ਵਿੱਚ ਦੋ ਮੌਤਾਂ, ਤਿੰਨ ਜ਼ਖ਼ਮੀ
ਬੱਗਾ ਦੇ ਧਰਨੇ ਵਿੱਚ ਸੌ ਤੋਂ ਵੱਧ ਪ੍ਰਦਰਸ਼ਨਕਾਰੀਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੂਤਰਾਂ ਅਨੁਸਾਰ ਭਾਜਪਾ ਆਗੂ ਮਜਿੰਦਰ ਸਿੰਘ ਸਿਰਸਾ ਅਤੇ ਆਰਪੀ ਸਿੰਘ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੇ।
-PTC News