Sat, Apr 20, 2024
Whatsapp

ਤੇਲੰਗਾਨਾ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ

Written by  Shanker Badra -- December 07th 2018 11:12 AM
ਤੇਲੰਗਾਨਾ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ

ਤੇਲੰਗਾਨਾ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ

ਤੇਲੰਗਾਨਾ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ:ਨਵੀਂ ਦਿੱਲੀ : ਪੰਜ ਸੂਬਿਆਂ 'ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਆਪਣੇ ਆਖ਼ਰੀ ਪੜਾਅ 'ਚ ਪਹੁੰਚ ਗਈਆਂ ਹਨ।ਅੱਜ ਰਾਜਸਥਾਨ ਅਤੇ ਤੇਲੰਗਾਨਾ 'ਚ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋ ਰਹੀ ਹੈ। [caption id="attachment_226084" align="aligncenter" width="300"]Telangana and Rajasthan for Vidhan Sabha elections Voting started
ਤੇਲੰਗਾਨਾ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ[/caption] ਦੋਹਾਂ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦਰਜ ਕਰਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਨੇ ਵੱਡੇ ਪੱਧਰ 'ਤੇ ਚੋਣ ਪ੍ਰਚਾਰ ਕੀਤਾ ਹੈ। [caption id="attachment_226087" align="aligncenter" width="300"]Telangana and Rajasthan for Vidhan Sabha elections Voting started
ਤੇਲੰਗਾਨਾ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ[/caption] ਰਾਜਸਥਾਨ ਵਿੱਚ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਚੋਣਾਂ ਪੈਣਗੀਆਂ ਜਦਕਿ ਤੇਲੰਗਾਨਾ ਵਿੱਚ ਸਵੇਰੇ 7 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ। 11 ਦਸੰਬਰ ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। [caption id="attachment_226086" align="aligncenter" width="300"]Telangana and Rajasthan for Vidhan Sabha elections Voting started
ਤੇਲੰਗਾਨਾ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ[/caption] ਦੱਸ ਦਈਏ ਕਿ ਤੇਲੰਗਾਨਾ ਵਿੱਚ 119 ਵਿਧਾਨ ਸਭਾ ਸੀਟਾਂ ਲਈ 1,821 ਉਮੀਦਵਾਰ ਮੈਦਾਨ ਵਿੱਚ ਹਨ ਜਦਕਿ ਦੂਜੇ ਪਾਸੇ ਰਾਜਸਥਾਨ ਵਿੱਚ 200 ਵਿਧਾਨ ਸਭਾ ਸੀਟਾਂ ਵਿੱਚੋਂ 199 ਸੀਟਾਂ 'ਤੇ ਅੱਜ ਵੋਟਾਂ ਪੈਣਗੀਆਂ।ਇ [caption id="attachment_226085" align="aligncenter" width="300"]Telangana and Rajasthan for Vidhan Sabha elections Voting started
ਤੇਲੰਗਾਨਾ ਅਤੇ ਰਾਜਸਥਾਨ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੋਈ ਸ਼ੁਰੂ[/caption] ਸ ਤੋਂ ਇਲਾਵਾ ਅਲਵਰ ਜ਼ਿਲ੍ਹੇ ਦੀ ਰਾਮਗੜ੍ਹ ਸੀਟ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਲਕਸ਼ਮਣ ਸਿੰਘ ਦਾ ਦੇਹਾਂਤ ਹੋਣ ਤੋਂ ਬਾਅਦ ਇੱਥੇ ਹੋਣ ਵਾਲੀ ਚੋਣ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। 199 ਸੀਟਾਂ ਲਈ ਲਗਭਗ 2,274 ਉਮੀਦਵਾਰ ਮੈਦਾਨ ਵਿੱਚ ਹਨ।ਇਸ ਤੋਂ ਪਹਿਲਾਂ ਮੱਧ ਪ੍ਰਦੇਸ਼, ਮਿਜ਼ੋਰਮ ਅਤੇ ਛੱਤੀਸਗੜ੍ਹ 'ਚ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਚੁੱਕੀਆਂ ਹਨ। -PTCNews


Top News view more...

Latest News view more...