ਪੰਜਾਬ

ਜੇਕਰ ਕਿਸਾਨਾਂ ਨੂੰ ਨਹੀਂ ਮਿਲਦਾ ਫਸਲ ਦਾ ਸਹੀ ਮੁੱਲ ਤਾਂ ਦੇਸ਼ ਭਰ 'ਚ ਕਿਸਾਨ ਕਰਨਗੇ ਅੰਦੋਲਨ: ਕੇ. ਚੰਦਰਸ਼ੇਖਰ ਰਾਓ

By Riya Bawa -- May 22, 2022 7:59 pm -- Updated:May 22, 2022 8:42 pm

ਚੰਡੀਗੜ੍ਹ: ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਨੇ ਐਤਵਾਰ ਨੂੰ ਚੰਡੀਗੜ੍ਹ 'ਚ ਕਿਸਾਨ ਆਗੂਆਂ ਨੂੰ ਵੱਡੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅੰਦੋਲਨ ਜਾਰੀ ਰਹਿਣਾ ਚਾਹੀਦਾ ਹੈ। ਅਜਿਹਾ ਸਿਰਫ਼ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਵਿੱਚ ਹੋਣਾ ਚਾਹੀਦਾ ਹੈ। ਜਦੋਂ ਤੱਕ ਕਿਸਾਨ ਨੂੰ ਫਸਲ ਦਾ ਸਹੀ ਮੁੱਲ ਨਹੀਂ ਮਿਲਦਾ ਉਦੋਂ ਤੱਕ ਅੰਦੋਲਨ ਹੋਣਾ ਚਾਹੀਦਾ ਹੈ।

ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਨੂੰ 3 ਲੱਖ ਦਿੱਤੀ ਗਈ ਆਰਥਿਕ ਮਦਦ

ਉਨ੍ਹਾਂ ਕਿਹਾ ਕਿ ਕਿਸਾਨ ਚਾਹੇ ਤਾਂ ਬਿਜਲੀ ਉਲਟਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਪੰਜਾਬ-ਹਰਿਆਣਾ ਦੇ 712 ਕਿਸਾਨਾਂ ਦੇ ਪਰਿਵਾਰਾਂ ਨੂੰ 3-3 ਲੱਖ ਰੁਪਏ ਦਿੱਤੇ। ਇਸ ਦੇ ਨਾਲ ਹੀ ਗਲਵਾਨ ਘਾਟੀ ਵਿੱਚ ਸ਼ਹੀਦ ਹੋਏ ਪੰਜਾਬ ਦੇ 4 ਜਵਾਨਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਿੱਤੇ ਗਏ। ਉਨ੍ਹਾਂ ਦੇ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕਿਸਾਨ ਆਗੂ ਰਾਕੇਸ਼ ਟਿਕੈਤ ਵੀ ਮੌਜੂਦ ਸਨ। ਇਸ ਦੌਰਾਨ 712 ਕਿਸਾਨਾਂ ਨੂੰ ਚੈੱਕ ਵੰਡੇ ਗਏ।

ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਨੂੰ 3 ਲੱਖ ਦਿੱਤੀ ਗਈ ਆਰਥਿਕ ਮਦਦ

ਇਹ ਵੀ ਪੜ੍ਹੋ : ਰਾਜਾਸਾਂਸੀ ਦੇ ਧਰਮਕੋਟ ਬੇਅਦਬੀ ਮਾਮਲੇ ਤਿੰਨ ਜਣੇ ਗ੍ਰਿਫ਼ਤਾਰ

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, "ਦਿੱਲੀ ਦੇ ਬਾਰਡਰ 'ਤੇ ਕਿਸਾਨਾਂ ਨੇ ਸਭ ਤੋਂ ਲੰਬਾ ਧਰਨਾ ਲਾਇਆ, ਕਿਸਾਨ ਪਿੱਛੇ ਨਹੀਂ ਹਟੇ ਅਤੇ ਮੌਮਸ ਦੀ ਮਾਰ ਦੇ ਬਾਵਜੂਦ ਕਿਸਾਨ ਡਟੇ ਰਹੇ ਅਤੇ 3 ਕਾਨੂੰਨਾਂ ਨੂੰ ਵਾਪਸ ਕਰਵਾ ਧਰਨਾ ਖ਼ਤਮ ਕੀਤਾ।" ਉਨ੍ਹਾਂ ਅੱਗੇ ਕਿਹਾ, "ਪੰਜਾਬ ਵਿੱਚ ਅਜਿਹੇ ਬਹੁਤ ਸਾਰੇ ਪਰਿਵਾਰ ਹਨ, ਇੱਥੇ ਇੱਕ ਭਰਾ ਕਿਸਾਨ ਤਾਂ ਦੂਜਾ ਜਵਾਨ ਹੈ। ਜੈ ਜਵਾਨ ਜੈ ਕਿਸਾਨ ਦੀ ਸੱਚੀ ਮਿਸਾਲ ਪੰਜਾਬ ਵਿੱਚ ਦੇਖਣ ਨੂੰ ਮਿਲਦੀ ਹੈ ਜਦੋਂ ਇਨ੍ਹਾਂ ਕਿਸਾਨਾਂ 'ਤੇ ਆਰੋਪ ਲੱਗ ਰਹੇ ਸਨ ਤਾਂ ਬੁਰਾ ਲੱਗਾ।

ਪੰਜਾਬ ਵਿੱਚ ਪਾਣੀ ਦਾ ਪੱਧਰ ਡਿੱਗ ਰਿਹਾ ਹੈ, ਇਸ ਲਈ ਮੂੰਗੀ ਦੀ ਬਿਜਾਈ ਕਰਨ ਦੀ ਅਪੀਲ ਕੀਤੀ ਗਈ। ਕੇਂਦਰ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ 'ਤੇ ਮੂੰਗੀ ਖਰੀਦਣ ਦਾ ਭਰੋਸਾ ਦਿੱਤਾ ਹੈ। ਅਸੀਂ ਫ਼ਸਲਾਂ ਬਦਲ ਕੇ ਧਰਤੀ ਨੂੰ ਬਚਾਉਣਾ ਹੈ। ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਪਵੇਗਾ। ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰ ਰਹੇ ਹਾਂ।"

ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਵਿੱਚ ਪੰਜਾਬ ਦੇ 543 ਕਿਸਾਨ ਸ਼ਹੀਦ ਹੋਏ ਹਨ। ਹਰਿਆਣਾ ਦੇ ਕਿਸਾਨਾਂ ਸਮੇਤ ਇਨ੍ਹਾਂ ਦੀ ਗਿਣਤੀ 712 ਹੈ। ਇਸ ਤੋਂ ਇਲਾਵਾ 4 ਪਰਿਵਾਰ ਗਲਵਾਨ ਘਾਟੀ 'ਚ ਸ਼ਹੀਦ ਹੋਏ ਜਵਾਨਾਂ ਦੇ ਹਨ। ਮਾਨ ਨੇ ਕਿਹਾ ਕਿ ਸਰਕਾਰ ਪੰਜਾਬ ਦੇ ਕਿਸਾਨਾਂ ਦੀ ਹਾਲਤ ਸੁਧਾਰਨ ਲਈ ਪੂਰੀ ਵਾਹ ਲਾ ਰਹੀ ਹੈ।

ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ, "ਅੱਜ ਅਸੀਂ ਆਰਥਿਕ ਮਦਦ ਤਾਂ ਦੇਵਾਂਗੇ ਪਰ ਜੋ ਜਾਨਾਂ ਗਈਆਂ ਹਨ ਉਸ ਦਾ ਕੋਈ ਮੁੱਲ ਨਹੀਂ ਲਾਇਆ ਜਾ ਸਕਦਾ। ਇਹ ਅੰਦੋਲਨ ਪੰਜਾਬ ਜਾਂ ਹਰਿਆਣਾ ਦੇ ਕਿਸਾਨਾਂ ਲਈ ਨਹੀਂ ਸੀ ਸਗੋਂ ਪੂਰੇ ਦੇਸ਼ ਲਈ ਸੀ। ਇਹੀ ਕਾਰਨ ਹੈ ਕਿ ਤੇਲੰਗਾਨਾ ਦੇ ਮੁੱਖ ਮੰਤਰੀ ਇੱਥੇ ਕਿਸਾਨਾਂ ਦੇ ਪਰਿਵਾਰਾਂ ਨੂੰ ਸ਼ਰਧਾਂਜਲੀ ਦੇਣ ਆਏ ਹਨ।"

ਕਿਸਾਨ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰ ਨੂੰ 3 ਲੱਖ ਦਿੱਤੀ ਗਈ ਆਰਥਿਕ ਮਦਦ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਕਿਸਾਨ ਦਿੱਲੀ ਬਾਰਡਰ 'ਤੇ ਆਏ ਤਾਂ ਸਾਡੇ ਕੋਲ ਫਾਈਲ ਆਈ। ਕਿਹਾ ਗਿਆ ਸੀ ਕਿ ਸਾਰੇ ਸਟੇਡੀਅਮ ਨੂੰ ਜੇਲ੍ਹ ਬਣਾਉਣਾ ਹੈ। ਜਿਸ ਵਿੱਚ ਇਹ ਕਿਸਾਨ ਬੰਦ ਹੋਣਗੇ। ਮੈਂ ਵੀ ਅੰਦੋਲਨ ਤੋਂ ਬਾਹਰ ਆ ਗਿਆ, ਮੈਨੂੰ ਪਤਾ ਸੀ ਕਿ ਸਰਕਾਰ ਕੀ ਕਰਨ ਜਾ ਰਹੀ ਹੈ। ਮੈਂ ਸਮਝ ਗਿਆ ਕਿ ਇਹ ਕਿਸਾਨ ਅੰਦੋਲਨ ਨੂੰ ਖਤਮ ਕਰਨ ਦੀ ਸਾਜ਼ਿਸ਼ ਹੈ। ਅਸੀਂ ਇਸ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਇਲਾਵਾ ਪਾਣੀ, ਟਾਇਲਟ ਆਦਿ ਦੀ ਵੀ ਮਦਦ ਕੀਤੀ। ਕੇਜਰੀਵਾਲ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ 'ਚ ਸਿੱਖਿਆ, ਸਿਹਤ ਅਤੇ ਬਿਜਲੀ ਦਾ ਮਾਡਲ ਬਣਾਇਆ ਗਿਆ ਸੀ, ਉਸੇ ਤਰ੍ਹਾਂ ਪੰਜਾਬ 'ਚ ਵੀ ਕਿਸਾਨੀ ਦਾ ਮਾਡਲ ਬਣਾਇਆ ਜਾਵੇਗਾ।

ਇਸ ਦੌਰਾਨ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਇਸ ਦੌਰਾਨ ਰਾਕੇਸ਼ ਟਿਕੈਤ ਬੋਲੇ ਕਿ ਕੇਂਦਰ ਸਰਕਾਰ ਰਹਿੰਦੀਆਂ ਮੰਗਾ ਵੀ ਮੰਨੇ ਨਹੀਂ ਤਾਂ ਕਿਸਾਨ ਦੋਬਾਰਾ ਅੰਦੋਲਨ ਸ਼ੁਰੂ ਕਰੇਗਾ। ਇਸ ਦੌਰਾਨ ਰਾਕੇਸ਼ ਟਿਕੈਤ ਨੇ ਕਿਸਾਨਾਂ ਨੂੰ 3-3 ਲੱਖ ਦੇਣ ਦੇ ਪ੍ਰੋਗਰਾਮ ਦੀ ਤਾਰੀਫ ਕੀਤੀ ਹੈ।

-PTC News

  • Share