ਪੰਜਾਬ

ਪੰਜਾਬ 'ਚ ਮੀਂਹ ਤੋਂ ਬਾਅਦ ਤਾਪਮਾਨ 'ਚ ਆਈ ਗਿਰਾਵਟ, ਮੌਸਮ ਵਿਭਾਗ ਵੱਲੋਂ ਅਲਰਟ ਵੀ ਜਾਰੀ

By Riya Bawa -- June 19, 2022 7:54 am

ਚੰਡੀਗੜ੍ਹ: ਪੰਜਾਬ ਵਿਚ ਮੀਂਹ ਕਾਰਨ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਇਸ ਸੁਹਾਵਣੇ ਮੌਸਮ ਦਾ ਆਨੰਦ ਲੈਣ ਲਈ ਸ਼ਹਿਰ ਵਾਸੀ ਸ਼ਹਿਰ ਦੀਆਂ ਸੈਰ ਸਪਾਟੇ ਵਾਲੀਆਂ ਥਾਵਾਂ ਦਾ ਰੁਖ ਕਰ ਰਹੇ ਹਨ। ਜੇਕਰ ਚੰਡੀਗੜ੍ਹ ਦੀ ਗੱਲ ਕਰੀਏ ਤੇ ਸੁਖਨਾ ਝੀਲ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ ਹੈ। ਵੀਕਐਂਡ ਕਾਰਨ ਸ਼ਹਿਰ ਦੇ ਸੈਰ-ਸਪਾਟਾ ਸਥਾਨਾਂ 'ਤੇ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਦੇ ਨਾਲ ਹੀ ਚੰਡੀਗੜ੍ਹ ਮੌਸਮ ਵਿਭਾਗ ਦੇ ਕੇਂਦਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਆਉਣ ਵਾਲੇ 4 ਦਿਨ ਯਾਨੀ 21 ਜੂਨ ਤੱਕ ਮੌਸਮ ਦਾ ਮਿਜਾਜ਼ ਅਜਿਹਾ ਹੀ ਰਹੇਗਾ।

ਪੰਜਾਬ 'ਚ ਮੀਂਹ ਤੋਂ ਬਾਅਦ ਤਾਪਮਾਨ 'ਚ ਆਈ ਗਿਰਾਵਟ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਮੌਸਮ ਵਿਭਾਗ ਮੁਤਾਬਕ ਚੰਡੀਗੜ੍ਹ 'ਚ 21 ਜੂਨ ਤੱਕ ਹਲਕੀ ਬਾਰਿਸ਼ ਜਾਰੀ ਰਹੇਗੀ, ਜਦਕਿ ਹਰਿਆਣਾ 'ਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਨਾਲ ਹੀ ਹਰਿਆਣਾ ਦੇ ਦੋ ਜ਼ਿਲਿਆਂ 'ਚ ਬਾਰਿਸ਼ ਲਈ ਔਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਰਿਆਣਾ ਦੇ ਕੈਥਲ ਅਤੇ ਕਰਨਾਲ ਵਿੱਚ ਭਾਰੀ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਕੈਥਲ ਵਿੱਚ ਦੋ ਦਿਨ ਅਤੇ ਕਰਨਾਲ ਵਿੱਚ 19 ਜੂਨ ਨੂੰ ਭਾਰੀ ਮੀਂਹ ਦਾ ਅਲਰਟ ਹੈ। ਇਸ ਦੇ ਨਾਲ ਹੀ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣਗੀਆਂ।

ਪੰਜਾਬ 'ਚ ਮੀਂਹ ਤੋਂ ਬਾਅਦ ਤਾਪਮਾਨ 'ਚ ਆਈ ਗਿਰਾਵਟ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ

ਇਸ ਦੇ ਨਾਲ ਹੀ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ 20 ਜੂਨ ਨੂੰ ਭਾਰੀ ਮੀਂਹ ਪੈਣ ਦੀ ਸੂਚਨਾ ਮਿਲੀ ਹੈ। ਤਰਨਤਾਰਨ 'ਚ 21 ਜੂਨ ਨੂੰ ਬਾਰਿਸ਼ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਅਨੁਸਾਰ ਮਾਨਸੂਨ ਤੋਂ ਪਹਿਲਾਂ 21 ਜੂਨ ਤੱਕ ਮੌਸਮ ਠੰਢਾ ਰਹੇਗਾ।

IMD predicts heavy rainfall over north, east India for next three-four days

ਹਰਿਆਣਾ ਦੇ ਅੰਬਾਲਾ 'ਚ  ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੌਰਾਨ ਕਰਨਾਲ ਵਿੱਚ 30.3 ਡਿਗਰੀ ਸੈਲਸੀਅਸ, ਕੁਰੂਕਸ਼ੇਤਰ ਵਿੱਚ 29.7 ਡਿਗਰੀ ਸੈਲਸੀਅਸ, ਹਿਸਾਰ ਵਿੱਚ 35 ਡਿਗਰੀ ਸੈਲਸੀਅਸ ਅਤੇ ਰੋਹਤਕ ਵਿੱਚ 36.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਪੰਜਾਬ ਦੇ ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 27.4 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 28.2 ਡਿਗਰੀ ਸੈਲਸੀਅਸ ਅਤੇ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ 28.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਠਾਨਕੋਟ ਵਿੱਚ ਵੀ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

-PTC News

  • Share