Sat, Dec 13, 2025
Whatsapp

ਟੈਂਡਰ ਘੁਟਾਲਾ ਮਾਮਲਾ: ਆਸ਼ੂ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼, ਤੇਲੂ ਰਾਮ ਦੀ ਕਾਲ ਡਿਟੇਲ ਨੇ ਕੀਤੇ ਵੱਡੇ ਖੁਲਾਸੇ

Reported by:  PTC News Desk  Edited by:  Pardeep Singh -- August 25th 2022 10:41 AM
ਟੈਂਡਰ ਘੁਟਾਲਾ ਮਾਮਲਾ: ਆਸ਼ੂ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼,  ਤੇਲੂ ਰਾਮ ਦੀ ਕਾਲ ਡਿਟੇਲ ਨੇ ਕੀਤੇ ਵੱਡੇ ਖੁਲਾਸੇ

ਟੈਂਡਰ ਘੁਟਾਲਾ ਮਾਮਲਾ: ਆਸ਼ੂ ਨੂੰ ਅੱਜ ਅਦਾਲਤ 'ਚ ਕੀਤਾ ਜਾਵੇਗਾ ਪੇਸ਼, ਤੇਲੂ ਰਾਮ ਦੀ ਕਾਲ ਡਿਟੇਲ ਨੇ ਕੀਤੇ ਵੱਡੇ ਖੁਲਾਸੇ

ਲੁਧਿਆਣਾ: ਕਣਕ ਮੰਡੀਆਂ ਵਿੱਚ ਹੋਏ ਟੈਂਡਰ ਘੁਟਾਲੇ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਤੇਲੂ ਰਾਮ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀਏ ਮੀਨੂੰ ਪੰਕਜ ਮਲਹੋਤਰਾ ਨੂੰ ਵੀ ਨਾਜ਼ਮਦ ਕੀਤਾ ਸੀ। ਉਸ ਤੋਂ ਬਾਅਦ ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਵੀ ਗ੍ਰਿਫ਼ਤਾਰ ਕਰਕੇ ਜਾਂਚ ਕੀਤੀ ਜਾ ਰਹੀ ਹੈ। ਘੁਟਾਲੇ ਮਾਮਲੇ ਵਿੱਚ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਵੱਲੋਂ ਤੇਲੂ ਰਾਮ ਦੀ ਕਾਲ ਡਿਟੇਲ ਕਢਵਾਈ ਗਈ, ਜਿਸ ਵਿੱਚ ਸਾਬਕਾ ਮੰਤਰੀ ਆਸ਼ੁੂ ਦੀ ਕਾਲਿੰਗ ਨਜ਼ਰ ਨਹੀਂ ਆਈ ਅਤੇ ਨਾ ਹੀ ਕੋਈ ਮੈਸੇਜ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਵਿਜੀਲੈਂਸ ਦੀ ਟੀਮ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਦੌਰਾਨ ਆਸ਼ੂ ਹਰ ਸਵਾਲ ਦਾ ਜਵਾਬ ਇਹੀ ਦੇ ਰਿਹਾ ਹੈ ਕਿ ਮੇਰੇ ਪੀਏ ਤੋਂ ਪੁੱਛੋ। ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਿਕ ਵਿਜੀਲੈਂਸ ਦੀ ਟੀਮ ਨੂੰ ਸ਼ੱਕ ਹੈ ਕਿ ਤੇਲੂ ਰਾਮ ਵਾਟਸਐਪ ਉਤੇ ਕਾਲ ਅਤੇ ਮੈਸੇਜ ਕਰਦਾ ਹੋਵੇਗਾ ਇਸ ਦੀ ਡਿਟੇਲ ਕਢਾਉਣ ਲਈ ਮੋਬਾਈਲ ਲੈਬ ਵਿੱਚ ਭੇਜਿਆ ਗਿਆ ਹੈ।ਦੱਸ ਦੇਈਏ ਕਿ ਭਾਰਤ ਭੂਸ਼ਣ ਆਸ਼ੂ ਦਾ ਪੀਏ ਮੀਨੂ ਮਲਹੋਤਰਾ ਫਰਾਰ ਦੱਸਿਆ ਜਾ ਰਿਹਾ ਹੈ ਅਤੇ ਉਸ ਦੀ ਗ੍ਰਿਫ਼ਤਾਰੀ ਲਈ ਵਿਭਾਗ ਕੰਮ ਕਰ ਰਿਹਾ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਜ਼ਿਲੇ ਵਿੱਚ ਤੇਲੂ ਰਾਮ ਦੇ 4 ਕਲੱਸਟਰ ਜੋਧਾਂ, ਮੁੱਲਾਂਪੁਰ, ਰਾਏਕੋਟ ਅਤੇ ਪਾਇਲ ਵਿੱਚ ਹਨ।  ਜਿਸ ਵਿੱਚ 34 ਅਨਾਜ ਮੰਡੀਆਂ ਸ਼ਾਮਿਲ ਹਨ। ਇਸ ਤੋਂ ਇਲਾਵਾ ਤੇਲੂ ਰਾਮ ਕੋਲ ਜਿਲਾ ਫਿਰੋਜ਼ਪੁਰ ਵਿੱਚ ਤਲਵੰਡੀ ਭਾਈ ਅਤੇ  ਰੋਪੜ ਵਿੱਚ ਵੀ ਇੱਕ ਕਲੱਸਟਰ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁੱਖ ਮੁਲਜਮ ਤੇਲੂ ਰਾਮ ਨੇ ਉਕਤ ਕੰਮ ਲਈ ਕਰੀਬ 25 ਕਰੋੜ ਰੁਪਏ ਦੀ ਰਕਮ ਹਾਸਲ ਕੀਤੀ ਸੀ। ਟੈਂਡਰ ਪ੍ਰਾਪਤ ਕਰਨ ਲਈ ਮੁਲਜ਼ਮਾਂ ਵੱਲੋਂ ਜਮਾਂ ਕਰਵਾਈਆਂ ਗਈਆਂ ਗੱਡੀਆਂ ਦੀਆਂ ਸੂਚੀਆਂ ਵਿੱਚ ਕਾਰਾਂ, ਸਕੂਟਰਾਂ, ਮੋਟਰ ਸਾਈਕਲਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰ ਸਨ ਜਦਕਿ ਉਨਾਂ ਢੋਆ-ਢੁਆਈ ਵਾਲੇ ਵਾਹਨਾਂ ਦੀਆਂ ਸੂਚੀਆਂ ਦੀ ਪੜਤਾਲ ਕਰਨੀ ਬਣਦੀ ਸੀ। ਤਸਦੀਕ ਤੋਂ ਬਾਅਦ ਜ਼ਿਲਾ ਟੈਂਡਰ ਕਮੇਟੀ ਦੁਆਰਾ ਤਕਨੀਕੀ ਬੋਲੀ ਨੂੰ ਰੱਦ ਕਰਨਾ ਜਰੂਰੀ ਸੀ ਪਰ ਉਨਾਂ ਨੇ ਮਿਲੀਭੁਗਤ ਨਾਲ ਟੈਂਡਰ ਅਲਾਟ ਕਰ ਦਿੱਤੇ। ਇਹ ਵੀ ਪੜ੍ਹੋ:PM ਦੀ ਸੁਰੱਖਿਆ 'ਚ ਢਿੱਲ ਵਰਤਣ ਦੇ ਮਾਮਲੇ 'ਚ SC ਅੱਜ ਸੁਣਾਏਗਾ ਫੈਸਲਾ -PTC News


Top News view more...

Latest News view more...

PTC NETWORK
PTC NETWORK