Fri, Apr 19, 2024
Whatsapp

ਸਿੱਖਿਆ ਵਿਭਾਗ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪਰੀਖਿਆਵਾਂ ਮੁਲਤਵੀ

Written by  Jagroop Kaur -- March 15th 2021 06:39 PM -- Updated: March 15th 2021 06:53 PM
ਸਿੱਖਿਆ ਵਿਭਾਗ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪਰੀਖਿਆਵਾਂ ਮੁਲਤਵੀ

ਸਿੱਖਿਆ ਵਿਭਾਗ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪਰੀਖਿਆਵਾਂ ਮੁਲਤਵੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ,ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇੱਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪਰੀਖਿਆਵਾਂ ਸ਼੍ਰੀ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਹੁਣ 20 ਅਪ੍ਰੈਲ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ। Also Read | Punjab Mangda Jawaab: Sukhbir Singh Badal announces to contest Punjab Assembly elections 2022 from Jalalabad ਜਦੋਂ ਕਿ ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪਰੀਖਿਆ ਹੁਣ 04 ਮਈ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ। ਕੰਟਰੋਲਰ ਪਰੀਖਿਆਵਾਂ ਵੱਲੋਂ ਦਿੱਤੀ ਹੋਰ ਤਫ਼ਸੀਲ ਅਨੁਸਾਰ ਦਸਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ। The Punjab School Education Board (PSEB) announced board exams 2021 for classes 10 and 12 postponed in wake of coronavirus in Punjab.ਇਹ ਪਰੀਖਿਆਵਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਿਤ ਪਰੀਖਿਆ ਕੇਂਦਰਾਂ ‘ਤੇ ਹੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਐਲਾਨ ਰੋਲ ਨੰਬਰ ਜਾਰੀ ਕਰਨ ਵੇਲ਼ੇ ਹੀ ਕੀਤਾ ਜਾਵੇਗਾ।Tenth and twelfth class examinations postponed Tenth and twelfth class examinations postponed

READ MORE : ਅਧਿਆਪਕਾਂ ਵੱਲੋਂ ਸਕਿੱਟਾਂ ਰਾਹੀਂ ਬੱਚਿਆਂ ਨੂੰ ਸਰਕਾਰੀ ਸਕੂਲਾਂ ਚ ਦਾਖਲੇ ਲਈ...

ਡੇਟਸ਼ੀਟ ਸਬੰਧੀ ਵਿਸਤ੍ਰਿਤ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ ਮਮਮ।ਬਤਕਲ।.ਫ।ਜਅ ਵੇਖੀ ਜਾਵੇ। ਬਾਰ੍ਹਵੀਂ ਸ਼੍ਰੇਣੀ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ ਫ਼ੋਨ ਨੰਬਰ 0172 5227151 ਅਤੇ ਦਸਵੀਂ ਸ਼੍ਰੇਣੀ ਦੀ ਪਰੀਖਿਆ ਸਬੰਧੀ ਜਾਣਕਾਰੀ ਲਈ 0172 5227324 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Top News view more...

Latest News view more...