Wed, Oct 4, 2023
Whatsapp

ਤੇਜ਼ ਹਵਾਵਾਂ ਨਾਲ ਸ੍ਰੀ ਹਰਿਮੰਦਰ ਸਾਹਿਬ 'ਚ ਉਖੜੇ ਟੈਂਟ, ਘੱਟੋ-ਘੱਟ ਤਾਪਮਾਨ 21 ਡਿਗਰੀ ਤੱਕ ਪਹੁੰਚਿਆ

Written by  Riya Bawa -- June 22nd 2022 11:06 AM
ਤੇਜ਼ ਹਵਾਵਾਂ ਨਾਲ ਸ੍ਰੀ ਹਰਿਮੰਦਰ ਸਾਹਿਬ 'ਚ ਉਖੜੇ ਟੈਂਟ, ਘੱਟੋ-ਘੱਟ ਤਾਪਮਾਨ 21 ਡਿਗਰੀ ਤੱਕ ਪਹੁੰਚਿਆ

ਤੇਜ਼ ਹਵਾਵਾਂ ਨਾਲ ਸ੍ਰੀ ਹਰਿਮੰਦਰ ਸਾਹਿਬ 'ਚ ਉਖੜੇ ਟੈਂਟ, ਘੱਟੋ-ਘੱਟ ਤਾਪਮਾਨ 21 ਡਿਗਰੀ ਤੱਕ ਪਹੁੰਚਿਆ

ਅੰਮ੍ਰਿਤਸਰ: ਪੰਜਾਬ 'ਚ ਮੰਗਲਵਾਰ ਨੂੰ ਪ੍ਰੀ ਮਾਨਸੂਨ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 21 ਤੋਂ 28 ਡਿਗਰੀ ਦੇ ਵਿਚਕਾਰ ਰਿਹਾ ਪਰ ਦੇਰ ਰਾਤ ਤੇਜ਼ ਹਵਾਵਾਂ ਦੇ ਨਾਲ ਮੀਂਹ ਪਿਆ, ਜਿਸ ਕਾਰਨ ਹਰਿਮੰਦਰ ਸਾਹਿਬ ਅੰਦਰ ਲੱਗੇ ਟੈਂਟ ਉਖੜ ਗਏ। ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਗਰਮੀ ਫਿਰ ਵਧੇਗੀ ਅਤੇ ਰਾਹਤ ਲਈ ਮਾਨਸੂਨ ਦਾ ਇੰਤਜ਼ਾਰ ਕਰਨਾ ਪਵੇਗਾ।

ਤੇਜ਼ ਹਵਾਵਾਂ ਨਾਲ ਸ੍ਰੀ ਹਰਿਮੰਦਰ ਸਾਹਿਬ 'ਚ ਉਖੜੇ ਟੈਂਟ, ਘੱਟੋ-ਘੱਟ ਤਾਪਮਾਨ 21 ਡਿਗਰੀ ਤੱਕ ਪਹੁੰਚਿਆ

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਹੋਈ ਬਾਰਿਸ਼ ਕਾਰਨ ਬੁੱਧਵਾਰ ਨੂੰ ਅੰਮ੍ਰਿਤਸਰ ਦਾ ਘੱਟੋ-ਘੱਟ ਤਾਪਮਾਨ 21.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26.8 ਡਿਗਰੀ ਰਿਹਾ। ਪਿਛਲੇ 24 ਘੰਟਿਆਂ ਵਿੱਚ 25 ਮਿਲੀਮੀਟਰ ਮੀਂਹ ਰਿਕਾਰਡ ਕੀਤਾ ਗਿਆ।

ਦੇਰ ਰਾਤ ਮੀਂਹ ਨਾਲ 20.1 ਕਿ.ਮੀ. ਇੱਕ ਘੰਟੇ ਦੀ ਦਰ ਨਾਲ ਹਵਾਵਾਂ ਚੱਲ ਰਹੀਆਂ ਸਨ ਜਿਸ ਕਾਰਨ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਹਰਿਮੰਦਰ ਸਾਹਿਬ ਅੰਦਰ ਸ਼ਰਧਾਲੂਆਂ ਲਈ ਲਗਾਏ ਗਏ ਟੈਂਟ ਉਖੜ ਗਏ। ਇਹ ਤੂਫਾਨ ਕੁਝ ਮਿੰਟਾਂ ਲਈ ਸੀ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਵੀ ਪੰਜਾਬ ਦੇ ਕੁਝ ਸ਼ਹਿਰਾਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ।

ਤੇਜ਼ ਹਵਾਵਾਂ ਨਾਲ ਸ੍ਰੀ ਹਰਿਮੰਦਰ ਸਾਹਿਬ 'ਚ ਉਖੜੇ ਟੈਂਟ, ਘੱਟੋ-ਘੱਟ ਤਾਪਮਾਨ 21 ਡਿਗਰੀ ਤੱਕ ਪਹੁੰਚਿਆ

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਦੇ ਕਤਲ ਲਈ ਵਰਤੇ ਹਥਿਆਰ ਸਰਹੱਦੋਂ ਪਾਰ ਹੋਏ ਸਨ ਸਪਲਾਈ: ਸੂਤਰ

ਮੰਗਲਵਾਰ ਦੀ ਬਾਰਿਸ਼ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ ਪਰ ਆਉਣ ਵਾਲੇ ਦਿਨਾਂ 'ਚ ਤਾਪਮਾਨ 40 ਡਿਗਰੀ ਨੂੰ ਛੂਹ ਸਕਦਾ ਹੈ। 27 ਜੂਨ ਤੋਂ ਬਾਅਦ ਤਾਪਮਾਨ 40 ਨੂੰ ਪਾਰ ਕਰ ਜਾਵੇਗਾ। ਬੁੱਧਵਾਰ ਨੂੰ ਪੰਜਾਬ ਦੇ ਕੁਝ ਸ਼ਹਿਰਾਂ 'ਚ ਹਲਕੀ ਬਾਰਿਸ਼ ਹੋ ਸਕਦੀ ਹੈ ਪਰ ਬਾਅਦ ਦੁਪਹਿਰ ਧੁੱਪ ਨਿਕਲਣ ਦੀ ਸੰਭਾਵਨਾ ਹੈ।

ਤੇਜ਼ ਹਵਾਵਾਂ ਨਾਲ ਸ੍ਰੀ ਹਰਿਮੰਦਰ ਸਾਹਿਬ 'ਚ ਉਖੜੇ ਟੈਂਟ, ਘੱਟੋ-ਘੱਟ ਤਾਪਮਾਨ 21 ਡਿਗਰੀ ਤੱਕ ਪਹੁੰਚਿਆ

ਮਾਨਸੂਨ ਵੀ ਜਲਦ ਹੀ ਪੰਜਾਬ 'ਚ ਦਸਤਕ ਦੇਣ ਵਾਲਾ ਹੈ। ਪੰਜਾਬ ਵਿੱਚ 25 ਜੂਨ ਤੋਂ 5 ਜੁਲਾਈ ਤੱਕ ਮਾਨਸੂਨ ਸਰਗਰਮ ਹੋ ਜਾਵੇਗਾ। ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਮਾਨਸੂਨ 25 ਜੂਨ ਤੱਕ ਹਰਿਆਣਾ ਨਾਲ ਲੱਗਦੇ ਪੰਜਾਬ ਦੇ ਮਾਲਵੇ ਦੇ ਕੁਝ ਸ਼ਹਿਰਾਂ ਵਿੱਚ ਪਹੁੰਚ ਜਾਵੇਗਾ।

-PTC News

Top News view more...

Latest News view more...