ਮੁੱਖ ਖਬਰਾਂ

ਮੋਹਾਲੀ ਫੇਜ਼ 1 ਸਥਿਤ 66 ਕੇਵੀ ਸਟੇਸ਼ਨ ਨੂੰ ਲੱਗੀ ਭਿਆਨਕ ਅੱਗ, ਵਿਭਾਗ ਨੇ ਲੋਕਾਂ ਤੋਂ ਮੰਗਿਆ ਸਹਿਯੋਗ

By Jasmeet Singh -- June 14, 2022 6:37 pm

ਮੋਹਾਲੀ, 14 ਜੂਨ: ਮੋਹਾਲੀ ਦੇ ਫੇਜ਼ 1 ਸਥਿਤ 66 ਕੇਵੀ ਸਬ ਸਟੇਸ਼ਨ ਨੂੰ ਅੱਜ ਬਾਅਦ ਦੁਪਹਿਰ ਭਿਆਨਕ ਅੱਗ ਲੱਗ ਗਈ। ਇਸ ਘਟਨਾ ਨਾਲ ਮੋਹਾਲੀ ਵਿੱਚ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ। ਪਾਵਰ ਠੀਕ ਹੋਣ ਵਿੱਚ ਲੰਮਾ ਸਮਾਂ ਲੱਗ ਸਕਦਾ ਹੈ, ਜਿਸ ਕਾਰਨ ਮੋਹਾਲੀ ਵਾਸੀਆਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਬਿਜਲੀ ਵਿਭਾਗ ਨੇ ਇਲਾਕਾ ਨਿਵਾਸੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ ਹੈ।

-PTC News

  • Share