ਸੋਨੀਪਤ ਕੁੰਡਲੀ ਇੰਡਸਟ੍ਰੀਅਲ ਏਰੀਆ 'ਚ ਫੈਕਟਰੀ ਨੂੰ ਲੱਗੀ ਭਿਆਨਕ ਅੱਗ
ਚੰਡੀਗੜ੍ਹ : ਸੋਨੀਪਤ ਕੁੰਡਲੀ ਇੰਡਸਟ੍ਰੀਅਲ ਏਰੀਆ 'ਚ ਬਰਤਨ ਬਣਾਉਣ ਵਾਲੀ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਸੋਨੀਪਤ ਕੁੰਡਲੀ ਥਾਣਾ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।
ਮਿਲੀ ਜਾਣਕਾਰੀ ਅਨੁਸਾਰ ਆਈਨੌਕਸ ਵਰਲਡ ਟੋਨ ਕੁੰਡਲੀ ਇੰਡਸਟ੍ਰੀਅਲ ਏਰੀਆ, ਫੇਜ਼ 5, ਪਲਾਟ ਨੰਬਰ 45, ਆਈਨੌਕਸ ਵਰਲਡ ਟੋਨ ਨਾਮਕ ਮਿੱਟੀ ਦੇ ਭਾਂਡੇ ਬਣਾਉਣ ਵਾਲੀ ਫੈਕਟਰੀ ਸਥਿਤ ਹੈ ਜਿਥੇ ਅੱਜ ਭਿਆਨਕ ਅੱਗ ਲੱਗੀ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸੂਚਨਾ ਮਿਲਣ ਉਤੇ ਸੋਨੀਪਤ ਸਮੇਤ ਕਈ ਜ਼ਿਲ੍ਹਿਆਂ ਦੇ ਨਾਲ-ਨਾਲ ਦਿੱਲੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅਤੇ ਕਰਮਚਾਰੀ ਅੱਗ 'ਤੇ ਕਾਬੂ ਪਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।
ਫੈਕਟਰੀ ਵਿਚ ਪਿਆ ਸਮਾਨ ਅੱਗ ਕਾਰਨ ਕਾਫੀ ਨੁਕਸਾਨਿਆ ਗਿਆ ਹੈ। ਅੱਜ ਫੈਕਟਰੀ ਵਿਚ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਸਾਰੀ ਫੈਕਟਰੀ ਨੂੰ ਲਪੇਟ ਵਿਚ ਲੈ ਲਿਆ। ਇਸ ਕਾਰਨ ਅੰਦਰ ਪਿਆ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਅਜੇ ਤਕ ਜਾਨੀ ਨੁਕਸਾਨ ਸਬੰਧੀ ਕੋਈ ਜਾਣਕਾਰੀ ਨਹੀਂ ਹੈ।
ਅੱਜ ਸਵੇਰੇ ਭਾਂਡਿਆਂ ਵਾਲੀ ਫੈਕਟਰੀ ਨੂੰ ਅੱਗ ਲੱਗ ਗਈ। ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਤੋਂ ਤੁਰੰਤ ਬਾਅਦ ਮੌਕੇ ਉਤੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਅਤੇ ਫਾਇਰ ਬ੍ਰਿਗੇਡ ਦੇ ਮੁਲਾਜ਼ਮ ਪੁੱਜ ਗਏ। ਇਨ੍ਹਾਂ ਨੇ ਮੌਕੇ ਉਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ ਹਨ।
ਇਹ ਵੀ ਪੜ੍ਹੋ : ਮਜੀਠੀਆ ਨੇ ਮੋਹਾਲੀ ਅਦਾਲਤ 'ਚ ਕੀਤਾ ਸਰੰਡਰ, ਜ਼ਮਾਨਤ ਨੂੰ ਲੈ ਕੇ ਬਹਿਸ ਜਾਰੀ