
ਲੁਧਿਆਣਾ: ਅੱਗ ਲੱਗਣ ਦੀਆਂ ਘਟਨਾਵਾਂ ਦਿਨੋਂ ਦਿਨ ਵੱਧਦੀਆਂ ਜਾ ਰਹੀਆ ਹਨ। ਲੁਧਿਆਣ ਦੇ ਸੁਭਾਨੀ ਬਿਲਡਿੰਗ ਦੇ ਖੇਤਰ ਵਿੱਚ ਸਕੂਟਰ ਸਪੇਅਰ ਪਾਰਟਸ ਦੀ ਦੁਕਾਨ ਵਿੱਚ ਅੱਗ ਲੱਗ ਗਈ ਹੈ। ਇਸ ਮੌਕੇ 'ਤੇ ਮੌਜੂਦ ਦਮਕਲ ਵਿਭਾਗ ਦੀ ਗਾਡੀਆਂ ਅੱਗ ਉੱਤੇ ਕਾਬੂ ਪਾਉਣ ਦੀ ਕੋਸ਼ਿਸ਼ਾਂ ਕਰ ਰਹੀਆ ਹਨ।
ਤੁਸੀ ਤਸਵੀਰ ਵਿੱਚ ਵੇਖ ਸਕਦੇ ਹੋ ਕਿ ਅੱਗ ਕਿੰਨੀ ਕੁ ਭਿਆਨਕ ਹੈ। ਸਕੂਟਰ ਸਪੇਅਰ ਪਾਰਟ ਦੀ ਦੁਕਾਨ ਵਿੱਚ ਅਚਾਨਕ ਅੱਗ ਲੱਗ ਨਾਲ ਭਾਂਬੜ ਨਿਕਲ ਰਹੇ ਹਨ।
ਦੁਕਾਨ ਵਿੱਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀ ਲੱਗ ਸਕਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ।
ਫਾਇਰ ਬ੍ਰਿਗੇਡ ਸੂਚਨਾ ਮਿਲਦੇ ਸਾਰ ਹੀ ਮੌਕੇ ਉੱਤੇ ਪਹੁੰਚ ਗਈ ਅਤੇ ਅੱਗ ਉੱਤੇ ਕਾਬੂ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ:ਕਿਸਾਨਾਂ ਦਾ ਧਰਨਾ ਦੂਜੇ ਦਿਨ ਵੀ ਜਾਰੀ, CM ਭਗਵੰਤ ਮਾਨ ਨਾਲ ਕਿਸਾਨਾਂ ਦੀ ਹੋ ਸਕਦੀ ਹੈ ਮੀਟਿੰਗ
-PTC News