Tue, May 14, 2024
Whatsapp

ਅੰਮ੍ਰਿਤਸਰ 'ਚ ਇੱਕ ਗੋਦਾਮ 'ਚ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ ਹੋਣ ਦਾ ਖਦਸ਼ਾ !

Written by  Jagroop Kaur -- November 15th 2020 09:56 AM
ਅੰਮ੍ਰਿਤਸਰ 'ਚ ਇੱਕ ਗੋਦਾਮ 'ਚ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ ਹੋਣ ਦਾ ਖਦਸ਼ਾ !

ਅੰਮ੍ਰਿਤਸਰ 'ਚ ਇੱਕ ਗੋਦਾਮ 'ਚ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ ਹੋਣ ਦਾ ਖਦਸ਼ਾ !

ਸ੍ਰੀ ਅੰਮ੍ਰਿਤਸਰ ਸਾਹਿਬ: ਸ੍ਰੀ ਅੰਮ੍ਰਿਤਸਰ ਸਾਹਿਬ ਦੇ ਹੁਸੈਨਪੁਰਾ ਚੌਕ 'ਚ ਉਸ ਸਮੇਂ ਹੜਕੰਪ ਮੱਚ ਗਿਆ, ਜਦੋਂ ਇਥੇ ਮੋਬਿਲ ਆਇਲ ਦੇ ਤਿੰਨ ਮੰਜਿਲਾਂ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਮੀਡੀਆ ਰਿਪੋਰਟਾਂ ਦੀਆਂ ਮੰਨੀਏ ਤਾਂ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। [caption id="attachment_449356" align="aligncenter" width="750"] ਅੰਮ੍ਰਿਤਸਰ 'ਚ ਇੱਕ ਗੋਦਾਮ 'ਚ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ ਹੋਣ ਦਾ ਖਦਸ਼ਾ ![/caption] ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਫਿਲਹਾਲ ਕਿਹਾ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਤੇ ਅੱਗ ਲੱਗਣ ਦੇ ਕਾਰਨਾਂ ਦਾ ਵੀ ਅਜੇ ਤੱਕ ਪਤਾ ਨਹੀਂ ਲੱਗ ਸਕਿਆ, ਪਰ ਇਸ ਹਾਦਸੇ ਤੋਂ ਬਾਅਦ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਬੀਤੇ ਦਿਨ ਗੁਰਦਾਸਪੁਰ 'ਚ ਲੱਗੀ ਸੀ ਅੱਗ- ਗੁਰਦਾਸਪੁਰ ਦੇ ਕਸਬਾ ਧਾਰੀਵਾਲ ਅਧੀਨ ਪੈਂਦੇ ਪਿੰਡ ਡਡਵਾ ਵਿਖੇ ਜੀਟੀ ਰੋਡ ‘ਤੇ ਮੌਜੂਦ ਇੱਕ ਹੌਲਸੇਲ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ ਸੀ । ਇਸ ਘਟਨਾ ‘ਚ ਵੱਡੀ ਗਿਣਤੀ ‘ਚ ਦੁਕਾਨ ‘ਚ ਪਿਆ ਫਰਨੀਚਰ ਸੜ ਕੇ ਸੁਆਹ ਹੋ ਗਿਆ ਸੀ। -PTC News


Top News view more...

Latest News view more...